Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ ਮੋਹਰੀ : ਨਵਜੋਤ ਕੌਰ

ਸਪੈਸ਼ਲ ਇੰਟੈਂਸਿਵ ਰਿਵੀਜ਼ਨ 15 ਜੂਨ ਤੋਂ ਹੋਵੇਗੀ ਸ਼ੁਰੂ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਮਾਨਸਾ , 19 May 2026

Last updated on: May 19, 2026, 16:12 IST

ਪ੍ਰੀ-ਸਪੈਸ਼ਲ ਇੰਟੈਸਿਵ ਰਿਵੀਜ਼ਨ ਮੈਪਿੰਗ ਤਹਿਤ ਵੋਟਰਾਂ ਦੀ ਮੈਪਿੰਗ ਦੇ ਕੰਮ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਪੰਜਾਬ ਭਰ ਵਿਚੋਂ ਮੋਹਰੀ ਸਥਾਨ 'ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ - ਕਮ -ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ 15 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਕੁੱਲ 5 ਲੱਖ 92 ਹਜ਼ਾਰ 175 ਦੇ ਕਰੀਬ ਰਜਿਸਟਰਡ ਵੋਟਰ ਹਨ ਜਿੰਨ੍ਹਾਂ ਵਿਚੋਂ 05 ਲੱਖ 54 ਹਜ਼ਾਰ 861 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਅਤੇ ਕੇਵਲ 37 ਹਜ਼ਾਰ, 314 ਵੋਟਰ ਮੈਪ ਹੋਣੇ ਬਾਕੀ ਹਨ।

ਉਨ੍ਹਾਂ ਦੱਸਿਆ ਕਿ ਜਿਹੜੇ ਪੋਲਿੰਗ ਸਟੇਸ਼ਨਾਂ 'ਤੇ 1200 ਤੋਂ ਵੱਧ ਵੋਟਰ ਹੋਣਗੇ ਉਨ੍ਹਾਂ ਬੂਥਾਂ ਦੀ ਰੈਸ਼ਨਾਲੀਜੇਸ਼ਨ ਕਰਨ ਉਪਰੰਤ 24 ਜੁਲਾਈ 2026 ਤੱਕ ਤਜਵੀਜ਼ ਭੇਜੀ ਜਾਵੇਗੀ ਅਤੇ 31 ਜੁਲਾਈ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਦੀ ਵੋਟ, ਵੋਟਰ ਸੂਚੀ ਵਿਚ ਦਰਜ ਹੋਵੇ। ਇਸ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਜ਼ਿਲਾ ਚੋਣ ਅਫਸਰ ਨੇ ਅਪੀਲ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਜਰੂਰਤ ਹੈ। 

ਉਹਨਾਂ ਕਿਹਾ ਕਿ ਇਸ ਕੰਮ ਵਿੱਚ ਬੀਐਲਏਜ ਦੀ ਨਿਯੁਕਤੀ ਬਹੁਤ ਮਹੱਤਵਪੂਰਨ ਹੈ ਅਤੇ ਬੂਥ ਲੈਵਲ ਅਫਸਰ ਅਤੇ ਬੀਐਲਏਜ ਸਾਂਝੀ ਭਾਗੀਦਾਰੀ ਨਾਲ ਇਸ ਕਾਰਜ ਨੂੰ ਨੇਪਰੇ ਚੜਾਉਣ ਵਿੱਚ ਯੋਗਦਾਨ ਪਾਉਣਗੇ। ਉਹਨਾਂ ਨੇ ਕਿਹਾ ਕਿ 31 ਮਈ ਤੋਂ ਪਹਿਲਾਂ ਪਹਿਲਾਂ ਬੀਐਲਏਜ ਲਗਾਏ ਜਾਣ ਤਾਂ ਜੋ ਉਹਨਾਂ ਨੂੰ ਟ੍ਰੇਨਿੰਗ ਦਿੱਤੀ ਜਾ ਸਕੇ।

ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮੁੱਖ ਮਕਸਦ ਹਰੇਕ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵੋਟਰਾਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਹਨਾਂ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਆਪਣਾ ਇਹ ਗਣਨਾ ਫਾਰਮ ਭਰ ਕੇ ਸਮੇਂ ਸਿਰ ਸੰਬੰਧਿਤ ਬੀਐਲਓ ਨੂੰ ਜਮ੍ਹਾਂ ਕਰਵਾਉਣ ਜਾਂ ਆਨਲਾਈਨ voters.eci.gov.in 'ਤੇ ਦਰਜ ਕਰਵਾਉਣ। 

ਉਹਨਾਂ ਦੱਸਿਆ ਕਿ ਐਸਆਈਆਰ ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਮੌਜੂਦ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD