Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਵਾਰਡ ਨੰਬਰ 21 'ਚ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਧੂਰੀ ਦੇ ਵਾਰਡ ਨੰਬਰ 21 ਤੋਂ ਆਪ ਉਮੀਦਵਾਰ ਭੁਪਿੰਦਰ ਸਿੰਘ ਦੇ ਹੱਕ 'ਚ ਫ਼ਤਵਾ ਦੇਣ ਦੀ ਕੀਤੀ ਅਪੀਲ

Dalvir Singh Dhillon, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 18 May 2026

Last updated on: May 18, 2026, 16:18 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਤਾਰ ਧੂਰੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਉਹ ਵਾਰਡ ਨੰਬਰ 21 ਵਿਖੇ ਆਪ ਉਮੀਦਵਾਰ ਭੁਪਿੰਦਰ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਾਰਡ ਨੰਬਰ 21 ਦੇ ਘਰ ਘਰ ਤੱਕ ਪਹੁੰਚੇ।

ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਚੇਅਰਮੈਨ ਢਿੱਲੋਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਢਿੱਲੋਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। 

ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕਈ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਜਨਤਾ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾਂ ਲੋਕ-ਹਿਤ ਨੂੰ ਪਹਿਲ ਦਿੱਤੀ ਹੈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਨਗਰ ਕੌਂਸਲ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤਦੇ ਹਨ ਤਾਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹਰ ਵਾਰਡ ਵਿੱਚ ਸਮਾਨ ਤੌਰ 'ਤੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਚੇਅਰਮੈਨ ਢਿੱਲੋਂ ਨੇ ਵਾਰਡ ਨੰਬਰ 21 ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਕੀਮਤੀ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਆਪ ਉਮੀਦਵਾਰ ਭੁਪਿੰਦਰ ਸਿੰਘ ਨੂੰ ਭਾਰੀ ਮਤਾਂ ਨਾਲ ਜਿਤਾਉਣ, ਤਾਂ ਜੋ ਵਿਕਾਸ ਦੇ ਇਸ ਸਫਰ ਨੂੰ ਲਗਾਤਾਰ ਜਾਰੀ ਰੱਖਿਆ ਜਾ ਸਕੇ।

ਇਸ ਮੌਕੇ 'ਤੇ ਸਥਾਨਕ ਪਾਰਟੀ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਚੋਣ ਪ੍ਰਚਾਰ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD