Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ

3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ

Mukh Mantri Sehat Yojana

Web Admin

Web Admin

5 Dariya News

ਚੰਡੀਗੜ੍ਹ , 15 May 2026

Last updated on: May 16, 2026, 09:51 IST

ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ।

ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ।

ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇਟ ਸੰਕਰਮਣ, ਉਲਟੀ, ਕਮਜ਼ੋਰੀ ਅਤੇ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਯੋਜਨਾ ਦੇ ਇਲਾਜ ਰਿਕਾਰਡ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਹੀ 1,400 ਤੋਂ ਵੱਧ ਮਰੀਜ਼ਾਂ ਨੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਗੈਸਟਰੋਇੰਟੈਸਟਾਈਨਲ ਸਮੱਸਿਆਵਾਂ ਦਾ ਇਲਾਜ ਕਰਵਾਇਆ।

ਇਨ੍ਹਾਂ ਮਾਮਲਿਆਂ ਵਿੱਚ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਗੈਸਟ੍ਰੋਐਂਟਰਾਈਟਿਸ ਵਾਲੇ ਮਰੀਜ਼ ਸਭ ਤੋਂ ਵੱਧ ਰਹੇ, ਜਿੰਨ੍ਹਾਂ ਦੀ ਗਿਣਤੀ 1,050 ਤੋਂ ਵੱਧ ਰਹੀ। ਲਗਭਗ 115 ਮਰੀਜ਼ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਸਨ, ਜਦਕਿ 250 ਤੋਂ ਵੱਧ ਮਰੀਜ਼ਾਂ ਨੂੰ ਵਾਰ-ਵਾਰ ਉਲਟੀ ਕਾਰਨ ਸਰੀਰ ਵਿੱਚ ਦ੍ਰਵ ਦੀ ਕਮੀ ਅਤੇ ਬਹੁਤ ਜ਼ਿਆਦਾ ਥਕਾਵਟ ਦੇ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਅਨੁਸਾਰ ਅਤਿ ਗਰਮੀ ਪੇਟ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਤਿੱਖੀ ਗਰਮੀ ਵਿੱਚ ਭੋਜਨ ਜਲਦੀ ਖ਼ਰਾਬ ਹੋ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਤੇ ਅਸਵੱਛ ਖੁਰਾਕ ਬੀਮਾਰੀਆਂ ਦੇ ਖ਼ਤਰੇ ਨੂੰ ਵਧਾਉਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ,"ਮਰੀਜ਼ ਅਕਸਰ ਦਸਤ, ਪੇਟ ਦਰਦ, ਉਲਟੀ, ਚੱਕਰ ਅਤੇ ਬੁਖਾਰ ਵਰਗੀਆਂ ਸ਼ਿਕਾਇਤਾਂ ਨਾਲ ਹਸਪਤਾਲ ਪਹੁੰਚਦੇ ਹਨ।

ਗੰਭੀਰ ਹਾਲਤ ਵਿੱਚ ਦੇਰੀ ਨਾਲ ਇਲਾਜ ਮਿਲਣ ‘ਤੇ ਬਲੱਡ ਪ੍ਰੈਸ਼ਰ ਘਟਣਾ, ਕਿਡਨੀ ਸੰਬੰਧੀ ਜਟਿਲਤਾਵਾਂ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਨਾਲ ਮਾਨਸਿਕ ਭਰਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।" ਬਜ਼ੁਰਗਾਂ ਵਿੱਚ ਇਸ ਮੌਸਮ ਵਿੱਚ ਰਿਕਵਰੀ ਹੌਲੀ ਹੁੰਦੀ ਹੈ ਅਤੇ ਸਰੀਰ ਵਿੱਚ ਪਾਣੀ ਨੂੰ ਰੋਕ ਕੇ ਰੱਖਣ ਦੀ ਸਮਰੱਥਾ ਵੀ ਘੱਟ ਹੋ ਜਾਂਦੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ,"ਬੱਚੇ ਵੀ ਤੇਜ਼ੀ ਨਾਲ ਡਿਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ।

ਬੱਚਿਆਂ ਵਿੱਚ ਉਲਟੀ ਅਤੇ ਦਸਤ ਕਾਰਨ ਸਰੀਰ ਵਿੱਚ ਤਰਲ ਪਦਾਰਥ ਤੇਜ਼ੀ ਨਾਲ ਘਟ ਜਾਂਦਾ ਹੈ।" ਅੰਕੜਿਆਂ ਅਨੁਸਾਰ ਇਸ ਗਰਮੀ ਦੇ ਸਿਹਤ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਸੀਨੀਅਰ ਨਾਗਰਿਕਾਂ ‘ਤੇ ਪਿਆ ਹੈ। ਅਪ੍ਰੈਲ ਵਿੱਚ 1,290 ਤੋਂ ਵੱਧ ਬਜ਼ੁਰਗਾਂ ਨੇ ਇਸ ਯੋਜਨਾ ਤਹਿਤ ਇਲਾਜ ਕਰਵਾਇਆ, ਜਦਕਿ ਲਗਭਗ 120 ਬੱਚਿਆਂ ਨੇ ਇਲਾਜ ਪ੍ਰਾਪਤ ਕੀਤਾ।

ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਸਿਰਫ਼ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਤੀਬਰ ਗੈਸਟ੍ਰੋਐਂਟਰਾਈਟਿਸ ਵਾਲੇ 250 ਤੋਂ ਵੱਧ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜਲੰਧਰ ਵਿੱਚ ਵੀ 100 ਤੋਂ ਵੱਧ ਮਾਮਲੇ ਦਰਜ ਹੋਏ। ਪਟਿਆਲਾ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਇਸੇ ਤਰ੍ਹਾਂ ਦੇ ਰੁਝਾਨ ਵੇਖੇ ਗਏ।

ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਉਲਟੀ ਅਤੇ ਡਿਹਾਈਡ੍ਰੇਸ਼ਨ ਦੇ ਕਈ ਮਾਮਲੇ ਸਾਹਮਣੇ ਆਏ, ਜਿੰਨ੍ਹਾਂ ਵਿੱਚ ਕਈ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ। ਹਾਲਾਂਕਿ, ਅਣਗਿਣਤ ਪਰਿਵਾਰਾਂ ਲਈ ਸਭ ਤੋਂ ਵੱਡੀ ਰਾਹਤ ਸਿਰਫ਼ ਇਲਾਜ ਨਹੀਂ ਸਗੋਂ ਆਰਥਿਕ ਬੋਝ ਤੋਂ ਮੁਕਤੀ ਵੀ ਰਹੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਜਾਂਚ, ਦਵਾਈਆਂ, ਆਈਵੀ ਫਲੂਇਡ, ਹਾਈਡ੍ਰੇਸ਼ਨ ਥੈਰੇਪੀ ਅਤੇ ਹਸਪਤਾਲ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਸਿਹਤ ਕਾਰਡ ਨੇ ਲੋਕਾਂ ਨੂੰ ਵੱਧ ਖ਼ਰਚ ਦੇ ਡਰ ਕਾਰਨ ਇਲਾਜ ਵਿੱਚ ਦੇਰੀ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਹੈ।

ਇਹ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ ਹੈ, ਜਿੰਨ੍ਹਾਂ ਵਿੱਚੋਂ ਕਈ ਪਰਿਵਾਰ ਪਹਿਲਾਂ ਹਾਲਤ ਗੰਭੀਰ ਹੋਣ ਤੱਕ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ। ਡਾ. ਸ਼ਸ਼ੀ ਕਾਂਤ ਧੀਰ ਨੇ ਸਲਾਹ ਦਿੱਤੀ,"ਬੱਚਿਆਂ ਦੇ ਮਾਪਿਆਂ ਨੂੰ ਗਰਮੀ ਵਿੱਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ, ਜਿਵੇਂ ਕਿ ਬੱਚਿਆਂ ਨੂੰ ਪੂਰਾ ਪਾਣੀ ਦੇਣਾ, ਹਲਕੇ ਸੂਤੀ ਕੱਪੜੇ ਪਵਾਉਣਾ, ਦੁਪਹਿਰ ਦੀ ਤੇਜ਼ ਧੁੱਪ ਤੋਂ ਬਚਾਉਣਾ ਅਤੇ ਘਰ ਦਾ ਤਾਜ਼ਾ ਭੋਜਨ ਦੇਣਾ।"

ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜੇਕਰ ਬੱਚਿਆਂ ਵਿੱਚ ਬੁਖਾਰ, ਉਲਟੀ, ਸੁਸਤੀ ਜਾਂ ਡਿਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ। ਇਸ ਸਮੇਂ ਜਦੋਂ ਰਾਜ ਵਿੱਚ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧ ਰਿਹਾ ਹੈ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਸਿਰਫ਼ ਇੱਕ ਕਲਿਆਣਕਾਰੀ ਯੋਜਨਾ ਨਹੀਂ ਰਹੀ। ਸਗੋਂ ਭਿਆਨਕ ਗਰਮੀ ਨਾਲ ਜੂਝ ਰਹੇ ਕਈ ਪੰਜਾਬੀ ਪਰਿਵਾਰਾਂ ਲਈ ਸਮੇਂ ਸਿਰ ਇਲਾਜ ਅਤੇ ਸਿਹਤ ਸੇਵਾ ਦੀ ਇੱਕ ਮਹੱਤਵਪੂਰਨ ਗਾਰੰਟੀ ਬਣ ਗਈ ਹੈ, ਜਿਸ ਨਾਲ ਇਲਾਜ ਦੌਰਾਨ ਆਰਥਿਕ ਬੋਝ ਦਾ ਡਰ ਨਹੀਂ ਰਹਿੰਦਾ।

 

Tags: Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD