Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ : ਭਗਵੰਤ ਸਿੰਘ ਮਾਨ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 Bhagwant Mann, Bhagwant Singh Mann, AAP Punjab, Chief Minister Of Punjab, Harpal Singh Cheema, Tarunpreet Singh Sond, Sangrur

Gurpreet Singh

Gurpreet Singh

5 Dariya News

ਸੰਗਰੂਰ , 19 May 2026

Last updated on: May 19, 2026, 17:39 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। 

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। 

ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ। ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। 

ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ। ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, "ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।"

ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ "ਵਿਸ਼ਵ ਗੁਰੂ" ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, "ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। 

ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।" ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। 

ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।

ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। 

ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”। ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। 

ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’। 

ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਅਤੇ ਸਿਰਫ਼ ਉਹੀ ਦੁਹਰਾਉਂਦੇ ਹਨ ਜਿਸ ਦਾ ਹੁਕਮ ਭਾਜਪਾ ਹਾਈ ਕਮਾਂਡ ਵੱਲੋਂ ਦਿੱਤਾ ਜਾਂਦਾ ਹੈ:  ਭਗਵੰਤ ਸਿੰਘ ਮਾਨ

ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।

ਵਿਰੋਧੀ ਪਾਰਟੀਆਂ ’ਤੇ ਦਬਾਅ ਪਾਉਣ ਲਈ ਭਾਜਪਾ ਦੇ ਰਾਜਨੀਤਿਕ ਵਿੰਗਾਂ ਵਜੋਂ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। 

ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Harpal Singh Cheema , Tarunpreet Singh Sond , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD