Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੰਗਰੂਰ ਵਿਖੇ ਸਫ਼ਾਈ ਸੇਵਕਾਂ ਦੇ ਸੰਘਰਸ਼ੀ ਹੇੜ੍ਹ 'ਚ ਪਹੁੰਚੇ ਵਿਜੈ ਇੰਦਰ ਸਿੰਗਲਾ

ਕਿਹਾ - 'ਆਪ' ਸਰਕਾਰ ਨੇ ਮਹਿਲਾਵਾਂ ਅਤੇ ਕਰਮਚਾਰੀਆਂ ਨਾਲ ਕੀਤਾ ਵੱਡਾ ਵਿਸ਼ਵਾਸਘਾਤ

Vijay Inder Singla, Punjab Pradesh Congress Committee, Congress, Punjab Congress, Punjab, Sangrur

Web Admin

Web Admin

5 Dariya News

ਸੰਗਰੂਰ , 15 May 2026

Last updated on: May 16, 2026, 14:54 IST

ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਵਿਜੈ ਇੰਦਰ ਸਿੰਗਲਾ ਨੇ ਅੱਜ ਸੰਗਰੂਰ ਵਿਖੇ ਪਿਛਲੇ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਉਨ੍ਹਾਂ ਦੇ ਅੰਦੋਲਨ ਨੂੰ ਭਰਵਾਂ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਨ ਤੌਰ 'ਤੇ ਜਾਇਜ਼ ਅਤੇ ਨਿਆਂਪੂਰਨ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਨ੍ਹਾਂ ਮਿਹਨਤਕਸ਼ਾਂ ਦੇ ਸਬਰ ਦਾ ਇਮਤਿਹਾਨ ਲੈਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।

ਸਿੰਗਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦਾ ਉਹ ਅਹਿਮ ਹਿੱਸਾ ਹਨ ਜੋ ਸਭ ਤੋਂ ਮੁਸ਼ਕਲ, ਅਤੇ ਜੋਖਿਮ ਭਰਿਆ ਕੰਮ ਕਰਦੇ ਹਨ, ਪਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਅੱਜ ਆਜ਼ਾਦ ਭਾਰਤ ਵਿੱਚ ਵੀ ਉਨ੍ਹਾਂ ਨੂੰ ਆਪਣੇ ਮੁੱਢਲੇ ਹੱਕਾਂ ਲਈ ਸੜਕਾਂ 'ਤੇ ਬੈਠ ਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਆਪਣੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪਣੇ ਪੂਰੇ ਰਾਜਨੀਤਿਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਸਫ਼ਾਈ ਕਰਮਚਾਰੀਆਂ ਨੂੰ ਆਪਣੇ ਪਰਿਵਾਰ ਦਾ ਅਨਿੱਖੜਵਾਂ ਅੰਗ ਮੰਨਿਆ ਹੈ ਅਤੇ ਸੀਵਰਮੈਨਾਂ ਸਮੇਤ ਹਰ ਵਰਗ ਦੇ ਕਰਮਚਾਰੀਆਂ ਦੇ ਹੱਕਾਂ ਲਈ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜੀ ਹੈ।

ਸਾਬਕਾ ਮੰਤਰੀ ਨੇ ਸਰਕਾਰ ਨੂੰ ਪਿਛਲੇ ਫੈਸਲੇ ਯਾਦ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਸੰਗਰੂਰ ਵਿੱਚ 29 ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਆਰਡਰ ਪਾਸ ਹੋਇਆ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਉਸ ਜਾਰੀ ਹੋਏ ਆਰਡਰ ਨੂੰ ਲਾਗੂ ਕਰਨ ਅਤੇ ਕਰਮਚਾਰੀਆਂ ਦੀਆਂ ਸਰਵਿਸ ਬੁੱਕਾਂ ਤਿਆਰ ਕਰਵਾਉਣ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। 

ਉਨ੍ਹਾਂ ਦੋਸ਼ ਲਾਇਆ ਕਿ 'ਆਪ' ਨੇ ਸੱਤਾ ਵਿੱਚ ਆਉਣ ਲਈ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਜੋ ਸਬਜ਼ਬਾਗ ਦਿਖਾਏ ਸਨ, ਉਹ ਸਰਕਾਰ ਬਣਨ ਤੋਂ ਬਾਅਦ ਮਹਿਜ਼ ਇੱਕ ਕੋਰਾ ਝੂਠ ਸਾਬਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਭੱਤਾ ਦੇਣ ਦਾ ਗਰੰਟੀ-ਵਾਅਦਾ ਕੀਤਾ ਸੀ। 

ਜੇਕਰ ਉਸ ਵਾਅਦੇ ਦਾ ਹਿਸਾਬ ਲਾਇਆ ਜਾਵੇ ਤਾਂ ਹੁਣ ਤੱਕ ਹਰ ਮਹਿਲਾ ਦੀ 48,000 ਰੁਪਏ ਤੋਂ ਵੀ ਵੱਧ ਦੀ ਬਕਾਇਆ ਰਾਸ਼ੀ ਬਣਦੀ ਹੈ, ਪਰ ਸਰਕਾਰ ਆਪਣੀਆਂ ਇਨ੍ਹਾਂ ਗਰੰਟੀਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਜਿਨ੍ਹਾਂ ਕਰਮਚਾਰੀਆਂ ਨੂੰ 'ਕੋਰੋਨਾ ਵਾਰੀਅਰ' ਕਹਿ ਕੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਸੀ, ਅੱਜ ਉਹੀ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਜਾਇਜ਼ ਮੰਗਾਂ ਵੱਲੋਂ ਪੂਰੀ ਤਰ੍ਹਾਂ ਅੱਖਾਂ ਮੀਟ ਕੇ ਬੈਠੀ ਹੈ।

ਸਿੰਗਲਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਹਮੇਸ਼ਾ ਗਰੀਬ ਵਰਗ ਦੀ ਬਾਂਹ ਫੜੀ ਹੈ, ਚਾਹੇ ਉਹ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ 'ਤੇ ਲੱਗੀ ਇੱਕ ਕਿਲੋਵਾਟ ਲੋਡ ਦੀ ਪਾਬੰਦੀ ਹਟਾਉਣ ਲਈ ਲਾਇਆ ਜ਼ੋਰ ਹੋਵੇ, ਤਾਂ ਜੋ ਮਜ਼ਦੂਰ ਵਰਗ ਨੂੰ ਬਿਨਾਂ ਕਿਸੇ ਸ਼ਰਤ ਦੇ ਅਸਲ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਹੋ ਚੁੱਕੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ।

ਇਸ ਦੌਰਾਨ ਵਿਜੈ ਇੰਦਰ ਸਿੰਗਲਾ ਨੇ ਸਫ਼ਾਈ ਸੇਵਕਾਂ ਨਾਲ ਆਪਣਾਪਣ ਜਤਾਉਂਦਿਆਂ ਉਨ੍ਹਾਂ ਦੇ ਨਾਲ ਜ਼ਮੀਨ 'ਤੇ ਬੈਠ ਕੇ ਲੰਗਰ ਵੀ ਛਕਿਆ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, 'ਇਹ ਸਫ਼ਾਈ ਸੇਵਕ ਮੇਰਾ ਪਰਿਵਾਰ ਹਨ ਅਤੇ ਮੇਰੀ ਅਸਲੀ ਤਾਕਤ ਹਨ। ਅੱਜ ਇਨ੍ਹਾਂ ਨਾਲ ਬੈਠ ਕੇ ਰੋਟੀ ਸਾਂਝੀ ਕਰਨਾ ਮੇਰੇ ਲਈ ਕਿਸੇ ਇਬਾਦਤ ਤੋਂ ਘੱਟ ਨਹੀਂ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਹਮੇਸ਼ਾ ਇਨ੍ਹਾਂ ਦੇ ਹੱਕਾਂ ਲਈ ਮੋਹਰੀ ਹੋ ਕੇ ਖੜ੍ਹਾਂਗਾ ਅਤੇ ਇਨ੍ਹਾਂ ਦੇ ਹਿੱਤਾਂ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗਾ।'

ਮੌਜੂਦਾ ਹਾਲਾਤ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਨਾ ਸਿਰਫ਼ ਇਨ੍ਹਾਂ ਮਿਹਨਤਕਸ਼ਾਂ ਨਾਲ ਬੇਇਨਸਾਫ਼ੀ ਹੈ, ਸਗੋਂ ਇਸ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਗੜਨ ਨਾਲ ਜਨਤਕ ਸਿਹਤ ਨਾਲ ਵੀ ਗੰਭੀਰ ਸਮਝੌਤਾ ਹੋ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਸ ਵਿਗੜੇ ਹੋਏ ਸੰਤੁਲਨ ਨੂੰ ਬਹਾਲ ਕਰੇ ਤਾਂ ਜੋ ਜਨਤਾ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਸਫ਼ਾਈ ਸੇਵਕਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਮਿਲੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਇਸ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਫ਼ਾਈ ਸੇਵਕਾਂ ਦੇ ਨਾਲ ਹੈ।

 

Tags: Vijay Inder Singla , Punjab Pradesh Congress Committee , Congress , Punjab Congress , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD