Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਦੌਰਾਨ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 15 May 2026

Last updated on: May 16, 2026, 13:41 IST

ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇ।

ਸ੍ਰੀਮਤੀ ਮਿਤਰਾ ਨੇ ਕਿਹਾ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਦੌਰਾਨ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹੇਗਾ। ਇਸ ਮੌਕੇ ਉਨ੍ਹਾਂ ਵੋਟ ਸਬੰਧੀ ਅਧਿਕਾਰੀ ਬਾਰੇ ਵੀ ਰਾਜਨੀਤਿਕ ਪਾਰਟੀਆਂ ਨੂੰ ਜਾਣੂ ਕਰਵਾਇਆ।  

ਇਸ ਮੌਕੇ ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤਂ2 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। 

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਮੁੱਖ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਸਾਲ 2003 ਵਿੱਚ ਵੀ ਪੰਜਾਬ ਰਾਜ ਵਿੱਚ ਐਸ.ਆਈ.ਆਰ. ਹੋਈ ਸੀ। ਉਸ ਐਸ.ਆਈ.ਆਰ. ਨੂੰ ਆਧਾਰ ਮੰਨ ਕੇ ਮੌਜੂਦਾ ਐਸ.ਆਈ.ਆਰ. ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋ ਐਸ.ਆਈ.ਆਰ. ਸਬੰਧੀ ਕੁਝ ਸ਼ੰਕੇ ਪ੍ਰਗਟਾਏ ਗਏ ਜਿਹਨਾਂ ਨੂੰ ਮੁੱਖ ਚੋਣ ਅਫ਼ਸਰ ਵੱਲੋਂ ਦੂਰ ਕੀਤਾ ਗਿਆ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੀ ਨੇਪਰੇ ਚਾੜ੍ਹੀ ਜਾਵੇਗੀ।

ਮੀਟਿੰਗ ਦੌਰਾਨ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਡਾ. ਅਵਤਾਰ ਸਿੰਘ ਕਰੀਮਪੁਰੀ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਕਮਿਊਨਿਸਟ ਪਾਰਟੀ ਆਫ਼ ਇੰਡੀਆਂ (ਮਾਰਕਸਵਾਦੀ) ਆਰ.ਐਲ. ਮੋਦਗਿੱਲ ਅਤੇ ਰਣਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਡਾ. ਅਮਰ ਸਿੰਘ ਅਤੇ ਕੈਪਟਨ ਸੰਦੀਪ ਸੰਧੂ, ਸ਼੍ਰੋਮਣੀ ਅਕਾਲੀ ਦਲ ਤੋਂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਹਾਜ਼ਰ ਸਨ। 

ਇਸੇ ਤਰ੍ਹਾਂ, ਰਜਿਸਟਰਡ ਅਤੇ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਮੇਜਰ ਆਰ.ਪੀ.ਐਸ. ਮਲਹੋਤਰਾ, ਨੈਸ਼ਨਲਿਸਟ ਜਸਟਿਸ ਪਾਰਟੀ ਤੋਂ ਪੀ. ਕੁਮਾਰ, ਸੱਚੋ ਸੱਚ ਪਾਰਟੀ ਤੋਂ ਸੁੱਚਾ ਲਾਲ, ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਤੋਂ ਸੁਖਦੇਵ ਸਿੰਘ, ਸਮਾਜਿਕ ਸੰਘਰਸ਼ ਪਾਰਟੀ ਜਸਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਤੋਂ ਕੁਸ਼ਲਪਾਲ ਸਿੰਘ ਮਾਨ ਹਾਜ਼ਰ ਸਨ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD