Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਰਿੰਦਰ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਭਵਿੱਖ ਕੀਤਾ ਉਜਵੱਲ: ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਲਹਿਰਾਗਾਗਾ , 16 May 2026

Last updated on: May 16, 2026, 16:05 IST

ਪੰਜਾਬ ਵਿੱਚ "ਆਪ" ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਸਿਹਤ ਕ੍ਰਾਂਤੀ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਰਿਹੈ ਤੇ ਹਰ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ ।ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਤੇ ਮਹਿਲਾ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ+2 (ਸੀਨੀਅਰ ਸੈਕੰਡਰੀ) ਦੇ ਘੋਸ਼ਤ ਨਤੀਜੇ ਵਿੱਚੋਂ ਲਹਿਰਾ ਹਲਕੇ ਦੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਦੀਆਂ ਵਿਦਿਆਰਥਣਾਂ ਗੁਰਮੀਤ ਕੌਰ ਪੁੱਤਰੀ ਬੀਰਬਲ ਸਿੰਘ ਲਹਿਲ ਕਲਾਂ, ਅੰਜਲੀ ਕੌਰ ਪੁੱਤਰੀ ਨਿਰਮਲ ਸਿੰਘ ਦੇਹਲਾ ਸੀਹਾਂ ਅਮਨਦੀਪ ਕੌਰ ਪੁੱਤਰੀ ਦਲਬਾਰਾ ਸਿੰਘ ਜਿਨਾਂ ਨੇ ਕਰਮਵਾਰ ਪੰਜਾਬ ਵਿੱਚੋਂ ਨੌਵਾਂ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ, ਪੰਜਾਬ ਵਿੱਚੋਂ13ਵਾਂ ਜ਼ਿਲ੍ਹਾ ਸੰਗਰੂਰ ਵਿੱਚੋਂ ਚੌਥਾ, ਸੂਬਾ ਪੱਧਰ ਤੇ 13ਵਾਂ ਤੇ ਜ਼ਿਲ੍ਹਾ ਸੰਗਰੂਰ ਵਿੱਚੋਂ ਪੰਜਵਾਂ ਸਥਾਨਾਂ ਹਾਸਿਲ ਕੀਤਾ ਹੈ, ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਮੇਰੇ ਲਈ ਮਾਨ ਦੀ ਗੱਲ ਹੈ ਕਿ ਮੇਰੇ ਹਲਕੇ ਦੇ ਪਿੰਡ ਲਹਿਲਕਲਾਂ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰ ਤੇ ਮੈਰਿਟ ਵਿੱਚ ਸਥਾਨ ਹਾਸਿਲ ਕਰਕੇ ਹਲਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਦੀ ਧੂਮ ਹੈ, ਦੇਸ਼ ਦੇ ਵੱਖ-ਵੱਖ ਸੂਬੇ ਜਿੱਥੇ ਪੰਜਾਬ ਦੇ ਸਿੱਖਿਆ ਮਾਡਲ ਨੂੰ ਅਪਣਾ ਰਹੇ ਹਨ ਉਥੇ ਹੀ ਵਿਦੇਸ਼ਾਂ ਵਿੱਚ ਵੀ ਪੰਜਾਬ ਦਾ ਸਿੱਖਿਆ ਮਾਡਲ ਲਾਗੂ ਹੋ ਰਿਹੈ।

ਸਰਕਾਰ ਵੱਲੋਂ ਅਧਿਆਪਕਾਂ ਦੇ ਵਫਦ ਨੂੰ ਵਿਦੇਸ਼ਾਂ ਵਿੱਚ ਸਿੱਖਿਆ ਦੇ ਬਦਲਾਵ ਸਬੰਧੀ ਟ੍ਰੇਨਿੰਗ ਲੈਣ ਲਈ ਵੀ ਭੇਜਿਆ ਜਾ ਰਿਹੈ,ਮੰਤਰੀ ਗੋਇਲ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਜਿਹਿਆਂ ਫਿਰਕਾਪ੍ਰਸਤ ਪਾਰਟੀਆਂ ਅੱਜ ਤੱਕ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਹਾਸਿਲ ਕਰਦਿਆਂ ਰਹੀਆਂ ਪਰ ਜਿਸ ਦਿਨ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ,ਉਕਤ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ ਕਿਉਂਕਿ ਪੰਜਾਬ ਦੀ ਜਨਤਾ ਉਕਤ ਫਿਰਕਾਪ੍ਰਸਤ ਪਾਰਟੀਆਂ ਨੂੰ ਮੂੰਹ ਨਹੀਂ ਲਗਾ ਰਹੀ।

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ ਨਾਲ ਪੂਰਾ ਸਟਾਫ ਅਤੇ ਖੇਡ ਦੇ ਮੈਦਾਨ ਉਪਲਬਧ ਕਰਵਾਏ ਜਾ ਰਹੇ ਹਨ, ਉੱਥੇ ਹੀ ਬੱਚਿਆਂ ਨੂੰ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਂਦਾ ਹੈ, ਉੱਥੇ ਹੀ ਅਧਿਆਪਕ ਮਾਪਿਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਂਦੀ ਹੈ ਤਾਂ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਮਿਲ ਸਕੇ ਅਤੇ ਅਧਿਆਪਕ ਮਾਪਿਆਂ ਦਾ ਮਿਲਣ ਹੋਵੇ, ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ, ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦੇਵੇਗੀ।

ਇਸ ਮੌਕੇ ਮੰਤਰੀ ਗੋਇਲ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ,ਹਰਪਾਲ ਸਿੰਘ ਕੋਆਰਡੀਨੇਟਰ ਹਲਕਾ ਲਹਿਰਾ, ਸਕੂਲ ਇੰਚਾਰਜ ਪ੍ਦੀਪ ਕੁਮਾਰ, ਹਰਜਿੰਦਰ ਸਿੰਘ ਕਲਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD