Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

ਕਿਹਾ ਪਹਿਲਾਂ ਨਾਲੋਂ ਸਥਿਤੀ ਹੋ ਰਹੀ ਹੈ ਹੋਰ ਬੇਹਤਰ

Dr Ravjot Singh, AAP Punjab

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 16 May 2026

Last updated on: May 16, 2026, 15:54 IST

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ  ਨਾਲ ਗੱਲਬਾਤ ਕੀਤੀ ਅਤੇ ਖੁਦ ਵੀ ਬੱਚੇ ਦਾ ਚੈੱਕਅਪ ਕੀਤਾ।

ਡਾ. ਰਵਜੋਤ ਸਿੰਘ ਨੇ ਬੱਚੇ ਨੂੰ ਫ਼ਲ ਅਤੇ ਖਿਡੌਣੇ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਬੱਚੇ ਦੀ ਸਿਹਤ ਵਿਚ ਲਗਾਤਾਰ ਹੋ ਰਹੇ ਸੁਧਾਰ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਕਰਨ ਸਿੰਘ ਦੀ ਹਾਲਤ ਪਹਿਲੇ ਤੋਂ ਕਾਫ਼ੀ ਬਿਹਤਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਵੇਰੇ ਤਰਲ ਪਦਾਰਥ ਵੀ ਦਿੱਤੇ ਗਏ ਅਤੇ ਉਸ ਦੀ ਸਿਹਤ ਤੇਜ਼ੀ ਨਾਲ ਸੁਧਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਇਸ ਸਫ਼ਲ ਰੈਸਕਿਊ ਓਪਰੇਸ਼ਨ ਵਿਚ ਯੋਗਦਾਨ ਦੇਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ, ਬਾਬਾ ਦੀਪ ਸਿੰਘ ਸੇਵਾ ਦਲ, ਸਿਵਲ ਡਿਫੈਂਸ, ਮੈਡੀਕਲ ਟੀਮਾਂ ਅਤੇ ਸਾਰੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਦੀ ਮਿਹਨਤ, ਸਮਰਪਣ ਅਤੇ ਸਮੂਹਿਕ ਯਤਨਾਂ ਸਦਕਾ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣਾ ਸੰਭਵ ਹੋ ਸਕਿਆ ਹੈ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD