Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 18 May 2026

Last updated on: May 19, 2026, 14:05 IST

ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। 

ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ।

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੈਦਾ ਹੋਣ ਵਾਲੇ ਮਸਲਿਆਂ ਨੂੰ ਆਧਾਰ ਬਣਾ ਕੇ ਇਹ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਚੋਣਾਂ ਸਬੰਧੀ ਲੋਕ-ਭਾਵਨਾਵਾਂ ਹਨ ਉਨ੍ਹਾਂ ਨੂੰ ਖ਼ਿਆਲ ਵਿੱਚ ਰੱਖਿਆ ਗਿਆ ਅਤੇ ਦੇਖਿਆ ਗਿਆ ਕਿ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਭਰੋਸੇਯੋਗ ਕਿਵੇਂ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਗਿਣਤੀ ਤੋਂ ਪਹਿਲਾਂ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ ਅਤੇ ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਜਿੰਨਾ ਬਿਹਤਰ ਤਰੀਕੇ ਨਾਲ ਲਾਗੂ ਕਰਾਂਗੇ ਓਨਾ ਜ਼ਿਆਦਾ ਚੋਣ ਪ੍ਰਕਿਰਿਆ ਬਿਹਤਰ ਢੰਗ ਨਾਲ ਨੇਪਰੇ ਚੜ੍ਹੇਗੀ। ਇਸ ਮੌਕੇ ਉਨ੍ਹਾਂ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਵਿਧੀ ਰਾਹੀਂ ਚੋਣ ਪ੍ਰਕਿਰਿਆ ਕਰਨ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਅਤੇ ਦੱਸਿਆ ਕਿ ਕਿਵੇਂ ਈ.ਵੀ.ਐਮ. ਰਾਹੀਂ ਸਭ ਤੋਂ ਬਿਹਤਰ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਇਸ ਮੌਕੇ ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਵੋਟਾਂ ਦੀ ਗਿਣਤੀ ਸਬੰਧੀ ਦੱਖਣੀ ਅਫਰੀਕਾ ਅਤੇ ਭਾਰਤ ਦੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਲੋਕ ਪ੍ਰਤੀਨਿਧੀ ਐਕਟ ਸਾਨੂੰ ਆਪਣੇ ਪ੍ਰਤੀਨਿਧੀ ਚੁਣਨ ਲਈ ਅਧਿਕਾਰ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆਂ ਵਿੱਚ ਚੋਣ ਪ੍ਰਕਿਰਿਆ ਦੌਰਾਨ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮੋਹਰੀ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਪਾਰਦਰਸ਼ਤਾ ਅਤੇ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਚੋਣ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਭਾਰਤੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਆਸਥਾ ਨੂੰ ਹੋਰ ਮਜ਼ਬੂਤ ਕਰ ਸਕੀਏ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD