Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਚੋਣ ਆਬਜ਼ਰਵਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ

Harpreet Singh, DC Barnala, Deputy Commissioner Barnala, Barnala, Parneet Shergill

Gurpreet Singh

Gurpreet Singh

5 Dariya News

ਬਰਨਾਲਾ , 16 May 2026

Last updated on: May 16, 2026, 16:44 IST

ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਕੋਤਾਹੀ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ। 

ਓਹਨਾਂ ਦੱਸਿਆ ਕਿ ਇਹਨਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਕਾਇਤ ਸੈੱਲ ਦੇ ਨੰਬਰ 9876737961 ਜਾਂ ਈਮੇਲ ਆਈ ਡੀ [email protected] ਜਾਂ ਓਹਨਾਂ ਦੀ ਚੋਣਾਂ ਦੌਰਾਨ ਰਿਹਾਇਸ਼ ਪੀਡਬਲਿਊਡੀ ਰੈਸਟ ਹਾਊਸ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ। ਓਹਨਾਂ ਦੱਸਿਆ ਕਿ ਚੋਣਾਂ ਮਿਤੀ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਦਿਨ ਸ਼ੁੱਕਰਵਾਰ ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਿਣਤੀ ਕੇਂਦਰਾਂ 'ਤੇ ਹੋਵੇਗੀ।

 

Tags: Harpreet Singh , DC Barnala , Deputy Commissioner Barnala , Barnala , Parneet Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD