Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਲਵਿੰਦਰਜੀਤ ਸਿੰਘ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

Dalwinderjit Singh, DC Amritsar, Amritsar, Deputy Commissioner Amritsar

5 Dariya News

5 Dariya News

5 Dariya News

ਅੰਮ੍ਰਿਤਸਰ , 19 May 2026

Last updated on: May 20, 2026, 12:33 IST

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼. ਸਪੈਸ਼ਲ ਇਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ  ਸ੍ਰੀ ਦਲਵਿੰਦਰਜੀਤ ਸਿੰਘ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਦਾ 88.27 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਜ਼ਿਲ੍ਹੇ ਵਿਚ ਕੁੱਲ 2134 ਪੋਲਿੰਗ ਸਟੇਸ਼ਨਾਂ ਵਿਚ 1971179 ਵੋਟਰ ਹਨ, ਜਿਨ੍ਹਾਂ 'ਚੋਂ 1739946 ਵੋਟਰ ਮੈਪ ਕੀਤੇ ਗਏ ਹਨ, ਜਦਕਿ 231233 ਵੋਟਰ ਅਨਮੈਪ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 2134 ਬੀ.ਐਲ.ਓਜ਼, 213 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਬੀ ਐੱਲ ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਵੀ ਸੁਝਾਅ ਹਨ ਤਾਂ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਦਿੱਤੇ ਜਾ ਸਕਦੇ ਹਨ। ਵੋਟਰ ਸੂਚੀ ਦਾ ਖਰੜਾ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। 

ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਅਤੇ ਸੂਚਨਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਵੇ। ਉਨਾਂ ਦੱਸਿਆ ਕਿ ਕੋਈ ਵੀ ਸਰਕਾਰੀ ਕਰਮਚਾਰੀ ਬੂਥ ਲੈਵਲ ਏਜੰਟ ਵਜੋਂ ਕੰਮ ਨਹੀਂ ਕਰ ਸਕਦਾ। ਜ਼ਿਲ੍ਹਾ ਅੰਮਿਤਸਰ ਦਾ ਵੋਟਰ ਹੈਲਪਲਾਈਨ ਨੰਬਰ 1950 ਹੈ। ਇਸ ਨੰਬਰ ਤੇ ਚੋਣਾਂ ਜਾਂ ਐੱਸ. ਆਈ ਆਰ ਨਾਲ ਸਬੰਧਤ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਮੌਕੇ ਤਹਿਸੀਲਦਾਰ ਚੋਣਾਂ ਸ: ਇੰਦਰਜੀਤ ਸਿੰਘ, ਚੋਣ ਕਾਨੂੰਨਗੋ ਸ: ਰਜਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦਿਹਾਤੀ ਤੋਂ ਸਕੱਤਰ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਦਿਹਾਤੀ ਤੋਂ ਸ੍ਰੀ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ ਦਿਹਾਤੀ ਤੋਂ ਸ੍ਰੀ ਗੁਰਪ੍ਰਤਾਪ ਸਿੰਘ, ਇੰਡੀਅਨ ਨੈਸ਼ਨਲ ਸੈਕੂਲਰ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਕਰਨਲ ਐਮ.ਐਸ. ਸੰਧੂ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਪ੍ਰਧਾਨ ਸ੍ਰੀ ਗੁਰਪਾਲ ਸਿੰਘ, ਸ਼੍ਰੋਮਣੀ ਲੋਕ ਦਲ ਪਾਰਟੀ ਦੇ ਪ੍ਰਧਾਨ ਸ੍ਰੀ  ਸੁਰਿੰਦਰ ਕੁਮਾਰ ਖੋਸਲਾ, ਸੱਚੋ ਸੱਚ ਪਾਰਟੀ ਦੇ ਪ੍ਰਧਾਨ ਡਾ. ਨਰਿੰਦਰ ਕੁਮਾਰ, ਅਤੇ ਆਸ ਪੰਜਾਬ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਜੁਗਲ ਕਿਸ਼ੋਰ ਵੀ ਹਾਜ਼ਰ ਸਨ।

 

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD