Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰੇਂਦਰ ਮੋਦੀ ਨੇ ਭਾਰਤ-ਨਾਰਵੇ ਵਪਾਰ ਅਤੇ ਖੋਜ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ

Narendra Modi, BJP, Bharatiya Janata Party, Prime Minister of India, Oslo, Jonas Gahr Store

5 Dariya News

5 Dariya News

5 Dariya News

ਓਸਲੋ , 18 May 2026

Last updated on: May 19, 2026, 12:58 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਸਲੋ ਵਿੱਚ ਆਯੋਜਿਤ ਭਾਰਤ-ਨਾਰਵੇ ਵਪਾਰ ਅਤੇ ਖੋਜ ਸਿਖ਼ਰ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸਿਖ਼ਰ ਸੰਮੇਲਨ ਵਿੱਚ ਨਾਰਵੇ ਦੇ ਪ੍ਰਿੰਸ ਹਾਕੋਨ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਵੀ ਹਿੱਸਾ ਲਿਆ। ਇਸ ਸਿਖਰ ਸੰਮੇਲਨ ਵਿੱਚ 50 ਤੋਂ ਵੱਧ ਕੰਪਨੀਆਂ ਦੇ ਸੀ.ਈ.ਓ. ਅਤੇ ਨਾਰਵੇ ਤੇ ਭਾਰਤ ਦੇ ਵਪਾਰ ਅਤੇ ਖੋਜ ਭਾਈਚਾਰਿਆਂ ਦੇ 250 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ।

ਇਸ ਸੰਮੇਲਨ ਨੇ ਭਾਰਤ-ਈ.ਐੱਫ.ਟੀ.ਏ. ਵਪਾਰ ਅਤੇ ਆਰਥਿਕ ਭਾਈਵਾਲੀ ਸਮਝੌਤੇ ਦੇ ਲਾਗੂ ਹੋਣ ਤੋਂ ਬਾਅਦ ਦੁਵੱਲੇ ਆਰਥਿਕ ਸਹਿਯੋਗ ਵਿੱਚ ਵਧਦੀ ਗਤੀਸ਼ੀਲਤਾ ਨੂੰ ਦਰਸਾਇਆ। ਇਸ ਉੱਚ ਪੱਧਰੀ ਵਪਾਰ ਅਤੇ ਖੋਜ ਸਿਖ਼ਰ ਸੰਮੇਲਨ ਤੋਂ ਪਹਿਲਾਂ ਓਸਲੋ ਦੇ ਵੱਖ-ਵੱਖ ਸਥਾਨਾਂ ’ਤੇ ਚਾਰ ਗੋਲਮੇਜ਼ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਸਿਹਤ ਸੰਭਾਲ ਨਵੀਨਤਾ, ਸਮੁੰਦਰੀ ਸਹਿਯੋਗ, ਬੈਟਰੀ ਅਤੇ ਊਰਜਾ ਸਟੋਰੇਜ ਪ੍ਰਣਾਲੀ, ਡਿਜੀਟਲੀਕਰਨ ਤੇ ਬਿਜਲੀਕਰਨ ਅਤੇ ਪੌਣ ਊਰਜਾ ਵਰਗੇ ਵਿਸ਼ਿਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ।

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਟੀ.ਈ.ਪੀ.ਏ. ਦੇ ਲਾਗੂ ਹੋਣ ਤੋਂ ਬਾਅਦ ਦੁਵੱਲੇ ਵਪਾਰ ਅਤੇ ਨਿਵੇਸ਼ ਵਿੱਚ ਹੋਏ ਵਾਧੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੋਵਾਂ ਪੱਖਾਂ ਦੇ ਹਿੱਸੇਦਾਰਾਂ ਨੂੰ ਟੀ.ਈ.ਪੀ.ਏ. ਦੇ ਤਹਿਤ 100 ਬਿਲੀਅਨ ਡਾਲਰ ਦੇ ਨਿਵੇਸ਼ ਅਤੇ ਇਸ ਦੇ ਸਿੱਟੇ ਵਜੋਂ ਭਾਰਤ ਵਿੱਚ 10 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਨੇ ਭਾਰਤ ਦੀ ਮਜ਼ਬੂਤ ਅਤੇ ਲਗਾਤਾਰ ਵੱਧ ਰਹੀ ਆਰਥਿਕ ਤਰੱਕੀ ਦੀ ਦਿਸ਼ਾ, ਜਨਸੰਖਿਆ ਲਾਭਅੰਸ਼ ਪ੍ਰਤਿਭਾਸ਼ਾਲੀ ਅਤੇ ਉਤਸ਼ਾਹੀ ਨੌਜਵਾਨ ਵਰਗ, ਮਜ਼ਬੂਤ ਵਪਾਰਕ ਪ੍ਰਕਿਰਿਆਵਾਂ, ਨਿਵੇਸ਼-ਅਨੁਕੂਲ ਰੈਗੂਲੇਟਰੀ ਢਾਂਚੇ ਅਤੇ ਮੁਕਾਬਲੇਬਾਜ਼ੀ ਸੰਘਵਾਦ ਦੀ ਭਾਵਨਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਨਾਰਵੇ ਦੇ ਨਿਵੇਸ਼ਕਾਂ ਨੂੰ ਬਲੂ ਇਕਨਾਮੀ (ਸਮੁੰਦਰੀ ਆਰਥਿਕਤਾ), ਜਹਾਜ਼ ਨਿਰਮਾਣ, ਹਰਿਤ ਪਰਿਵਰਤਨ, ਨਵਿਆਉਣਯੋਗ ਊਰਜਾ, ਸਿਹਤ ਤਕਨੀਕ, ਮਹੱਤਵਪੂਰਨ ਖਣਿਜਾਂ ਅਤੇ ਸਟਾਰਟ-ਅੱਪਸ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਭਾਰਤ ਵਿੱਚ ਨਿਵੇਸ਼ ਵਧਾਉਣ ਲਈ ਪ੍ਰੇਰਿਤ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਦੇ ਅਭਿਲਾਸ਼ੀ ਹਰਿਤ ਪਰਿਵਰਤਨ ਏਜੰਡੇ ’ਤੇ ਵੀ ਜ਼ੋਰ ਦਿੱਤਾ ਅਤੇ ਦੇਸ਼ ਦੀਆਂ ਊਰਜਾ ਲੋੜਾਂ, ਜਲਵਾਯੂ ਵਚਨਬੱਧਤਾਵਾਂ, ਨਵਿਆਉਣਯੋਗ ਊਰਜਾ, ਗ੍ਰਿਡ ਬੁਨਿਆਦੀ ਢਾਂਚੇ, ਹਰਿਤ ਹਾਈਡ੍ਰੋਜਨ ਅਤੇ ਸਵੱਛ ਊਰਜਾ ਦੇ ਤੇਜ਼ੀ ਨਾਲ ਹੋ ਰਹੇ ਵਿਸਥਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸਾਫ਼ ਊਰਜਾ ਨਿਵੇਸ਼, ਸਮੁੰਦਰੀ ਡੀਕਾਰਬੋਨਾਈਜ਼ੇਸ਼ਨ, ਸਮੁੰਦਰੀ ਸਥਿਰਤਾ ਅਤੇ ਜਲਵਾਯੂ ਵਿੱਤ ਦੇ ਖੇਤਰਾਂ ਵਿੱਚ ਨਾਰਵੇ ਦੀ ਵਿਸ਼ਵ-ਵਿਆਪੀ ਅਗਵਾਈ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦੇ ਵਪਾਰਕ ਭਾਈਚਾਰਿਆਂ ਨੂੰ ਨਵੀਆਂ ਸਾਂਝੇਦਾਰੀਆਂ ਸਥਾਪਤ ਕਰਨ, ਸਹਿਯੋਗ ਦੇ ਨਵੇਂ ਖੇਤਰਾਂ ਦੀ ਪਛਾਣ ਕਰਨ ਅਤੇ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸਿਖ਼ਰ ਸੰਮੇਲਨ ਦੌਰਾਨ ਭਾਰਤੀ ਅਤੇ ਨਾਰਵੇ ਦੀਆਂ ਕੰਪਨੀਆਂ ਅਤੇ ਸੰਸਥਾਵਾਂ ਵਿਚਾਲੇ ਕਈ ਵਪਾਰਕ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਗਏ।

 

Tags: Narendra Modi , BJP , Bharatiya Janata Party , Prime Minister of India , Oslo , Jonas Gahr Store

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD