Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਲਗਭਗ 252 ਕਰੋੜ ਰੁਪਏ ਦੀ ਵੱਖ-ਵੱਖ ਖਰੀਦਾਂ ਨੂੰ ਮੰਜੂਰੀ

ਹਰਿਆਣਾ ਪੁਲਿਸ, ਬਿਜਲੀ ਨਿਗਮਾਂ, ਐਚਵੀਪੀਐਨਐਲ ਅਤੇ ਟ੍ਰਾਂਸਪੋਰਟ ਵਿਭਾਗ ਨਾਲ ਜੁੜੇ ਪ੍ਰਸਤਾਵਾਂ ਨੂੰ ਦਿੱਤੀ ਗਈ ਮੰਜੂਰੀ

Nayab Singh Saini, Haryana, Chief Minister of Haryana, BJP Haryana, Haryana News, Latest Haryana News

5 Dariya News

5 Dariya News

5 Dariya News

ਚੰਡੀਗੜ੍ਹ , 19 May 2026

Last updated on: May 20, 2026, 12:55 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੋਮਵਾਰ ਦੇਰ ਸ਼ਾਮ ਹਰਿਆਣਾ ਨਿਵਾਸ ਵਿੱਚ ਆਯੋਜਿਤ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਲਈ ਲਗਭਗ 252 ਕਰੋੜ ਰੁਪਏ ਦੀ ਖਰੀਦ ਸਬੰਧੀ ਪ੍ਰਸਤਾਵਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਕੰਪਨੀਆਂ ਦੇ ਨਾਲ ਨੈਗੋਸਇਏਸ਼ਨ ਕਰ ਕਈ ਵਸਤੂਆਂ ਦੀ ਦਰਾਂ ਵਿੱਚ ਵਰਨਣਯੋਗ ਕਮੀ ਯਕੀਨੀ ਕਰ ਸਰਕਾਰੀ ਧਨ ਦੇ ਪ੍ਰਭਾਵੀ ਵਰਤੋ 'ਤੇ ਜੋਰ ਦਿੱਤਾ।ਮੀਟਿੰਗ ਵਿੱਚ ਹਰਿਆਣਾ ਪੁਲਿਸ ਲਈ ਸੁਰੱਖਿਆ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ।

ਇਸ ਤੋਂ ਇਲਾਵਾ, ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਲਈ ਲਗਭਗ 175 ਕਰੋੜ ਰੁਪਏ ਦੀ ਲਾਗਤ ਨਾਲ 50 ਸਕਵੇਅਰ ਐਮਐਮ ਆਕਾਰ ਦੇ 18000 ਰੈਬਿਟ ਕੰਡਕਟਰ ਦੀ ਖਰੀਦ ਨੂੰ ਵੀ ਮੰਜੁਰੀ ਦਿੱਤੀ ਗਈ। ਨਾਲ ਹੀ, ਐਚਵੀਪੀਐਨਐਲ ਦੇ ਲਈ ਲਗਭਗ 13 ਕਰੋੜ ਰੁਪਏ ਦੀ ਲਾਗਤ ਨਾਲ 5 ਤਰ੍ਹਾ ਦੇ 132/66 ਕੇਵੀ ਸੀਐਂਡਆਰ ਪੈਨੇਲਸ ਦੀ ਖਰੀਦ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ।

ਮੀਟਿੰਗ ਵਿੱਚ ਹਰਿਆਣਾ ਟ੍ਰਾਂਸਪੋਰਟ ਵਿਭਾਗ ਦੀ ਸਾਧਾਰਣ ਬੱਸਾਂ, ਏਸੀ ਬੱਸਾਂ, ਮਿਨੀ ਬੱਸਾਂ ਅਤੇ ਡਰਾਈਵਰ ਟ੍ਰੇਨਿੰਗ ਸਕੂਲ ਦੀ ਬੱਸਾਂ ਦੇ ਦੋ ਸਾਲ ਦੇ ਬੀਮਾ ਸਬੰਧੀ ਪ੍ਰਸਤਾਵ ਨੂੰ ਵੀ ਮੰਜੂਰੀ ਦਿੱਤੀ ਗਈ। ਮੁੱਖ ਮੰਤਰੀ ਨੇ ਸਰਕਾਰੀ ਬੀਮਾ ਕੰਪਨੀ ਯੂਨਾਈਅੇਡ ਇੰਡੀਆ ਇੰਸ਼ੌਰੇਂਸ ਨੂੰ ਪਿਛਨੇ ਸਾਲ ਦੀ ਦਰਾਂ 'ਤੇ ਹੀ ਬੀਮਾ ਕਰਨ ਲਈ ਸਹਿਮਤ ਕਰਵਾਇਆ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਪੈਸਾ ਜਨਤਾ ਦਾ ਪੈਸਾ ਹੈ ਅਤੇ ਸਰਕਾਰ ਸਿਰਫ ਇਸ ਦੀ ਕਸਟੋਡਿਅਨ ਹੈ। 

ਉਨ੍ਹਾਂ ਨੇ ਕਿਹਾ ਕਿ ਸਰਕਾਰੀ ਧਨ ਦੇ ਖਰਚ ਵਿੱਚ ਪੂਰੀ ਪਾਰਦਰਸ਼ਿਤਾ ਅਤੇ ਜਵਾਬਦੇਹੀ ਯਕੀਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਹਰੇਕ ਵਿਭਾਗ ਨੂੰ ਖਰੀਦ ਪ੍ਰਕ੍ਰਿਆ ਵਿੱਚ ਬਾਜਾਰ ਦਰਾਂ, ਪਿਛਲੇ ਸਾਲਾਂ ਦੀ ਦਰਾਂ ਅਤੇ ਹੋਰ ਸੂਬਿਆਂ ਵਿੱਚ ਪ੍ਰਚਲਿਤ ਦਰਾਂ ਦਾ ਤੁਲਨਾਤਮਕ ਅਧਿਐਨ, ਜਰੂਰ ਕਰਨਾ ਚਾਹੀਦਾ ਹੈ, ਤਾਂ ਜੋ ਸਰਕਾਰੀ ਧਨ ਦਾ ਵੱਧ ਤੋਂ ਵੱਧ ਸਹੀ ਵਰਤੋ ਯਕੀਨੀ ਕੀਤੀ ਜਾ ਸਕੇ।

ਇਸ ਮੌਕੇ 'ਤੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਟ੍ਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਏਡੀਜੀਪੀ ਏਐਸ ਢਿੱਲੋਂ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਐਚਵੀਪੀਐਨ ਦੇ ਐਮਡੀ ਆਦਿਤਅ ਦਹੀਆ ਅਤੇ ਡੀਐਚਬੀਵੀਐਨ ਦੇ ਐਮਡੀ ਸ੍ਰੀ ਵਿਕਰਮ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD