Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਦਾ ਘਾਣ ਕੀਤਾ : ਬਲਬੀਰ ਸਿੰਘ ਸਿੱਧੂ

Balbir Singh Sidhu, Congress, Punjab Congress

Web Admin

Web Admin

5 Dariya News

ਮੋਹਾਲੀ , 16 May 2026

Last updated on: May 17, 2026, 12:05 IST

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ, ਮੋਹਾਲੀ ਵਿਖੇ ਨਗਰ ਨਿਗਮ ਚੋਣਾਂ ਲਈ ਮੋਹਾਲੀ ਦੇ 50 ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਸਫ਼ਲਤਾਪੂਰਵਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ।

ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰ ਪੜ੍ਹੇ-ਲਿਖੇ, ਇਮਾਨਦਾਰ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਮੁੜ ਕਾਂਗਰਸ ‘ਤੇ ਭਰੋਸਾ ਜਤਾਉਣਗੇ।

ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਧੱਕੇਸ਼ਾਹੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੁਝ ਸਾਥੀ ਵਾਰਡਬੰਦੀ ਦੀ ਹੇਰਾਫੇਰੀ ਕਾਰਨ ਚੋਣ ਮੈਦਾਨ ਤੋਂ ਵਾਂਝੇ ਰਹਿ ਗਏ ਹਨ, ਪਰ ਪਾਰਟੀ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ।

ਸਿੱਧੂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰਾਂ ਦਾ ਪੂਰਾ ਸਾਥ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਧਰਮਨਿਰਪੱਖ, ਲੋਕ ਪੱਖੀ ਅਤੇ ਵਿਕਾਸ ਪੱਖੀ ਸੋਚ ਵਾਲੀ ਪਾਰਟੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕਾਂਗਰਸੀ ਕਾਰਜਕਾਲ ਦੌਰਾਨ ਮੋਹਾਲੀ ਵਿੱਚ ਜਿੰਨੇ ਵੀ ਵੱਡੇ ਵਿਕਾਸ ਪ੍ਰਾਜੈਕਟ ਆਏ, ਉਹ ਕਾਂਗਰਸ ਸਰਕਾਰ ਦੀ ਹੀ ਦੇਣ ਸਨ। ਚਾਹੇ ਨਰਸਿੰਗ ਮੈਡੀਕਲ ਕਾਲਜ, ਹਸਪਤਾਲ, ਡਿਸਪੈਂਸਰੀਆਂ ਜਾਂ ਖੇਡ ਸਟੇਡੀਅਮ ਹੋਣ, ਹਰ ਖੇਤਰ ਵਿੱਚ ਕਾਂਗਰਸ ਨੇ ਵਿਕਾਸ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਕਈ ਅਹਿਮ ਵਿਕਾਸ ਕੰਮ ਅਧੂਰੇ ਛੱਡੇ ਗਏ ਹਨ।

ਸਿੱਧੂ ਨੇ ਕਿਹਾ ਕਿ ਨਿਗਮ ਵਿੱਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਉਹਨਾਂ ਸਾਰੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸਿੱਧੂ ਨੇ ਸਰਕਾਰੀ ਮੁਲਾਜ਼ਮਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਵੀ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਗਮ ਵਿੱਚ ਵੀ ਕਾਂਗਰਸ ਦਾ ਮੇਅਰ ਬਣਦਾ ਹੈ ਤਾਂ ਮੋਹਾਲੀ ਵਿੱਚ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧੇਗੀ।

ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕਾਂਗਰਸ ਪਾਰਟੀ ਇਹ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਦਰਜ ਕਰੇਗੀ।

 

Tags: Balbir Singh Sidhu , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD