Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ ਜੀਵਨ ਜਿਉਣਾ ਸਿਖਾਉਂਦੀਆਂ ਹਨ

Gurmeet Khudian, Gurmeet Singh Khudian, AAP Punjab

5 Dariya News

5 Dariya News

5 Dariya News

ਪਟਿਆਲਾ , 15 May 2026

Last updated on: May 16, 2026, 13:56 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਪਬਲਿਕ ਸਕੂਲ (ਪੀਪੀਐਸ) ਨਾਭਾ ਵਿਖੇ ਕਰਵਾਏ ਗਏ ਆਲ ਇੰਡੀਆ ਆਈ.ਪੀ.ਐਸ.ਈ. ਹਾਕੀ ਟੂਰਨਾਮੈਂਟ (ਬੌਇਜ਼ ਅੰਡਰ-14) ਚੈਂਪੀਅਨਸ਼ਿਪ-2026 ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਡੀ ਸੀ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਾਕੀ ਸਾਡੀ ਰਾਸ਼ਟਰੀ ਖੇਡ ਹੈ ਅਤੇ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਮਹਾਨ ਖਿਡਾਰੀਆਂ ਦੀ ਧਰਤੀ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਸਿਹਤਮੰਦ ਸੋਚ ਨੂੰ ਵੀ ਉਤਸ਼ਾਹਿਤ ਕਰਦੇ ਹਨ।

ਉਨ੍ਹਾਂ ਨੇ ਟੂਰਨਾਮੈਂਟ ਵਿੱਚ ਭਾਗ ਲੈ ਰਹੀਆਂ ਵੱਖ-ਵੱਖ ਰਾਜਾਂ ਤੋਂ ਆਈਆਂ ਟੀਮਾਂ ਦਾ ਸਵਾਗਤ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡ ਦੀ ਅਸਲੀ ਭਾਵਨਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਸ. ਖੁੱਡੀਆਂ ਨੇ ਕਿਹਾ ਕਿ ਪੀਪੀਐਸ ਨਾਭਾ ਨਾਲ ਉਨ੍ਹਾਂ ਦਾ ਖਾਸ ਭਾਵਨਾਤਮਕ ਨਾਤਾ ਜੁੜਿਆ ਹੋਇਆ ਹੈ ਕਿਉਂਕਿ ਉਨ੍ਹਾਂ ਦੇ ਬੱਚਿਆਂ ਨੇ ਵੀ ਇਸੇ ਸਕੂਲ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੌਰਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਰਸ਼ਕਾਂ ਨੇ ਵੀ ਖੇਡ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ,ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮੋਜੂਦ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD