Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਵਾਰਡ ਨੰਬਰ 4 ਅਤੇ 16 ਵਿੱਚ ਕੀਤਾ ਚੋਣ ਪ੍ਰਚਾਰ

ਵਿਕਾਸ ਦੇ ਮੁੱਦੇ ‘ਤੇ ਲੋਕਾਂ ਕੋਲ ਪਹੁੰਚ ਰਹੀ ਹੈ ਆਮ ਆਦਮੀ ਪਾਰਟੀ : ਦਲਵੀਰ ਸਿੰਘ ਢਿੱਲੋਂ

Dalvir Singh Dhillon, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 20 May 2026

Last updated on: May 20, 2026, 15:17 IST

ਨਗਰ ਕੌਂਸਲ ਧੂਰੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਮੁੱਖ ਤੌਰ ‘ਤੇ ਵਿਕਾਸ ਦੇ ਮੁੱਦੇ ‘ਤੇ ਸਮਰਥਨ ਮੰਗਿਆ ਜਾ ਰਿਹਾ ਹੈ।

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਾਰਡ ਨੰਬਰ 4 ਤੋਂ ਉਮੀਦਵਾਰ ਰਾਜੀਵ ਸ਼ਰਮਾ ਅਤੇ ਵਾਰਡ ਨੰਬਰ 16 ਤੋਂ ਉਮੀਦਵਾਰ ਦੀਪਕ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੂਰੀ ਵਿੱਚ ਕਰੀਬ 200 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਜਿਸ ਵਿੱਚ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਸਟਰੀਟ ਲਾਈਟਾਂ ਅਤੇ ਸ਼ਹਿਰ ਦੇ ਸੁੰਦਰਿਕਰਨ ਨਾਲ ਸੰਬੰਧਿਤ ਕਈ ਪ੍ਰੋਜੈਕਟ ਸ਼ਾਮਲ ਹਨ।

ਉਨ੍ਹਾਂ ਨੇ ਹੋਰ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਜਿਵੇਂ ਹੀ ਇਹ ਸਾਰੇ ਵਿਕਾਸ ਕਾਰਜ ਮੁਕੰਮਲ ਹੋਣਗੇ, ਧੂਰੀ ਸ਼ਹਿਰ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ ਅਤੇ ਇਹ ਸ਼ਹਿਰ ਇੱਕ ਮਾਡਲ ਸ਼ਹਿਰ ਵਜੋਂ ਉਭਰੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਨਾ ਹੈ।

ਦਲਵੀਰ ਸਿੰਘ ਢਿੱਲੋਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕਰਨ ਲਈ ਸ਼ਹਿਰ ਵਾਸੀ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣਾ ਸਮਰਥਨ ਜ਼ਾਹਿਰ ਕੀਤਾ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD