Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਜੀਤ ਸਿੰਘ ਬੇਦੀ ਨੇ ਵਾਰਡ ਨੰਬਰ. 37 ‘ਚ ਦਿਖਾਇਆ ਵੱਡਾ ਸ਼ਕਤੀ ਪ੍ਰਦਰਸ਼ਨ

ਬਲਜੀਤ ਕੌਰ ਦੇ ਹੱਕ ‘ਚ ਇਕੱਠ ਤੋਂ ਗੂੰਜਿਆ “ਜਿੱਤ ਪੱਕੀ” ਦਾ ਨਾਅਰਾ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 18 May 2026

Last updated on: May 18, 2026, 17:36 IST

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਾਰਡ ਨੰਬਰ 37 ਵਿੱਚ ਕਾਂਗਰਸ ਉਮੀਦਵਾਰ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਦੇ ਹੱਕ ਵਿੱਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਸਮਾਜਿਕ ਆਗੂਆਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਹਾਜ਼ਰ ਇਕੱਠ ਨੇ ਖੜ੍ਹੇ ਹੋ ਕੇ ਬਲਜੀਤ ਕੌਰ ਦੇ ਹੱਕ ਵਿੱਚ ਸਮਰਥਨ ਦਾ ਐਲਾਨ ਕੀਤਾ।

ਇਸ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਬਲਜੀਤ ਕੌਰ ਨੇ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝ ਕੇ ਕੰਮ ਕੀਤਾ ਹੈ ਅਤੇ ਵਾਰਡ ਨੰਬਰ 37 ਦੇ ਵਿਕਾਸ ਲਈ ਉਹਨਾਂ ਦੀ ਵਚਨਬੱਧਤਾ ਸਪਸ਼ਟ ਨਜ਼ਰ ਆਉਂਦੀ ਹੈ। ਉਹਨਾਂ ਕਿਹਾ ਕਿ ਲੋਕ ਸੇਵਾ, ਇਮਾਨਦਾਰੀ ਅਤੇ ਜ਼ਮੀਨੀ ਪੱਧਰ ਨਾਲ ਜੁੜਾਅ ਹੀ ਬਲਜੀਤ ਕੌਰ ਦੀ ਸਭ ਤੋਂ ਵੱਡੀ ਤਾਕਤ ਹੈ।

ਬੇਦੀ ਨੇ ਕਿਹਾ, “ਅਸੀਂ ਹਮੇਸ਼ਾਂ ਲੋਕਾਂ ਦੇ ਵਿਚ ਰਹਿ ਕੇ ਕੰਮ ਕੀਤਾ ਹੈ ਅਤੇ ਬਲਜੀਤ ਕੌਰ ਨੇ ਵੀ ਹਰ ਘਰ ਦੇ ਦੁੱਖ-ਸੁੱਖ ਵਿੱਚ ਸ਼ਾਮਿਲ ਹੋ ਕੇ ਆਪਣਾ ਫਰਜ਼ ਨਿਭਾਇਆ ਹੈ। ਅੱਜ ਵਾਰਡ ਦੀ ਜਨਤਾ ਖੁਦ ਅੱਗੇ ਆ ਕੇ ਉਹਨਾਂ ਦੇ ਹੱਕ ਵਿੱਚ ਸਮਰਥਨ ਦੇ ਰਹੀ ਹੈ, ਜੋ ਇਹ ਸਾਬਤ ਕਰਦਾ ਹੈ ਕਿ ਲੋਕ ਵਿਕਾਸ ਅਤੇ ਸੱਚੀ ਸੇਵਾ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ।”

ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਿਗਮ ਚੋਣਾਂ ਵਿੱਚ ਵਾਰਡ ਨੰਬਰ 37 ਤੋਂ ਬਲਜੀਤ ਕੌਰ ਨੂੰ ਭਾਰੀ ਮਤਾਂ ਨਾਲ ਜਿਤਾਇਆ ਜਾਵੇ ਤਾਂ ਜੋ ਇਲਾਕੇ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧ ਸਕਣ। ਇਸ ਮੌਕੇ ਵੀ ਕੇ ਵੈਦ ਪ੍ਰਧਾਨ ਬ੍ਰਾਹਮਣ ਸਭਾ, ਭੁਪਿੰਦਰ ਸਿੰਘ ਸਭਰਵਾਲ ਸਾਬਕਾ ਪ੍ਰਧਾਨ, ਪਿੱਕੀ ਔਲਖ ਪ੍ਰਧਾਨ, ਜਗਜੀਤ ਕੌਰ ਸਿੱਧੂ ਪ੍ਰਧਾਨ, ਜਤਿੰਦਰ ਸਿੰਘ ਜੌਲੀ, ਦਵਿੰਦਰ ਸਿੰਘ ਸਿੱਧੂ ਸਮੇਤ ਵਾਰਡ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਰਹੇ। 

ਸਾਰੇ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਅਤੇ ਬਲਜੀਤ ਕੌਰ ਨੇ ਹਮੇਸ਼ਾਂ ਲੋਕਾਂ ਦੇ ਨਾਲ ਖੜ੍ਹ ਕੇ ਸੇਵਾ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਇਲਾਕੇ ਦੇ ਹਿੱਤਾਂ ਲਈ ਇਸੇ ਤਰ੍ਹਾਂ ਕੰਮ ਜਾਰੀ ਰਹੇਗਾ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD