Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਕੁਲਵੰਤ ਸਿੰਘ ਪੰਡੋਰੀ ਅਤੇ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

ਪਿੰਡ ਦੀਦਾਰਗੜ ਵਿੱਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ, ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

Kulwant Singh Pandori, AAP Punjab, Dalvir Singh Dhillon

Gurpreet Singh

Gurpreet Singh

5 Dariya News

ਸ਼ੇਰਪੁਰ , 18 May 2026

Last updated on: May 18, 2026, 16:54 IST

ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਪਿੰਡ ਦੀਦਾਰਗੜ ਵਿੱਚ ਕਰੀਬ 70 ਲੱਖ ਰੁਪਏ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੀਆ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। 

ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸੀ ਕੰਮ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਪੰਚਾਇਤ ਮੈਂਬਰ, ਆਗੂ ਅਤੇ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਸਵਾਗਤ ਕੀਤਾ।

 

Tags: Kulwant Singh Pandori , AAP Punjab , Dalvir Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD