Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰਨ ਤਾਰਨ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀਆਂ ਤਿਆਰੀਆਂ ਮੁਕੰਮਲ : ਰਾਹੁਲ

25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ

Rahul, DC Tarn Taran, Tarn Taran, Deputy Commissioner Tarn Taran

5 Dariya News

5 Dariya News

5 Dariya News

ਤਰਨ ਤਾਰਨ , 15 May 2026

Last updated on: May 16, 2026, 14:08 IST

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਧੀਨ ਪੰਜਾਬ ਰਾਜ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। 

ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਐਸ.ਆਈ.ਆਰ ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 911 ਬੂਥਾਂ 'ਤੇ 911 ਬੀ.ਐਲ.ਓਜ਼, 92 ਬੀ.ਐਲ.ਓਜ਼ ਸੁਪਰਵਾਈਜ਼ਰ, 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 8 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 775205 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ ਨੂੰ ਔਸਤ 850 ਵੋਟਰਾਂ ਦੀ ਐਸ.ਆਈ.ਆਰ ਕਰਨੀ ਹੋਵੇਗੀ। 

ਐਸ.ਆਈ.ਆਰ ਅਧੀਨ ਜ਼ਿਲ੍ਹਾ ਤਰਨ ਤਾਰਨ ਵਿੱਚ 775205 ਵੋਟਰਾਂ ਵਿੱਚੋਂ 720441 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ, ਜੋ ਕਿ ਤਕਰੀਬਨ 93 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸ.ਆਈ.ਆਰ ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ। 

ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ,  ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ ਜਿਨਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। 

ਐਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਪਵੇਗਾ। 

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਬੀ.ਐਲ.ਓਜ਼ ਲਈ ਮਿਤੀ 15 ਜੂਨ 2026 ਤੋਂ ਮਿਤੀ 24 ਜੂਨ 2026 ਤੱਕ ਸਪੈਸ਼ਲ ਟ੍ਰੇਨਿੰਗ ਰੱਖੀ ਗਈ ਹੈ।ਇਸ ਦੇ ਨਾਲ ਹੀ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਲਈ ਅਪੀਲ ਕੀਤੀ। 

ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੀ ਐਸ.ਆਈ.ਆਰ ਵਿੱਚ ਸ਼ਮੂਲੀਅਤ ਵਧਾਉਣ ਲਈ ਬੀ.ਐਲ.ਏ ਨੂੰ ਵੋਟਰਾਂ ਦੇ ਫਾਰਮ ਜਮ੍ਹਾ ਕਰਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ- ਸਮੇਂ 'ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ ਅਤੇ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਜਾਣਕਾਰੀ ਅਤੇ ਵੋਟਰ ਸੂਚੀ ਵਿੱਚ ਆਪਣੇ ਇੰਦਰਾਜ ਸਬੰਧੀ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ।

ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ,  ਜਿਨ੍ਹਾਂ ਵਿੱਚ ਲਖਵਿੰਦਰ ਸਿੰਘ, ਮਨਦੀਪ ਸਿੰਘ ਗਿੱਲ, ਵਿਵੇਕ ਅਗਰਵਾਲ, ਰਾਜਬੀਰ ਭੁੱਲਰ, ਬਰਕਤ ਸਿੰਘ, ਦਿਨੇਸ਼ ਜੋਸ਼ੀ, ਅਮਨ ਅਰੋੜਾ ਤੇ ਹੋਰ ਸ਼ਾਮਿਲ ਸਨ।

 

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD