Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਕੋਮਲ ਮਿੱਤਲ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਜ਼ਿਲ੍ਹੇ ਵਿੱਚ ਵੀ ਮਤਦਾਤਾ ਸੂਚੀਆਂ ਦੀ ਸ਼ੁੱਧਤਾ ਦੀ ਤਿਆਰੀ ਸ਼ੁਰੂ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 May 2026

Last updated on: May 16, 2026, 14:38 IST

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਇੱਥੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਵੀ ਇਹ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀ ਐਲ ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 838 ਬੀ ਐਲ ਓਜ਼, 83 ਸੁਪਰਵਾਈਜ਼ਰ, 3 ਈ ਆਰ ਓਜ਼ ਅਤੇ 6 ਏ ਈ ਆਰ ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ ਐਲ ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। 

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ, ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। 

ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਕੋਮਲ ਮਿੱਤਲ ਨੇ ਜਿਲ੍ਹਾ ਐਸ.ਏ.ਐਸ ਨਗਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਕਰਨ। 

ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 65.74% ਫੀਸਦੀ ਮੈਪਿੰਗ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪੂਰਵ ਗਤੀਵਿਧੀ ਵਜੋਂ ਨੇਪਰੇ ਚੜ੍ਹ ਚੁੱਕੀ ਹੈ, ਜਿਸ ਸਬੰਧੀ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। 

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ। ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਵਧੇਰੀ ਜਾਣਕਾਰੀ ਲਈ ਟੋਲ ਫਰੀ ਨੰ.1950 ਤੇ ਸੰਪਰਕ ਕਰ ਸਕਦੇ ਹੋ ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD