Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵਚਨਬੱਧ : ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ

ਜਲੰਧਰ ਵਿੱਚ 4 ਦਿਨਾਂ ਸਬ-ਜੂਨੀਅਰ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ

Amritpal Singh Sukhanand, AAP Punjab, Punjab, Punjab News, Latest Punjab News, Jalandhar, Raizada Hansraj Badminton Stadium Jalandhar, Punjab Badminton Association

5 Dariya News

5 Dariya News

5 Dariya News

ਜਲੰਧਰ , 19 May 2026

Last updated on: May 20, 2026, 10:14 IST

ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 4 ਦਿਨਾਂ ਪੰਜਾਬ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ। ਇਹ ਮੁਕਾਬਲੇ 22 ਮਈ 2026 ਤੱਕ ਚੱਲਣਗੇ।ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ।

ਇਸ ਮੌਕੇ ਵਿਧਾਇਕ ਸੁਖਾਨੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡ ਬਜਟ ਨੂੰ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ, ਜੋ ਖੇਡਾਂ ਦੇ ਵਿਕਾਸ ਪ੍ਰਤੀ ਸਰਕਾਰ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਬੈਡਮਿੰਟਨ ਨੂੰ ਉਤਸ਼ਾਹਿਤ ਕਰਨ ਲਈ ਐਸੋਸੀਏਸ਼ਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਖਿਡਾਰੀਆਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਸੂਬੇ ਦੇ 23 ਜ਼ਿਲ੍ਹਿਆਂ ਤੋਂ ਕਰੀਬ 400 ਖਿਡਾਰੀਆਂ ਦੀਆਂ 600 ਤੋਂ ਵੱਧ ਐਂਟਰੀਆਂ ਪ੍ਰਾਪਤ ਹੋਈਆਂ ਹਨ। ਅੰਡਰ-15 ਅਤੇ ਅੰਡਰ-17 ਵਰਗ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਕੁੱਲ 10 ਇਵੈਂਟ ਕਰਵਾਏ ਜਾ ਰਹੇ ਹਨ। ਅਗਲੇ 4 ਦਿਨਾਂ ਵਿੱਚ ਕਰੀਬ 500 ਮੈਚ ਖੇਡੇ ਜਾਣਗੇ। ਫਾਈਨਲ ਮੁਕਾਬਲੇ 22 ਮਈ ਨੂੰ ਹੋਣਗੇ ਅਤੇ ਜੇਤੂਆਂ ਨੂੰ ਨਕਦ ਇਨਾਮ ਅਤੇ ਹੋਰ ਆਕਰਸ਼ਕ ਇਨਾਮ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਖਿਡਾਰੀਆਂ ਅਤੇ ਕੋਚਾਂ ਦੀ ਸੁਵਿਧਾ ਲਈ ਖਾਣ-ਪੀਣ ਅਤੇ ਰਿਫਰੈਸ਼ਮੈਂਟ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।ਇਸ ਦੌਰਾਨ ਐਸੋਸੀਏਸ਼ਨ ਵੱਲੋਂ ਸੂਬੇ ਦੇ ਦੋ ਹੋਣਹਾਰ ਬੈਡਮਿੰਟਨ ਖਿਡਾਰੀਆਂ ਸਵਰਗਵਾਸੀ ਮਯੰਕ ਸ਼ਰਮਾ ਅਤੇ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੁੱਖਦਾਈ ਮੌਤ ਹੋ ਗਈ ਸੀ। ਉਨ੍ਹਾਂ ਦੀ ਯਾਦ ਵਿੱਚ ਅੰਡਰ-15 ਅਤੇ ਅੰਡਰ-17 ਵਰਗ ਵਿੱਚ ਦੋ ਵਿਸ਼ੇਸ਼ ਟਰਾਫੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਜਲੰਧਰ ਦੀ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰਨ ਮਾਨਿਆ ਰਲਹਾਣ ਨੂੰ ਫਰਾਂਸ ਵਿੱਚ ਹੋਏ ਸੈਂਟ ਡੇਨਿਸ ਓਪਨ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਮੁੱਖ ਮਹਿਮਾਨ ਵੱਲੋਂ 31,000 ਰੁਪਏ ਦੀ ਨਕਦ ਰਕਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡੀਬੀਏ ਦੇ ਖਜਾਨਚੀ ਪਲਵਿੰਦਰ ਜੁਨੇਜਾ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਪੰਜਾਬ ਮਸੀਹ, ਧੀਰਜ ਸ਼ਰਮਾ, ਸਚਿਨ ਰੱਤੀ, ਵਰੁਣ ਕੁਮਾਰ ਸਮੇਤ ਬੈਡਮਿੰਟਨ ਜਗਤ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

 

Tags: Amritpal Singh Sukhanand , AAP Punjab , Punjab , Punjab News , Latest Punjab News , Jalandhar , Raizada Hansraj Badminton Stadium Jalandhar , Punjab Badminton Association

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD