Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ : ਕੁਲਦੀਪ ਧਾਲੀਵਾਲ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਰੂਸ ਤੋਂ ਸਸਤਾ ਤੇਲ ਆਉਣਾ ਹੋਇਆ ਬੰਦ, ਅਮਰੀਕਾ ਤੋਂ ਮਹਿੰਗਾ ਖਰੀਦਣਾ ਹੁਣ ਮਜਬੂਰੀ, ਜਲਦ ਹੀ ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ:ਕੁਲਦੀਪ ਧਾਲੀਵਾਲ

Kuldeep Singh Dhaliwal, AAP Punjab

5 Dariya News

5 Dariya News

5 Dariya News

ਚੰਡੀਗੜ੍ਹ/ਅਮ੍ਰਿਤਸਰ , 18 May 2026

Last updated on: May 19, 2026, 13:45 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਮਰੀਕਾ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਹੋਈ ਹਾਲੀਆ ਵਪਾਰਕ ਡੀਲ (ਟ੍ਰੇਡ ਡੀਲ) ਤਹਿਤ ਮੋਦੀ ਸਰਕਾਰ ਨੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਡੀਲ ਦੀ ਸਭ ਤੋਂ ਘਾਤਕ ਅਤੇ ਮੁੱਖ ਸ਼ਰਤ ਇਹ ਸੀ ਕਿ ਭਾਰਤ ਰੂਸ ਤੋਂ ਸਸਤਾ ਤੇਲ ਖਰੀਦਣਾ ਬੰਦ ਕਰੇਗਾ ਅਤੇ ਇਸ ਦੀ ਬਜਾਏ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਮਹਿੰਗਾ ਤੇਲ ਖਰੀਦੇਗਾ।

ਉਨ੍ਹਾਂ ਕਿਹਾ ਕਿ ਅਮਰੀਕਾ ਨੇ ਪਹਿਲਾਂ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਮੋਹਲਤ ਦਿੱਤੀ, ਫਿਰ ਇਸ ਨੂੰ ਘਟਾ ਕੇ ਕਦੇ 10 ਦਿਨ ਤੇ ਕਦੇ 8 ਦਿਨ ਕੀਤਾ ਅਤੇ ਹੁਣ ਬੀਤੀ 16 ਮਈ ਤੋਂ ਭਾਰਤ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ ਕਿ ਰੂਸ ਤੋਂ ਤੇਲ ਦੀ ਖਰੀਦ ਨੂੰ ਘੱਟੋ-ਘੱਟ ਪੱਧਰ 'ਤੇ ਲਿਆਂਦਾ ਜਾਵੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਜਿਹੜਾ ਭਾਰਤ ਆਪਣੀ ਕੁੱਲ ਲੋੜ ਦਾ 60 ਫੀਸਦੀ ਤੇਲ ਇਕੱਲੇ ਰੂਸ ਤੋਂ ਬੇਹੱਦ ਸਸਤੀਆਂ ਕੀਮਤਾਂ 'ਤੇ ਖਰੀਦ ਰਿਹਾ ਸੀ, ਉਹ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸਿਮਟ ਕੇ ਸਿਰਫ 10 ਫੀਸਦੀ ਰਹਿ ਗਿਆ ਹੈ। 

ਬਾਕੀ ਸਾਰਾ ਤੇਲ ਹੁਣ ਮਜਬੂਰੀ ਵਿੱਚ ਅਮਰੀਕਾ ਅਤੇ ਉਨ੍ਹਾਂ ਦੇਸ਼ਾਂ ਤੋਂ ਖਰੀਦਿਆ ਜਾ ਰਿਹਾ ਹੈ, ਜਿਨ੍ਹਾਂ ਵੱਲ ਅਮਰੀਕਾ ਇਸ਼ਾਰਾ ਕਰਦਾ ਹੈ। ਰੂਸ ਦਾ ਤੇਲ ਜਿੱਥੇ ਸਾਨੂੰ 100 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਮਿਲ ਰਿਆ ਸੀ, ਉੱਥੇ ਹੀ ਅਮਰੀਕੀ ਦੇਸ਼ਾਂ ਦਾ ਤੇਲ ਅੱਜ 110 ਡਾਲਰ ਪ੍ਰਤੀ ਬੈਰਲ ਤੋਂ ਵੀ ਮਹਿੰਗਾ ਪੈ ਰਿਹਾ ਹੈ। 

ਮੋਦੀ ਸਰਕਾਰ ਨੇ ਡੋਨਾਲਡ ਟਰੰਪ ਨੂੰ ਭਾਰਤ ਦਾ 'ਸਰਪੰਚ' ਮੰਨ ਲਿਆ ਹੈ ਅਤੇ ਉਹੀ ਸਰਪੰਚ ਹੁਣ ਅਮਰੀਕਾ ਵਿੱਚ ਬੈਠ ਕੇ ਭਾਰਤ ਲਈ ਦਮਨਕਾਰੀ ਨੀਤੀਆਂ ਤੈਅ ਕਰ ਰਿਹਾ ਹੈ। ਮੁੱਖ ਬੁਲਾਰੇ ਨੇ ਦੇਸ਼ ਵਾਸੀਆਂ, ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਰੂਸ ਤੋਂ ਸਸਤਾ ਤੇਲ ਬੰਦ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਵਾਲਾ ਹੈ। 

ਮੋਦੀ ਸਰਕਾਰ ਦੀ ਨੀਅਤ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਨੇ ਚਾਰ-ਪੰਜ ਦਿਨ ਪਹਿਲਾਂ ਸੀ.ਐਨ.ਜੀ. ਦੇ ਰੇਟ 2 ਰੁਪਏ ਵਧਾਏ ਅਤੇ ਕੱਲ੍ਹ ਫਿਰ ਚੁੱਪਚਾਪ 1 ਰੁਪਿਆ ਹੋਰ ਵਧਾ ਦਿੱਤਾ। ਇਸੇ ਚੋਰ-ਦਰਵਾਜ਼ੇ ਰਾਹੀਂ ਹੁਣ ਪੈਟਰੋਲ-ਡੀਜ਼ਲ ਨੂੰ ਵੀ ਮਹਿੰਗਾ ਕਰਨ ਦੀ ਪੂਰੀ ਪਟਕਥਾ ਤਿਆਰ ਹੋ ਚੁੱਕੀ ਹੈ।

ਧਾਲੀਵਾਲ ਨੇ ਅੱਗੇ ਕਿਹਾ ਕਿ 16 ਮਈ ਨੂੰ ਅਮਰੀਕਾ ਵੱਲੋਂ ਰੂਸ ਤੋਂ ਤੇਲ ਖਰੀਦ 'ਤੇ ਲਗਾਈ ਗਈ ਇਸ ਪਾਬੰਦੀ ਦਾ ਸਿੱਧਾ ਖਾਮਿਆਜ਼ਾ ਭਾਰਤ ਦੇ ਆਮ ਆਦਮੀ ਅਤੇ ਕਿਸਾਨਾਂ ਨੂੰ ਭੁਗਤਣਾ ਪਵੇਗਾ। ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ-ਵਿਰੋਧੀ, ਪੰਜਾਬ-ਵਿਰੋਧੀ ਅਤੇ ਭਾਰਤ-ਵਿਰੋਧੀ ਹੈ।

ਪੰਜਾਬ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ, ਜਿਸ ਲਈ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਡੀਜ਼ਲ ਦੀ ਲੋੜ ਹੋਵੇਗੀ। ਪਰ ਮੈਨੂੰ ਪੂਰਾ ਖਦਸ਼ਾ ਹੈ ਕਿ 1 ਜੂਨ ਤੱਕ ਮੋਦੀ ਅਤੇ ਉਨ੍ਹਾਂ ਦੇ ਸਾਥੀ ਅਮਰੀਕੀ ਆਕਾਵਾਂ ਦੇ ਇਸ਼ਾਰੇ 'ਤੇ ਕੋਈ ਨਾ ਕੋਈ ਨਵਾਂ ਗੁਲ ਜ਼ਰੂਰ ਖਿਲਾ ਦੇਣਗੇ ਅਤੇ ਤੇਲ ਦੀਆਂ ਕੀਮਤਾਂ ਅਸਮਾਨ 'ਤੇ ਪਹੁੰਚਾ ਦੇਣਗੇ।

ਉਨ੍ਹਾਂ ਕਿਹਾ ਕਿ ਟਰੰਪ ਨੂੰ ਹਿੰਦੁਸਤਾਨ ਦਾ 'ਸਰਪੰਚ' ਬਣਾਉਣ ਦਾ ਖਾਮਿਆਜ਼ਾ ਦੇਸ਼ ਭੁਗਤ ਰਿਹਾ ਹੈ, ਜੋ ਸਾਡੇ ਗਲੇ ਵਿੱਚ ਆਰਥਿਕ ਗੁਲਾਮੀ ਦਾ ਫੰਦਾ ਕੱਸਣ ਦਾ ਕੰਮ ਕਰ ਰਿਹਾ ਹੈ। ਆਮ ਆਦਮੀ ਪਾਰਟੀ ਮੋਦੀ ਸਰਕਾਰ ਦੇ ਇਸ ਦੇਸ਼-ਵਿਰੋਧੀ ਅਤੇ ਕਿਸਾਨ-ਵਿਰੋਧੀ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦੀ ਹੈ।

 

Tags: Kuldeep Singh Dhaliwal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD