Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

5 Dariya News

5 Dariya News

5 Dariya News

ਲੁਧਿਆਣਾ , 15 May 2026

Last updated on: May 16, 2026, 13:46 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ। ਪੀਐਸਪੀਸੀਐਲ ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ, ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD