Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਵਾਧੇ ਦਾ ਬੋਝ ਆਪਣੇ ਸਿਰ ਲਵੇ : ਭਾਜਪਾ

ਤੇਲ ਕੀਮਤਾਂ ਵਿੱਚ ਵਾਧੇ ਦਾ ਬੋਝ ਪੰਜਾਬ ਸਰਕਾਰ ਆਪਣੇ ਸਿਰ ਲਵੇ, ਪੈਟਰੋਲ-ਡੀਜ਼ਲ ‘ਤੇ ਸੂਬਾ ਟੈਕਸ ਘਟਾਏ : ਭਾਜਪਾ

Vineet Joshi, BJP Punjab, Anil Sarin

Web Admin

Web Admin

5 Dariya News

ਚੰਡੀਗੜ੍ਹ , 16 May 2026

Last updated on: May 17, 2026, 12:43 IST

ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ ‘ਤੇ ਕੋਈ ਵਾਧੂ ਆਰਥਿਕ ਬੋਝ ਨਾ ਪਏ, ਇਸ ਲਈ ਜਿਵੇਂ 27 ਮਾਰਚ 2026 ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੈਟਰੋਲ ਅਤੇ ਡੀਜ਼ਲ ‘ਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਸੂਬਾਈ ਟੈਕਸਾਂ ਵਿੱਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬਿਜਾਈ ਦੇ ਇਸ ਮਹੱਤਵਪੂਰਨ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ ‘ਤੇ ਵਾਧੂ ਆਰਥਿਕ ਬੋਝ ਨਾ ਪਵੇ।

ਇਹ ਗੱਲ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰਿਨ ਨੇ ਪਾਰਟੀ ਦੇ ਸੂਬਾ ਮੀਡੀਆ ਹੈੱਡ ਵਿਨੀਤ ਜੋਸ਼ੀ ਦੀ ਹਾਜਰੀ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸਰਿਨ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਪ੍ਰੈਲ 2022 ਤੋਂ 14 ਮਈ 2026 ਤੱਕ ਲਗਭਗ ਸਵਾ ਚਾਰ ਸਾਲ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮਾਰਚ 2022 ਤੋਂ ਬਾਅਦ ਪੰਜਾਬ ਦੀ ਕਥਿਤ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਸੂਬਾਈ ਟੈਕਸ ਵਧਾ ਕੇ ਆਮ ਜਨਤਾ ‘ਤੇ ਲਗਭਗ 3 ਰੁਪਏ ਪ੍ਰਤੀ ਲੀਟਰ ਦਾ ਵਾਧੂ ਬੋਝ ਪਾਇਆ ਗਿਆ ਹੈ। ਸਰਿਨ ਨੇ ਕਿਹਾ ਕਿ ਮੌਜੂਦਾ ਜੰਗੀ ਹਾਲਾਤਾਂ ਕਾਰਨ ਜਿੱਥੇ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 120 ਤੋਂ 130 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਉੱਥੇ ਅਮਰੀਕਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਭਗ 50 ਫੀਸਦੀ, ਯੂਰਪ ਵਿੱਚ 20 ਫੀਸਦੀ, ਪਾਕਿਸਤਾਨ ਵਿੱਚ 60 ਫੀਸਦੀ ਅਤੇ ਬੰਗਲਾਦੇਸ਼ ਵਿੱਚ 16 ਫੀਸਦੀ ਤੱਕ ਵਾਧਾ ਕੀਤਾ ਗਿਆ ਹੈ।

ਇਸਦੇ ਉਲਟ ਭਾਰਤ ਵਿੱਚ ਸਿਰਫ਼ 3 ਫੀਸਦੀ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਵੀ ਆਪਣੇ ਟੈਕਸਾਂ ਵਿੱਚ ਕਟੌਤੀ ਕਰਕੇ ਇਸ 3 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਬੋਝ ਆਪਣੇ ਸਿਰ ਲਵੇ ਅਤੇ ਆਮ ਜਨਤਾ ਨੂੰ ਰਾਹਤ ਪ੍ਰਦਾਨ ਕਰੇ।

 

Tags: Vineet Joshi , BJP Punjab , Anil Sarin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD