Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁੰਗਾਰਾ, 30 ਮਈ ਨੂੰ 6 ਇਤਿਹਾਸਕ ਸਥਾਨਾਂ 'ਤੇ ਹੋਵੇਗੀ ਹੈਰੀਟੇਜ ਐਂਡ ਸਿਟੀ ਵਾਕ

ਡਾ. ਅਰਵਿੰਦ ਸ਼ਰਮਾ ਨੇ ਲਾਂਚ ਕੀਤਾ ਹੈਰੀਟੇਜ ਵਾਕ ਪੋਸਟਰ, ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਦੀ ਪਹਿਲ

Dr Arvind Kumar Sharma, Dr Arvind Sharma, Haryana, BJP Haryana, Haryana News, Latest Haryana News

5 Dariya News

5 Dariya News

5 Dariya News

ਚੰਡੀਗੜ੍ਹ , 19 May 2026

Last updated on: May 20, 2026, 12:51 IST

ਹਰਿਆਣਾ ਦੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਪਰਸਨਸ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ 30 ਮਈ 2026 ਨੂੰ ਸੂਬੇ ਵਿੱਚ ਦੂਜੀ ਹੈਰੀਟੇਜ ਐਂਡ ਸਿਟੀ ਵਾਕ 2026 ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਸੈਰ-ਸਪਾਟਾ ਨਿਗਮ ਵੱਲੋਂ ‘ਆਓ ਚੱਲੀਏ ਆਪਣੀ ਵਿਰਾਸਤ ਦੇ ਨਾਲ’ ਮੁਹਿੰਮ ਤਹਿਤ 30 ਮਈ, ਸ਼ਨੀਵਾਰ ਨੂੰ ਸਵੇਰੇ 6 ਵਜੇ ਤੋਂ 8 ਵਜੇ ਤੱਕ ਸੂਬੇ ਦੇ ਛੇ ਪ੍ਰਮੁੱਖ ਸਥਾਨਾਂ 'ਤੇ ਦੂਜੀ ਹੈਰੀਟੇਜ ਐਂਡ ਸਿਟੀ ਵਾਕ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਹੈਰੀਟੇਜ ਐਂਡ ਸਿਟੀ ਵਾਕ ਲਈ ਵਿਸ਼ੇਸ਼ ਬਰੋਸ਼ਰ ਵੀ ਜਾਰੀ ਕੀਤਾ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਵਾਸੀਆਂ, ਖਾਸ ਕਰਕੇ ਨੌਜਵਾਨਾਂ, ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਹਰਿਆਣਾ ਦੀ ਅਮੀਰ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨਾ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੇ ਇਤਿਹਾਸ ਅਤੇ ਸੱਭਿਆਚਾਰਕ ਮੁੱਲਾਂ ਨੂੰ ਸਮਝ ਸਕੇ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਸਕੇ।ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਹਰਿਆਣਾ ਦੀ ਵਿਰਾਸਤ ਨੂੰ ਸੰਭਾਲਣ, ਉਸ ਦਾ ਨਵੀਨੀਕਰਨ ਕਰਨ ਅਤੇ ਉਸ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸੂਬੇ ਦੇ ਵਿਰਾਸਤੀ ਸਥਾਨਾਂ ਅਤੇ ਸੈਰ-ਸਪਾਟਾ ਸਥਾਨਾਂ ਦੇ ਵਿਕਾਸ, ਸੰਭਾਲ ਅਤੇ ਸੁੰਦਰੀਕਰਨ ਲਈ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਸਰਕਾਰ ਦੀ ਸੋਚ ਸਿਰਫ਼ ਇਤਿਹਾਸਕ ਇਮਾਰਤਾਂ ਅਤੇ ਸਥਾਨਾਂ ਦੀ ਸੰਭਾਲ ਤੱਕ ਹੀ ਸੀਮਤ ਨਹੀਂ ਹੈ, ਸਗੋਂ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਜਾਗਰੂਕ ਕਰਨਾ ਵੀ ਇਸ ਦਾ ਅਹਿਮ ਉਦੇਸ਼ ਹੈ।

ਕਿਊਆਰ ਕੋਡ ਅਤੇ ਵੈਬਸਾਈਟ ਰਾਹੀਂ ਰਜਿਸਟ੍ਰੇਸ਼ਨ ਦੀ ਸਹੂਲਤ, ਮੌਕੇ 'ਤੇ ਵੀ ਕਰਵਾ ਸਕਣਗੇ ਰਜਿਸਟ੍ਰੇਸ਼ਨ

ਡਾ. ਅਰਵਿੰਦ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਹਿਲੀ ਵਾਰ 27 ਸਤੰਬਰ 2024 ਨੂੰ ਵਿਸ਼ਵ ਸੈਰ-ਸਪਾਟਾ ਦਿਵਸ ਦੇ ਮੌਕੇ 'ਤੇ ਹੈਰੀਟੇਜ ਵਾਕ ਦਾ ਆਯੋਜਨ ਕੀਤਾ ਗਿਆ ਸੀ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ। ਇਸੇ ਸਫ਼ਲਤਾ ਨੂੰ ਦੇਖਦੇ ਹੋਏ ਹੁਣ ਦੂਜੀ ਹੈਰੀਟੇਜ ਐਂਡ ਸਿਟੀ ਵਾਕ ਕਰਵਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਹਰ ਮਹੀਨੇ ਇਸ ਤਰ੍ਹਾਂ ਦੀ ਵਾਕ ਕਰਵਾਉਣ ਦੀ ਯੋਜਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਸੂਬੇ ਦੀ ਵਿਰਾਸਤ ਨਾਲ ਜੁੜ ਸਕਣ ਅਤੇ ਵੱਖ-ਵੱਖ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।

ਉਨ੍ਹਾਂ ਦੱਸਿਆ ਕਿ ਹੈਰੀਟੇਜ ਐਂਡ ਸਿਟੀ ਵਾਕ ਵਿੱਚ ਹਿੱਸਾ ਲੈਣ ਲਈ ਪ੍ਰਤੀਭਾਗੀਆਂ ਨੂੰ ਕਿਊਆਰ ਕੋਡ ਰਾਹੀਂ ਰਜਿਸਟ੍ਰੇਸ਼ਨ ਕਰਨੀ ਹੋਵੇਗੀ। ਇਸ ਦੀ ਪੂਰੀ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਸਬੰਧੀ ਵੇਰਵੇ ਵੈਬਸਾਈਟ 'ਤੇ ਉਪਲਬਧ ਹਨ। ਇਸ ਤੋਂ ਇਲਾਵਾ ਇੱਛੁਕ ਲੋਕ ਮੌਕੇ 'ਤੇ ਪਹੁੰਚ ਕੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਪ੍ਰਤੀ ਵਿਅਕਤੀ 500 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਪਾਣੀ, ਚਾਹ, ਕੌਫੀ, ਟੋਪੀ ਅਤੇ ਸਨੈਕਸ (ਅਲਪਾਹਾਰ) ਮੁਹੱਈਆ ਕਰਵਾਏ ਜਾਣਗੇ। ਸਾਰੀਆਂ ਥਾਵਾਂ 'ਤੇ ਹੈਰੀਟੇਜ ਗਾਈਡਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜੋ ਪ੍ਰਤੀਭਾਗੀਆਂ ਨੂੰ ਸਬੰਧਤ ਸਥਾਨਾਂ ਦੇ ਇਤਿਹਾਸ ਅਤੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ।

ਪਿੰਜੌਰ, ਮੋਰਨੀ, ਕੁਰੂਕਸ਼ੇਤਰ, ਸੂਰਜਕੁੰਡ, ਰਿਵਾੜੀ ਅਤੇ ਬੱਲਭਗੜ੍ਹ ਵਿੱਚ ਹੋਵੇਗੀ ਹੈਰੀਟੇਜ ਐਂਡ ਸਿਟੀ ਵਾਕ

ਡਾ. ਅਰਵਿੰਦ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਸੂਬੇ ਦੇ ਛੇ ਪ੍ਰਮੁੱਖ ਸਥਾਨਾਂ ਨੂੰ ਹੈਰੀਟੇਜ ਐਂਡ ਸਿਟੀ ਵਾਕ ਲਈ ਚੁਣਿਆ ਗਿਆ ਹੈ। ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਵਿੱਚ ਯਾਦਵਿੰਦਰਾ ਗਾਰਡਨ, ਗੁਰਦੁਆਰਾ ਮੰਜੀ ਸਾਹਿਬ, ਭੀਮਾ ਦੇਵੀ ਮੰਦਰ ਸਾਈਟ ਮਿਊਜ਼ੀਅਮ, ਧਾਰਾਮੰਡਲ ਪਿੰਜੌਰ ਅਤੇ ਕੁਦਰਤੀ ਬਾਵੜੀ ਦਾ ਦੌਰਾ ਕਰਵਾਇਆ ਜਾਵੇਗਾ। ਮੋਰਨੀ ਖੇਤਰ ਵਿੱਚ ਇਤਿਹਾਸਕ ਮੋਰਨੀ ਕਿਲ੍ਹੇ ਦਾ ਦੌਰਾ ਕਰਵਾਇਆ ਜਾਵੇਗਾ। 

ਕੁਰੂਕਸ਼ੇਤਰ ਵਿੱਚ ਜਯੋਤੀਸਰ ਤੀਰਥ ਸਥਾਨ, ਸਰੋਵਰ, ਵਿਰਾਟ ਸਰੂਪ ਅਤੇ ਮਹਾਭਾਰਤ ਅਨੁਭਵ ਕੇਂਦਰ ਮਿਊਜ਼ੀਅਮ ਦਾ ਦੌਰਾ ਕਰਵਾਇਆ ਜਾਵੇਗਾ। ਫਰੀਦਾਬਾਦ ਦੇ ਸੂਰਜਕੁੰਡ ਖੇਤਰ ਵਿੱਚ ਸੂਰਜਕੁੰਡ ਜਲ ਭੰਡਾਰ ਤੋਂ ਅਸੋਲਾ-ਭਾਟੀ ਵਾਈਲਡਲਾਈਫ ਸੈਂਚੁਰੀ ਤੱਕ ਵਾਕ ਕਰਵਾਈ ਜਾਵੇਗੀ। ਰਿਵਾੜੀ ਵਿੱਚ ਸੈਂਡਪਾਈਪਰ ਟੂਰਿਸਟ ਕੰਪਲੈਕਸ ਤੋਂ ਵੱਡਾ ਤਾਲਾਬ ਤੱਕ ਅਤੇ ਬੱਲਭਗੜ੍ਹ ਵਿੱਚ ਰਾਜਾ ਨਾਹਰ ਸਿੰਘ ਮਹਿਲ ਤੋਂ ਰਾਣੀ ਕੀ ਛੱਤਰੀ ਤੱਕ ਦੌਰਾ ਕਰਵਾਇਆ ਜਾਵੇਗਾ।

ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਮਹਾਭਾਰਤ ਅਨੁਭਵ ਕੇਂਦਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੇਂਦਰ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਮਹਾਭਾਰਤ ਕਾਲ, ਭਾਰਤੀ ਸੱਭਿਆਚਾਰ ਅਤੇ ਇਤਿਹਾਸ ਨੂੰ ਆਧੁਨਿਕ ਸਰੋਤਾਂ ਰਾਹੀਂ ਸਮਝਣ ਦਾ ਮੌਕਾ ਪ੍ਰਦਾਨ ਕਰਦਾ ਹੈ। ਇੱਥੇ ਆਉਣ ਵਾਲੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਭਾਰਤੀ ਸਭਿਅਤਾ, ਸੱਭਿਆਚਾਰ ਅਤੇ ਇਤਿਹਾਸਕ ਘਟਨਾਵਾਂ ਨੂੰ ਅਨੁਭਵ ਦੇ ਜ਼ਰੀਏ ਜਾਣਨ ਅਤੇ ਸਮਝਣ ਦਾ ਮੌਕਾ ਮਿਲੇਗਾ।

ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਹੈਰੀਟੇਜ ਵਾਕ ਦਾ ਉਦੇਸ਼ ਸਿਰਫ਼ ਘੁੰਮਣਾ-ਫਿਰਨਾ ਨਹੀਂ ਹੈ, ਸਗੋਂ ਸੂਬਾ ਵਾਸੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ, ਇਤਿਹਾਸ ਅਤੇ ਪਰੰਪਰਾਵਾਂ ਨਾਲ ਜੋੜਨਾ ਹੈ, ਤਾਂ ਜੋ ਉਨ੍ਹਾਂ ਨੂੰ ਸਿੱਖਣ, ਸਮਝਣ ਅਤੇ ਆਪਣੀਆਂ ਜੜ੍ਹਾਂ ਨੂੰ ਜਾਣਨ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ, ਨੌਜਵਾਨਾਂ ਅਤੇ ਮਹਿਲਾਵਾਂ ਵਿੱਚ ਇਤਿਹਾਸ ਅਤੇ ਸੱਭਿਆਚਾਰ ਪ੍ਰਤੀ ਰੁਚੀ ਵਧੇਗੀ ਅਤੇ ਉਨ੍ਹਾਂ ਨੂੰ ਆਪਣੀ ਵਿਰਾਸਤ ਨੂੰ ਜਾਣਨ ਅਤੇ ਉਸ ਦੀ ਸੰਭਾਲ ਵਿੱਚ ਹਿੱਸੇਦਾਰ ਬਣਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਪਿੰਜੌਰ, ਕਾਲਕਾ ਅਤੇ ਤੀਤਰਤਾਲ ਵਰਗੇ ਖੇਤਰਾਂ ਨੂੰ ਵੀ ਸੈਰ-ਸਪਾਟੇ ਦੇ ਲਿਹਾਜ਼ ਨਾਲ ਵਿਕਸਤ ਕਰ ਰਹੀ ਹੈ, ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਗਤੀਵਿਧੀਆਂ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਸੂਬੇ ਵਿੱਚ 'ਡੇਸਟੀਨੇਸ਼ਨ ਵੈਡਿੰਗ' ਨੂੰ ਪ੍ਰੋਤਸਾਹਿਤ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਪਿੰਜੌਰ, ਮਾਨੇਸਰ ਅਤੇ ਖਰਖੌਦਾ ਨੂੰ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰਿਆਣਾ ਨੂੰ ਸੈਰ-ਸਪਾਟਾ ਅਤੇ ਆਰਥਿਕ ਗਤੀਵਿਧੀਆਂ ਦੇ ਖੇਤਰ ਵਿੱਚ ਨਵੀਂ ਪਛਾਣ ਮਿਲੇਗੀ। ਇਸ ਮੌਕੇ ਹਰਿਆਣਾ ਸੈਰ-ਸਪਾਟਾ ਨਿਗਮ ਦੀ ਜਨਰਲ ਮੈਨੇਜਰ ਮਮਤਾ ਸ਼ਰਮਾ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੁਦ ਸਨ।

 

Tags: Dr Arvind Kumar Sharma , Dr Arvind Sharma , Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD