Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਅਤੇ ਸਹਾਇਕ ਉਪਕਰਨ ਵੰਡੇ

Karambir Singh Ghuman, Dasuya, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਹੁਸ਼ਿਆਰਪੁਰ , 18 May 2026

Last updated on: May 19, 2026, 14:18 IST

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ, ਜੈਪੁਰ ਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ  ਇੱਕ ਵਿਸ਼ੇਸ਼ ਦੋ ਰੋਜ਼ਾ ਕੈਂਪ ਦਾ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬੈਸਾਖੀਆਂ, ਟ੍ਰਾਈਸਾਈਕਲ, ਕੈਲੀਪਰਸ ਅਤੇ ਬਣਾਉਟੀ ਅੰਗ ( ਲੱਤਾਂ ਅਤੇ ਬਾਹਾਂ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਤਮ-ਨਿਰਭਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ।ਇਸ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਅਤੇ ਸ਼ਾਨਦਾਰ ਪ੍ਰਤੀਕਿਰਿਆ ਮਿਲੀ ।

ਕਈ ਲਾਭਪਾਤਰੀਆਂ ਨੇ ਜੋ ਕਿ ਕਈ ਸਾਲਾਂ ਤੋਂ ਚੱਲਣ-ਫਿਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ, ਇਸ ਕੈਂਪ ਰਾਹੀਂ ਮਿਲੀ ਸਹਾਇਤਾ ਲਈ ਦਿਲੋਂ ਧੰਨਵਾਦ ਕੀਤਾ।     ਰੈੱਡ ਕਰਾਸ ਸੁਸਾਇਟੀ ਦੇ ਸਕੱਤਰ  ਮੰਗੇਸ਼ ਸੂਦ ਨੇ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਰੈੱਡ ਕਰਾਸ, ਹੁਸ਼ਿਆਰਪੁਰ ਵੱਲੋਂ ਲਗਾਏ ਗਏ ਕੈਂਪਾ ਵਿੱਚੋਂ ਇਹ ਚੌਥਾ ਵੱਡਾ ਪੀ.ਡਬਲਿਊ.ਡੀ. ਕੈਂਪ ਸੀ , ਜਿਸ ਵਿੱਚ 58 ਲੋੜਵੰਦਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, 24 ਦਿਵਆਂਗਜਨਾਂ ਨੂੰ ਵੀਲ੍ਹ ਚੇਅਰਜ਼ ,12 ਕੈਲੀਪਰਸ ,10 ਟ੍ਰਾਈਸਾਈਕਲ ,17 ਦਿਵਆਂਗਜਨਾਂ ਨੂੰ ਬਣਾਉਟੀ ਹੱਥ ਅਤੇ ਪੈਰ, 4 ਜੋੜੇ ਸਪੈਸ਼ਲ ਬੈਸਾਖੀਆਂ, 31 ਲੋੜਵੰਦਾਂ ਨੂੰ ਸਟਿੱਕਸ ਅਤੇ ਗਲਵਜ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਗਏ ।

ਉਹਨਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਬੀ.ਡੀ.ਪੀ.ਓ. ਤਲਵਾੜਾ  ਵਿਕਰਮ ਕੁਮਾਰ, ਜੁਆਇੰਟ ਸਕੱਤਰ  ਅਦਿੱਤਿਆ ਰਾਣਾ ਅਤੇ ਹਸਪਤਾਲ ਵੈਲਫੇਅਰ ਸੈਕਸ਼ਨ ,ਰੈੱਡ ਕਰਾਸ ਦੇ ਵਾਈਸ ਚੇਅਰਮੈਨ  ਰਾਜੀਵ ਬਜਾਜ ਨੇ ਸਾਂਝੇ ਤੌਰ 'ਤੇ ਦਿਵਿਆਂਗਜਨਾਂ ਨੂੰ ਸਮਾਨ ਵੰਡਣ ਦੀ ਰਸਮ ਨਿਭਾਈ।ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹਮੇਸ਼ਾ ਹੀ ਦਿਵਿਆਂਗਜਨਾਂ ਅਤੇ ਸਮਾਜ ਦੇ ਪੱਛੜੇ ਲੋੜਵੰਦ ਵਰਗਾਂ ਦੀ ਸੇਵਾ ਲਈ ਦਿਨ-ਰਾਤ ਤਤਪਰ ਰਹਿੰਦੀ ਹੈ।  

ਉਨ੍ਹਾਂ ਨੇ ਇਸ ਕੈਂਪ ਨੂੰ ਸਫਲ ਬਣਾਉਣ ਲਈ ਸਿਵਲ ਹਸਪਤਾਲ, ਹੁਸ਼ਿਆਰਪੁਰ ਦੇ ਆਡੀਓਲੋਜਿਸਟ ਡਾ. ਮਨੂ , ਜੈਪੁਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੀ ਡਾਕਟਰਾਂ ਤੇ ਟੈਕਨੀਸ਼ੀਅਨਾਂ ਦੀ ਟੀਮ ,ਰੈੱਡ ਕਰਾਸ ਦੇ ਸਮੂਹ ਵਾਲੰਟੀਅਰਾਂ , ਸ਼੍ਰੀ ਸ਼ਿਵਮ ਬਖਸ਼ੀ ਮੁੱਖੀ ਪ੍ਰਤੀਗਿਆ ਨਵੀਂ ਸੋਚ ਸੋਸਾਇਟੀ   , ਤਲਵਾੜਾ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵੱਲੋਂ ਲਾਭਪਾਤਰੀਆਂ ਦੀ ਮੋਬਿਲਾਈਜ਼ੇਸ਼ਨ ਅਤੇ ਕੈਂਪ ਦੇ ਸੁਚੱਜੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ, ਜਿਸ ਕਾਰਨ ਇਹ ਕੈਂਪ ਬੇਹੱਦ ਸਫਲ ਰਿਹਾ।

 

Tags: Karambir Singh Ghuman , Dasuya , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD