Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਯੂ.ਸੀ. ਪੋਰਟਲ 'ਤੇ ਅਪਲੋਡ ਕਰਨ ਦੇ ਦਿੱਤੇ ਨਿਰਦੇਸ਼

Harpal Singh Cheema, Advocate Harpal Singh Cheema, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 19 May 2026

Last updated on: May 20, 2026, 10:45 IST

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ।

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।

ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD