Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼

5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Crime News Punjab, Punjab Police, Police, Crime News, Patiala Police, Patiala

5 Dariya News

5 Dariya News

5 Dariya News

ਪਟਿਆਲਾ , 18 May 2026

Last updated on: May 19, 2026, 13:49 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਐਫਆਈਆਰ ਦਰਜ ਹੈ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀਆਈ ਯੂਨਿਟ ਮਾਲੇਰਕੋਟਲਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ - ਨਾਜ਼ਰ ਖਾਨ ਅਤੇ ਰਾਜ ਮੁਹੰਮਦ - ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ - ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਹੋਰ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 159 ਮਿਤੀ 17.05.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 179 ਅਤੇ 180 ਤਹਿਤ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD