Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਐੱਸ.ਪੀ.ਸਿੰਘ ਓਬਰਾਏ

ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨੂੰ ਦਿੱਤੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Gurpreet Singh

Gurpreet Singh

5 Dariya News

ਅੰਮ੍ਰਿਤਸਰ , 18 May 2026

Last updated on: May 18, 2026, 18:17 IST

ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਹੁਣ ਦੋਹਾ ਕਤਰ ਵਿੱਚ ਫ਼ਸੇ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਨੂੰ ਬਚਾਉਣ ਲਈ 2 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਟਰੱਸਟ ਦੀ ਤਰਨਤਾਰਨ ਟੀਮ ਰਾਹੀਂ ਪਿੰਡ ਜਵੰਦਾ ਕਲਾਂ ਦੀ ਨਿਰਮਲ ਕੌਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਸਦਾ ਪਤੀ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਦੋਹਾ ਕਤਰ 'ਚ ਮਜ਼ਦੂਰੀ ਲਈ ਗਿਆ ਸੀ। 

ਉਨ੍ਹਾਂ ਅਨੁਸਾਰ ਜਿਸ ਉਸਾਰੀ ਅਧੀਨ ਬਿਲਡਿੰਗ ਵਿਚ ਗੁਰਦੇਵ ਸਿੰਘ ਕੰਮ ਕਰਦਾ ਸੀ ਪਿਛਲੇ ਸਾਲ ਫ਼ਰਵਰੀ ਮਹੀਨੇ 'ਚ ਕਿਸੇ ਕਾਰਨ ਉਹ ਬਿਲਡਿੰਗ ਡਿੱਗ ਗਈ ਅਤੇ ਮਲਬੇ ਹੇਠਾਂ ਆਉਣ ਕਾਰਨ ਉਨ੍ਹਾਂ ਨਾਲ ਹੀ ਕੰਮ ਕਰਦੇ ਇੱਕ ਪਾਕਿਸਤਾਨੀ ਨੌਜਵਾਨ ਦੀ ਮੌਤ ਹੋ ਗਈ ਸੀ। ਕੋਰਟ ਦੀ ਸੁਣਵਾਈ ਦੌਰਾਨ ਉਕਤ ਘਟਨਾ ਲਈ ਉਸ ਬਿਲਡਿੰਗ 'ਚ ਕੰਮ ਕਰਨ ਵਾਲੇ ਬਾਕੀ ਬਚਦੇ ਤਿੰਨ ਜਾਣੇ ਜਿਨ੍ਹਾਂ 'ਚ ਗੁਰਦੇਵ ਸਿੰਘ,ਮੁਹੰਮਦ ਖਲੀਲ ਅਤੇ ਸਿਕੰਦਰ ਆਜ਼ਮ ਸ਼ਾਮਲ ਸਨ, ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ ਭਾਰਤੀ ਕਰੰਸੀ ਮੁਤਾਬਿਕ ਕਰੀਬ 50 ਲੱਖ ਰੁਪਏ ਬਤੌਰ ਬਲੱਡ ਮਨੀ ਜੁਰਮਾਨਾ ਕਰ ਦਿੱਤਾ ਸੀ। 

ਜਿਸ ਤਹਿਤ ਗੁਰਦੇਵ ਸਿੰਘ ਦੇ ਹਿੱਸੇ ਲੱਗਭਗ 17 ਲੱਖ ਰੁਪਏ ਆਏ ਸਨ। ਉਨ੍ਹਾਂ ਦੱਸਿਆ ਕਿ ਬੇਸ਼ੱਕ ਕੁਝ ਸਮਾਂ ਜੇਲ੍ਹ 'ਚ ਰੱਖਣ ਉਪਰੰਤ ਗੁਰਦੇਵ ਸਿੰਘ ਨੂੰ ਅਦਾਲਤ ਵੱਲੋਂ ਰਿਹਾਅ ਤਾਂ ਕਰ ਦਿੱਤਾ ਗਿਆ ਸੀ ਪ੍ਰੰਤੂ ਉਸਦੇ ਭਾਰਤ ਆਉਣ ਅਤੇ ਕੰਮ ਕਰਨ ਦੀ ਮੁਕੰਮਲ ਪਾਬੰਦੀ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਗੁਰਦੇਵ ਸਿੰਘ ਨੂੰ ਹੋਏ ਜੁਰਮਾਨੇ 'ਚੋਂ ਵੱਡਾ ਹਿੱਸਾ ਉਸਦੇ ਪਿੰਡ ਵਾਸੀਆਂ ਵੱਲੋਂ ਆਪਸੀ ਸਹਿਯੋਗ ਨਾਲ ਇਕੱਠਾ ਕਰ ਲਿਆ ਗਿਆ ਹੈ ਜਦਕਿ ਕੁਝ ਰਕਮ ਦੋਹਾ ਕਤਰ ਵਾਲੇ ਉਸਦੇ ਸਾਥੀਆਂ ਵੱਲੋਂ ਦਿੱਤੇ ਜਾਣੇ ਹਨ ਅਤੇ ਬਾਕੀ ਲੋੜੀਂਦੇ 2 ਲੱਖ ਰੁਪਏ ਅੱਜ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਤਰਨਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਜੋਧਾ, ਕੁਲਵਿੰਦਰ ਸਿੰਘ ਪਿੰਕਾ ਤੇ ਮੁਖਰਾਮ ਸਿੰਘ ਦੀ ਮੌਜੂਦਗੀ 'ਚ ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨਿਰਮਲ ਕੌਰ ਨੂੰ ਸੌਂਪ ਦਿੱਤੇ ਗਏ ਹਨ ਤਾਂ ਜੋ ਗੁਰਦੇਵ ਸਿੰਘ ਜਲਦੀ ਆਪਣੇ ਪਰਿਵਾਰ ਕੋਲ ਪਹੁੰਚ ਸਕੇ।

ਇਸ ਦੌਰਾਨ ਗੁਰਦੇਵ ਸਿੰਘ ਦੀ ਪਤਨੀ ਨਿਰਮਲ ਕੌਰ ਨੇ ਭਾਵੁਕ ਹੁੰਦਿਆਂ ਇਸ ਵੱਡੇ ਉਪਰਾਲੇ ਲਈ ਡਾ.ਐਸ.ਪੀ.ਸਿੰਘ ਉਬਰਾਏ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਇਸ ਮਦਦ ਸਦਕਾ ਉਨ੍ਹਾਂ ਦਾ ਪਰਿਵਾਰ ਅਤੇ ਉਸਦੀ ਦੀਆਂ ਛੋਟੀਆਂ-ਛੋਟੀਆਂ ਦੋ ਧੀਆਂ ਜਲਦ ਆਪਣੇ ਬਾਪ ਨੂੰ ਮਿਲ ਸਕਣਗੀਆਂ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD