Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਨਗਰ ਕੌਂਸਲ ਚੋਣਾਂ ਸੰਬਧੀ ਸੁਰੱਖਿਆ ਸਮੇਤ ਸਾਰੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Rahul Chaba, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫਰੀਦਕੋਟ , 18 May 2026

Last updated on: May 19, 2026, 14:08 IST

ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। 

ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ ਵੋਟਰਾਂ/ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜਿਲ੍ਹੇ ਵਿਚ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਤੇ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਇਆ।

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD