Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਕਿਹਾ, ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ

Protest, AAP Punjab, Jalandhar

5 Dariya News

5 Dariya News

5 Dariya News

ਜਲੰਧਰ , 15 May 2026

Last updated on: May 16, 2026, 14:01 IST

ਆਮ ਆਦਮੀ ਪਾਰਟੀ (ਆਪ) ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਜ਼ਿਲੇ ਦੇ ਭਾਰੀ ਗਿਣਤੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਸਿਖਰ 'ਤੇ ਲਿਜਾਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ। ਸ੍ਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰਨ ਵਾਲਾ ਹੈ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। 

ਉਨ੍ਹਾਂ ਕਿਹਾ ਕਿ ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ.ਸਰਕਾਰ ਦੇਸ਼ ਅੰਦਰ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਝੋਨੇ ਦੀ ਲਵਾਈ ਦੇ ਮੌਕੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜੋ ਇਕ ਕਿਸਾਨ ਵਿਰੋਧੀ ਤੇ ਮੰਦਭਾਗਾ ਫੈਸਲਾ ਹੈ। 

ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਵਲ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਜਨਤਾ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਉੱਤੇ ਮਹਿੰਗਾਈ ਦਾ ਬੋਝ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਦਾ ਸਾਹਮਣਾ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰਕੇ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਧੱਕਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੈਟਰੋਲ ਦੀ ਕੀਮਤ ਵਿੱਚ ₹3.14 ਪ੍ਰਤੀ ਲੀਟਰ, ਡੀਜ਼ਲ ਵਿੱਚ ₹3.11 ਪ੍ਰਤੀ ਲੀਟਰ ਅਤੇ ਸੀਐਨਜੀ ਦੀ ਕੀਮਤ ਵਿੱਚ ₹2 ਦਾ ਵਾਧਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਕੀਮਤਾਂ ਵਿੱਚ ਇਹ ਵਾਧਾ ਸਿਰਫ਼ ਨਜ਼ਦੀਕੀ ਕੁਝ ਚੋਣਵੇਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਭਾਰੀ ਗਿਣਤੀ ਵਿੱਚ ਪੁੱਜੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਜੇਕਰ ਇਹ ਵਾਧਾ ਵਾਪਸ ਨਾ ਲਿਆ ਗਿਆ ਤਾਂ ਲੋਕਾਂ ਵਲੋਂ ਮਹਿੰਗਾਈ ਖਿਲਾਫ਼ ਲੜਾਈ ਜਾਰੀ ਰੱਖੀ ਜਾਵੇਗੀ।

ਇਸ ਮੌਕੇ ਇਸ ਮੌਕੇ ਪਾਰਟੀ ਦੇ ਅੰਮ੍ਰਿਤ ਪਾਲ ਸਿੰਘ ਜਿਲਾ ਪ੍ਰਧਾਨ, ਚੇਅਰਮੈਨ ਬਾਹਰੀ ਸਲਮਾਨੀ, ਹਰਚਰਨ ਸਿੰਘ ਸੰਧੂ ਸੰਗਠਨ ਇੰਚਾਰਜ, ਅਸ਼ਵਨੀ ਅਗਰਵਾਲ, ਚੇਅਰਮੈਨ ਮੰਗਲ ਸਿੰਘ, ਕਰਮਦੀਪ ਸਿੰਘ ਸੰਨੀ ਦੁਆਬਾ ਇਨਚਾਰਜ ਸੰਜੀਵ ਭਗਤ ਮੀਡੀਆ ਇੰਚਾਰਜ, ਸ਼ੋਭਾ ਭਗਤ, ਪ੍ਰਧਾਨ ਰੂਬਲ ਸੰਧੂ ਯੂਥ ਵਿੰਗ ਪ੍ਰਧਾਨ ਪਵਨ ਹੰਸ , ਰਿਕੀ ਮਨੋਚਾ, ਹਰਿੰਦਰਪਾਲ ਸਿੰਘ ਮਨੋਚਾ ਇੰਦਰਵੰਸ਼ ਸਿੰਘ , ਚੱਢਾ,ਚਾਹਤ ਕੌਰ,ਭਾਰਤ ਭੂਸ਼ਨ, ਬਿਨੀ ਜੁਨੇਜਾ,ਕੌਂਸਲਰ ਅਮਿਤ ਢੱਲ, ਕੌਂਸਲਰ ਦੀਪਕ ਸ਼ਾਰਦਾ, ਜਗਦੀਸ਼ ਸਮਰਾਏ, ਏਕਮਜੀਤ ਸਿੰਘ,ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।

 

Tags: Protest , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD