Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

5 Dariya News

5 Dariya News

5 Dariya News

ਗੁਰਦਾਸਪੁਰ , 17 May 2026

Last updated on: May 18, 2026, 09:17 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ।

ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD