Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਅਧਾਰਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ludhiana Police, Ludhiana

Gurpreet Singh

Gurpreet Singh

5 Dariya News

ਲੁਧਿਆਣਾ , 18 May 2026

Last updated on: May 18, 2026, 16:28 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂਏਈ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਿਸ ਪਾਰਟੀ ਨੇ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਨਾਕਾ ਲਾਇਆ। 

ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੂੰ ਇਹ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਖੜ੍ਹੇ ਹਨ, ਜੋ ਕਿਸੇ ਸਨਸਨੀਖੇਜ਼ ਅਪਰਾਧਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ, ਜਿਸ ਉਪਰੰਤ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇੱਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। 

ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ। ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਿਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD