Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ”: ਗੁਲਾਬ ਚੰਦ ਕਟਾਰੀਆ

ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ ਲੋਕਾਂ ਨੂੰ ਜਾਗਰੂਕ

Gulab Chand Kataria, Governor of Punjab, Punjab Governor, Punjab Raj Bhavan

5 Dariya News

5 Dariya News

5 Dariya News

ਪਟਿਆਲਾ , 17 May 2026

Last updated on: May 18, 2026, 11:17 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਹਿਕਾਰਤਾ ਅੰਦੋਲਨ ਨੂੰ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਹਿਕਾਰਤਾ ਇੱਕ ਬਹੁਤ ਪੁਰਾਣੀ ਅਤੇ ਮਜ਼ਬੂਤ ਸੰਸਥਾ ਹੈ, ਜੋ 1979 ਵਿੱਚ ਸਥਾਪਿਤ ਕੀਤੀ ਗਈ ਸੀ ਅਤੇ ਉਸ ਸਮੇਂ ਤੋਂ ਹੀ ਪਿੰਡਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਸਹਿਕਾਰਤਾ ਦੀ ਭਾਵਨਾ ਲੋਕਾਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਰਪਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ “ਸੰਸਕਾਰ ਤੋਂ ਸਹਿਕਾਰ” ਦਾ ਸਿਧਾਂਤ ਸਮਾਜ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਸਮਾਜ ਵਿੱਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ ਤਾਂ ਲੋਕ ਇਕ-ਦੂਜੇ ਦੀ ਮਦਦ ਲਈ ਅੱਗੇ ਆਉਂਦੇ ਹਨ ਅਤੇ ਇਸ ਨਾਲ ਸਹਿਕਾਰਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਸਹਿਕਾਰਤਾ ਖੇਤਰ ਦਾ ਸਭ ਤੋਂ ਵੱਡਾ ਯੋਗਦਾਨ ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਹੈ। ਕਿਸਾਨਾਂ ਨੂੰ ਖਾਦ, ਬੀਜ, ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਿਕਾਰਤਾ ਸੰਸਥਾਵਾਂ ਦੀ ਅਹਿਮ ਭੂਮਿਕਾ ਰਹੀ ਹੈ। ਡੇਅਰੀ ਖੇਤਰ ਵਿੱਚ ਵੀ ਸਹਿਕਾਰਤਾ ਨੇ ਪਿੰਡਾਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜੇ ਸਹਿਕਾਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਪਿੰਡਾਂ ਦੀ ਆਰਥਿਕਤਾ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਪੰਜਾਬੀਆਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬੀਆਂ ਦੀ ਬਹਾਦਰੀ, ਸਮਰਪਣ ਅਤੇ ਮਿਹਨਤ ਪੂਰੇ ਦੇਸ਼ ਲਈ ਪ੍ਰੇਰਣਾ ਹੈ।ਓਹਨਾ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ

ਇੱਥੋਂ ਦੇ ਕਿਸਾਨਾਂ ਨੇ ਦੇਸ਼ ਦੀ ਖਾਦ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਵੀ ਦੇਸ਼ ਅਤੇ ਵਿਦੇਸ਼ ਵਿੱਚ ਨਾਮ ਰੌਸ਼ਨ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਭ ਤੋਂ ਵੱਧ ਖਿਡਾਰੀ ਹਨ, ਜੋ ਇਸ ਧਰਤੀ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਪਛਾਣ ਹਨ।

ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸੇ ਵੀ ਸੰਸਥਾ, ਸਮਾਜ ਜਾਂ ਦੇਸ਼ ਦੀ ਤਰੱਕੀ ਲਈ ਲੀਡਰ ਦਾ ਇਮਾਨਦਾਰ ਹੋਣਾ ਬਹੁਤ ਜ਼ਰੂਰੀ ਹੈ। ਜੇ ਲੀਡਰ ਇਮਾਨਦਾਰ, ਨਿਸ਼ਠਾਵਾਨ ਅਤੇ ਲੋਕ-ਹਿਤੈਸ਼ੀ ਹੋਵੇਗਾ ਤਾਂ ਸੰਸਥਾਵਾਂ ਮਜ਼ਬੂਤ ਬਣਦੀਆਂ ਹਨ ਅਤੇ ਲੋਕਾਂ ਦਾ ਭਰੋਸਾ ਵੀ ਵਧਦਾ ਹੈ। 

ਉਨ੍ਹਾਂ ਕਿਹਾ ਕਿ ਸਹਿਕਾਰਤਾ ਸੰਸਥਾਵਾਂ ਵਿੱਚ ਚੰਗੇ ਅਤੇ ਯੋਗ ਵਿਅਕਤੀਆਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ। ਇਸ ਮੌਕੇ ਸਹਿਕਾਰ ਭਾਰਤੀ ਪੰਜਾਬ ਦੇ ਅਹੁਦੇਦਾਰਾਂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਸੰਗੋਸ਼ਠੀ ਦੌਰਾਨ ਸਹਿਕਾਰਤਾ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਨੌਜਵਾਨ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD