Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ

ਰਾਜਪਾਲ ਕਟਾਰੀਆ ਵੱਲੋਂ ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜਨਮ ਸ਼ਤਾਬਦੀ ਸਮਾਰੋਹ

Gulab Chand Kataria, Governor of Punjab, Punjab Governor, Punjab Raj Bhavan

5 Dariya News

5 Dariya News

5 Dariya News

ਪਟਿਆਲਾ / ਨਾਭਾ , 17 May 2026

Last updated on: May 18, 2026, 11:05 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਇਤਿਹਾਸ ਸੂਰਵੀਰਤਾ, ਇਮਾਨਦਾਰੀ ਅਤੇ ਕੌਮੀ ਸੇਵਾ ਨਾਲ ਭਰਪੂਰ ਹੈ। ਰਾਜਪਾਲ ਕਟਾਰੀਆ ਅੱਜ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਵੱਲੋਂ ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਮਾਰੋਹ ਦੌਰਾਨ ਉਨ੍ਹਾਂ ਦੇ 303ਵੇਂ ਜਨਮ ਦਿਵਸ ਮੌਕੇ ਨਾਭਾ ਵਿਖੇ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਸਨ।

ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ ਹੈ ਤਾਂ ਜੋ ਉਹ ਆਪਣੇ ਵਿਰਸੇ ਅਤੇ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇਕਜੁੱਟ ਕਰਨ ਅਤੇ ਨਵੀਂ ਪੀੜ੍ਹੀ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਸਮਾਗਮ ਦੀ ਸ਼ੁਰੂਆਤ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਚਿੱਤਰ ਅੱਗੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਸੰਤ ਨਰਿੰਦਰ ਸਿੰਘ ਜੀ ਅਲਹੌਰਾਂ ਵਾਲਿਆਂ ਨੇ ਬੇਅਦਬੀ ਵਿਰੋਧੀ ਕਾਨੂੰਨ ‘ਤੇ ਗਵਰਨਰ ਦੇ ਹਸਤਾਖਰ ਕਰਨ ‘ਤੇ ਵਿਸ਼ੇਸ਼ ਸਨਮਾਨ ਕੀਤਾ।ਇਸ ਮੌਕੇ ਭਗਵੰਤ ਸਿੰਘ ਰਾਮਗੜ੍ਹੀਆ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਸਿਰਫ਼ ਇੱਕ ਮਹਾਨ ਯੋਧੇ ਹੀ ਨਹੀਂ ਸਗੋਂ ਕੌਮ ਦੇ ਮਾਣ ਅਤੇ ਸ਼ਾਨ ਦੇ ਪ੍ਰਤੀਕ ਸਨ। 

ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਪੰਜਾਬ ਅਤੇ ਸਿੱਖ ਇਤਿਹਾਸ ਵਿੱਚ ਵਿਲੱਖਣ ਯੋਗਦਾਨ ਪਾਇਆ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਵਾਈਏ। ਅਵਤਾਰ ਸਿੰਘ ਨੰਨੜੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ “ਰਾਮਗੜ੍ਹੀਆ ਚੇਅਰ” ਸਥਾਪਤ ਹੋਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਮਗੜ੍ਹੀਆ ਇਤਿਹਾਸ, ਸਭਿਆਚਾਰ ਅਤੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲ ਸਕੇ। 

ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸੰਭਾਲਣਾ ਅਤੇ ਉਸਦੀ ਸਹੀ ਜਾਣਕਾਰੀ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਰਜਿ: ਨਾਭਾ ਦੇ ਅਹੁਦੇਦਾਰਾਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।

ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਪ੍ਰਬੰਧਕ ਚਰਨ ਸਿੰਘ, ਮਲਕੀਤ ਕੰਬਾਈਨ, ਹਰੀ ਸਿੰਘ, ਅਵਤਾਰ ਸਿੰਘ ਨੰਨੜੇ, ਮੋਹਨ ਸਿੰਘ ਮਾਲੇਰਕੋਟਲਾ, ਪ੍ਰੇਮ ਸਿੰਘ, ਗੁਰਚਰਨ ਸਿੰਘ, ਪਰਮਜੀਤ ਕੈਂਥ, ਹਰਮਿੰਦਰ ਸਿੰਘ ਨੀਟਾ ਸਮੇਤ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD