Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧੜ ਅਤੇ ਸਾਥੀਆਂ ਦਾ ਕੀਤਾ ਸਵਾਗਤ

Bhagwant Mann, Bhagwant Singh Mann, AAP Punjab, Chief Minister Of Punjab, Sandeep Luddhar

Gurpreet Singh

Gurpreet Singh

5 Dariya News

ਚੰਡੀਗੜ੍ਹ , 20 May 2026

Last updated on: May 20, 2026, 15:26 IST

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। 

ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ  ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। 

ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। 

ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਈਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। 

ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

 

 

Tags: Bhagwant Mann , Bhagwant Singh Mann , AAP Punjab , Chief Minister Of Punjab , Sandeep Luddhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD