Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ‘ਚ 20 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 18 May 2026

Last updated on: May 18, 2026, 17:06 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ ਜਿਸ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰ ਖੇਤਰ ਵਿਚ ਸੜਕਾਂ, ਗਲੀਆਂ, ਸੁਚੱਜੇ ਪਾਣੀ ਸਪਲਾਈ ਲਈ ਟਿਊਬਵੈੱਲ ਲਾਉਣ ਤੋਂ ਇਲਾਵਾ ਲੋਕ ਭਲਾਈ ਕਾਰਜਾਂ ਨੂੰ ਵੱਡੇ ਪੱਧਰ ’ਤੇ ਅਮਲੀ ਜਾਮਾ ਪਹਿਨਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਲੋਕਾਂ ਦੀ ਮੰਗ ਅਨੁਸਾਰ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਭਵਿੱਖ ਵਿਚ ਵੀ ਇਹ ਲੜੀ ਬਰਕਰਾਰ ਰਹੇਗੀ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਅੰਦਰ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ ਜਿਸ ਦਾ ਆਮ ਲੋਕਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ।  

ਉਨ੍ਹਾਂ ਕਿਹਾ ਕਿ ਵਾਰਡ ਨੰਬਰ 31 ਵਿੱਚ ਬਣਾਈ ਜਾ ਰਹੀ ਸੜਕ ਸਥਾਨਕ ਨਿਵਾਸੀਆਂ  ਲਈ ਵੱਡੀ ਸਹੂਲਤ ਸਾਬਤ ਹੁੰਦਿਆਂ ਉਨ੍ਹਾਂ ਦੀ ਆਵਾਜਾਈ ਨੂੰ ਹੋਰ ਸੁਖਾਲਾ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਜ਼ਰੂਰਤਾਂ ਨੂੰ ਤਰਜੀਹ ਦਿੰਦੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਵਿਧਾਇਕ ਜਿੰਪਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾਵੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਖੈਰਾਤੀ ਲਾਲ ਕਤਨਾ, ਮਦਨ ਮੋਹਨ ਗੁਪਤਾ, ਮਹਿੰਦਰਪਾਲ ਗੁਪਤਾ, ਕਿਸ਼ਨ ਲਾਲ, ਦੀਪਕ ਅਰੋੜਾ, ਲੇਖਰਾਜ ਸ਼ਰਮਾ, ਡਾ. ਮਹਿੰਦਰਾ, ਰਾਕੇਸ਼ ਬਾਂਸਲ, ਵਿਪਨ ਗੁਪਤਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD