Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 18 May 2026

Last updated on: May 18, 2026, 17:00 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ  ਡਿਲੀਵਰ ਕੀਤੀਆਂ ਜਾਂਦੀਆਂ ਸਨ ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਯੋਜਨਾਬੱਧ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਖੁਸ਼ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਸ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। 

ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਨਿਰੰਤਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ ਸੱਤ ਪਿਸਤੌਲ ਵੀ ਬਰਾਮਦ ਹੋਏ ਹਨ। ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਪਿਸਤੌਲ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ।  

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਹਥਿਆਰਾਂ ਦੀ ਸਪਲਾਈ ਅੱਗੇ ਪਹੁੰਚਾਉਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਐਫਆਈਆਰ ਨੰਬਰ 60 ਮਿਤੀ 12-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD