Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 20 May 2026

Last updated on: May 20, 2026, 17:32 IST

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੋਹਿਤ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ, ਜਿੱਥੇ ਉਸਨੂੰ ਤਸਕਰੀ ਕਰਨ ਸਬੰਧੀ ਸਿਖਲਾਈ ਦਿੱਤੀ ਗਈ ਸੀ ਅਤੇ ਹੈਰੋਇਨ ਅਤੇ ਆਈ.ਸੀ.ਈ. ਦੀ ਖੇਪ ਲਿਜਾਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਗੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਯੋਜਨਾਬੱਧ ਢੰਗ ਨਾਲ ਪੁਲਿਸ ਟੀਮਾਂ ਨੇ ਮੋਹਿਤ ਉਰਫ਼ ਬਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ਆਈ.ਸੀ.ਈ. (ਮੇਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਸੀ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੁਬਈ ਤੋਂ ਵਾਪਸ ਆਏ ਮੁਲਜ਼ਮ ਮੋਹਿਤ ਨੇ ਖੁਲਾਸਾ ਕੀਤਾ ਹੈ ਕਿ ਉਕਤ ਤਸਕਰ, ਮਜ਼ਦੂਰ-ਵਰਗ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ  ਉਨ੍ਹਾਂ ਨੂੰ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਲਈ ਪ੍ਰੇਰਦਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼, ਜੋ ਪਹਿਲਾਂ ਹੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਦੁਬਈ ਸਥਿਤ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਨੇ  ਅਣਪਛਾਤੇ ਵਿਅਕਤੀਆਂ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਨੂੂੰ ਅਪਣੇ ਕੋਲ ਸੰਭਾਲ ਕੇ ਰੱਖਦਾ  ਸੀ ਅਤੇ ਅੱਗੇ ਡਿਲੀਵਰ ਕਰਨ ਲਈ ਮੋਹਿਤ ਨੂੰ ਸੌਂਪ ਦਿੰਦਾ ਸੀ।

ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਵੀ, ਇਸੇ ਦੁਬਈ ਅਧਾਰਤ ਤਸਕਰ ਦੇ ਦੋ ਸਾਥੀਆਂ, ਜਿਨ੍ਹਾਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ ਅਤੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21000 ਰੁਪਏ ਦੇ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੁਬਈ ਅਧਾਰਤ ਤਸਕਰ ਦੀ ਮਾਂ ਅਤੇ ਭੈਣ ਇਸ ਸਮੇਂ ਪੁਲਿਸ ਸਟੇਸ਼ਨ ਰਾਜਾ ਸਾਂਸੀ ਵਿਖੇ ਐਨਡੀਪੀਐਸ ਐਕਟ ਤਹਿਤ 42 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਕੇਸ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹਨ।

ਸੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਲਗੇ-ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ  ਹੋਰ ਰਿਕਵਰੀ ਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 107 ਮਿਤੀ 18-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD