Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਗੁਲਾਬ ਚੰਦ ਕਟਾਰੀਆ

ਕਿਹਾ, ਸਿੱਖਿਆ ਹੀ ਬੱਚਿਆਂ ਨੂੰ ਉੱਜਵਲ ਭਵਿੱਖ ਵੱਲ ਲਿਜਾਣ ਤੇ ਸਮਾਜ ਨੂੰ ਮਜ਼ਬੂਤ ਬਣਾਉਣ ਦਾ ਮਾਧਿਅਮ

Gulab Chand Kataria, Governor of Punjab, Punjab Governor, Punjab Raj Bhavan, Gurdev Singh Dev Maan, Nabha

Gurpreet Singh

Gurpreet Singh

5 Dariya News

ਨਾਭਾ , 18 May 2026

Last updated on: May 18, 2026, 16:22 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਨਾਭਾ ਨੇੜਲੇ ਪਿੰਡ ਖੋਖ-ਕੋਟਲੀ ਸਥਿਤ ਨਿਰਮਲ ਕੁਟੀਆ ਵਿਖੇ ਯੰਗ ਨਭਾਈਟਸ ਐਸੋਸੀਏਸ਼ਨ ਵੱਲੋਂ ਕਰਵਾਏ ਸਕੂਲ ਬੈਗ ਵੰਡ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵੱਲੋਂ ਸਮਾਜਿਕ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੋਤ ਹਨ। ਇਸ ਮੌਕੇ ਗਵਰਨਰ ਵੱਲੋਂ ਹਾਲ ਹੀ ਵਿੱਚ ਯੂ.ਪੀ.ਐਸ.ਸੀ ਪ੍ਰੀਖਿਆ ਵਿੱਚ 15ਵਾਂ ਰੈਂਕ ਹਾਸਲ ਕਰਕੇ ਆਈਏਐਸ ਅਧਿਕਾਰੀ ਬਣੀ ਪਿੰਡ ਬਿਰੜਵਾਲ ਦੀ ਸਿਮਰਨਦੀਪ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। 

ਉਨ੍ਹਾਂ ਦੇ ਨਾਲ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ। ਰਾਜਪਾਲ ਨੇ ਪਿੰਡ ਖੋਖ ਦੇ ਨਸ਼ਾ ਮੁਕਤ ਹੋਣ ਦੀ ਜਾਣਕਾਰੀ ਮਿਲਣ 'ਤੇ ਪਿੰਡ ਦੇ ਵਿਕਾਸ ਲਈ 3 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਸਮੇਤ ਪਿੰਡ ਦੇ ਦੋਵੇਂ ਸਰਕਾਰੀ ਸਕੂਲਾਂ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ।

ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਯੰਗ ਨਭਾਈਟਸ ਐਸੋਸੀਏਸ਼ਨ ਵੱਲੋਂ ਖੋਖ ਦੇ ਦੋ ਸਰਕਾਰੀ ਸਕੂਲਾਂ ਦੇ 100 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣਾ ਸਿਰਫ਼ ਇੱਕ ਸਹਾਇਤਾ ਕਾਰਜ ਨਹੀਂ, ਸਗੋਂ ਸਿੱਖਿਆ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਮਾਧਿਅਮ ਹੈ ਜੋ ਬੱਚਿਆਂ ਨੂੰ ਉੱਜਵਲ ਭਵਿੱਖ ਵੱਲ ਲੈ ਕੇ ਜਾਂਦੀ ਹੈ ਅਤੇ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ।

ਸ੍ਰੀ ਕਟਾਰੀਆ ਨੇ ਕਿਹਾ ਕਿ ਸਮਾਜ ਦੇ ਸਮਰੱਥ ਵਰਗ, ਉਦਯੋਗਪਤੀ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਿੱਖਿਆ, ਡਿਜ਼ੀਟਲ ਲਰਨਿੰਗ ਅਤੇ ਹੁਨਰ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਿੰਡ ਖੋਖ ਦੇ ਲੋਕਾਂ ਦੀ ਆਧਿਆਤਮਿਕ ਸੋਚ, ਸਮਾਜਿਕ ਜਿੰਮੇਵਾਰੀ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਦੀ ਵੀ ਸ਼ਲਾਘਾ ਕੀਤੀ। ਉ

ਨ੍ਹਾਂ ਕਿਹਾ ਕਿ ਗੁਰਬਾਣੀ ਨਾਲ ਜੁੜਾਅ ਅਤੇ ਸਾਂਝੀ ਸੋਚ ਨੇ ਇਸ ਪਿੰਡ ਨੂੰ ਹੋਰ ਪਿੰਡਾਂ ਲਈ ਇੱਕ ਪ੍ਰੇਰਣਾਦਾਇਕ ਮਾਡਲ ਬਣਾਇਆ ਹੈ। ਸ੍ਰੀ ਕਟਾਰੀਆ ਨੇ ਨਿਰਮਲ ਕੁਟੀਆ ਖੋਖ, ਨਿਰਮਲ ਆਸ਼ਰਮ ਅਤੇ ਸੰਤ ਬਾਬਾ ਰਾਮ ਸਿੰਘ ਜੀ ਵੱਲੋਂ ਸਿੱਖਿਆ, ਸਿਹਤ ਅਤੇ ਮਨੁੱਖੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।

ਰਾਜਪਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਦੀ ਊਰਜਾ ਨੂੰ ਸਮਾਜਿਕ ਸੇਵਾ, ਸਿੱਖਿਆ ਅਤੇ ਜਾਗਰੂਕਤਾ ਵਰਗੇ ਸਕਾਰਾਤਮਕ ਕਾਰਜਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਅਤੇ ਯੰਗ ਨਭਾਈਟਸ ਐਸੋਸੀਏਸ਼ਨ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ। ਇਸ ਮੌਕੇ ਵਿਧਾਇਕ ਦੇਵ ਮਾਨ ਸਮੇਤ ਪਿੰਡ ਵਾਸੀਆਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵਿਸ਼ੇਸ਼ ਸਨਮਾਨ ਕੀਤਾ। 

ਇਸ ਦੌਰਾਨ ਯੰਗ ਨਭਾਈਟਸ ਐਸੋਸੀਏਸ਼ਨ ਦੇ ਮੈਂਬਰ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਐਸਡੀਐਮਜ ਕਰਨਲ ਏਪੀਐਸ ਸੋਮਲ ਤੇ ਹਰਜੋਤ ਕੌਰ ਮਾਵੀ ਸਮੇਤ ਪਿੰਡ ਵਾਸੀ ਵੀ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Gurdev Singh Dev Maan , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD