Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਨੇ ਐਨਆਰਆਈ ਭਾਈਚਾਰੇ ਨਾਲ ਸੰਪਰਕ ਮਜ਼ਬੂਤ ਕੀਤਾ, ਸਿਡਨੀ ਵਿੱਚ ਮਨੀਸ਼ ਤਿਵਾੜੀ ਨੇ ਆਈਓਸੀ ਮੀਟਿੰਗ ਦੀ ਕੀਤੀ ਅਗਵਾਈ

ਤਿਵਾੜੀ ਨੇ ਸਿਡਨੀ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਕੀਤਾ ਇਕੱਠਾ, ਆਈਓਸੀ ਦੀ ਪਹੁੰਚ ਨੂੰ ਮਿਲੀ ਮਜ਼ਬੂਤੀ

Manish Tewari, Punjab Pradesh Congress Committee, Punjab Congress, Pawan Dewan, Sydney

Gurpreet Singh

Gurpreet Singh

5 Dariya News

ਲੁਧਿਆਣਾ/ਸਿਡਨੀ , 20 May 2026

Last updated on: May 20, 2026, 17:50 IST

ਸਾਬਕਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਸਟ੍ਰੇਲੀਆ ਦੇ ਸਿਡਨੀ ਵਿਖੇ ਗ੍ਰੈਂਡ ਬਾਵਰਚੀ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ (ਆਈਓਸੀ) ਦੇ ਅਹੁਦੇਦਾਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ, ਤਿਵਾੜੀ ਨੇ ਇੰਡੀਅਨ ਓਵਰਸੀਜ਼ ਕਾਂਗਰਸ (ਆਸਟ੍ਰੇਲੀਆ) ਦੇ ਪ੍ਰਧਾਨ ਮਨੋਜ ਸ਼ਿਓਰਾਨ ਅਤੇ ਆਈਓਸੀ ਦੇ ਅਹੁਦੇਦਾਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਵਰਕਿੰਗ ਡੇਅ ਹੋਣ ਦੇ ਬਾਵਜੂਦ ਤੁਸੀਂ ਸਾਰੇ ਮੀਟਿੰਗ ਵਿੱਚ ਪਹੁੰਚੇ। 

ਤੁਹਾਡੀ ਹਾਜ਼ਰੀ ਨੇ ਉਨ੍ਹਾਂ ਨੂੰ ਇਹ ਅਣਮੁੱਲਾ ਮੌਕਾ ਦਿੱਤਾ ਕਿ ਉਹ ਤੁਹਾਡੇ ਨਾਲ ਰੂਬਰੂ ਹੋ ਕੇ ਕੁਝ ਮਹੱਤਵਪੂਰਨ ਮਸਲੇ ਸਾਂਝੇ ਕਰ ਸਕਾਂ। ਇਸ ਦੌਰਾਨ ਆਸਟ੍ਰੇਲੀਆ ਨਾਲ ਆਪਣੇ ਪੁਰਾਣੇ ਨਾਤੇ ਨੂੰ ਯਾਦ ਕਰਦਿਆਂ ਤਿਵਾੜੀ ਨੇ ਕਿਹਾ ਕਿ ਉਹ ਪਹਿਲੀ ਵਾਰ 1992 ਵਿੱਚ ਆਸਟ੍ਰੇਲੀਆ ਆਏ ਸਨ। 

ਇਹ ਗੱਲ ਹੁਣ ਇੱਕ ਪੂਰੀ ਜ਼ਿੰਦਗੀ ਪਹਿਲਾਂ ਦੀ ਲੱਗਦੀ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਹਮੇਸ਼ਾ ਹੀ ਸਭਿਆਚਾਰਕ, ਕ੍ਰਿਕਟ ਅਤੇ ਸਾਫਟ ਪਾਵਰ ਦੇ ਮਜ਼ਬੂਤ ਰਿਸ਼ਤੇ ਰਹੇ ਹਨ। ਦਹਾਕਿਆਂ ਤੋਂ ਕਈ ਆਸਟ੍ਰੇਲੀਆਈ ਕ੍ਰਿਕਟਰ ਭਾਰਤ ਦੇ ਘਰ-ਘਰ ਵਿੱਚ ਜਾਣੇ ਜਾਂਦੇ ਰਹੇ ਹਨ।

ਤਿਵਾੜੀ ਨੇ ਕਿਹਾ ਕਿ ਆਪਣੀ ਪਹਿਲੀ ਯਾਤਰਾ ਦੌਰਾਨ ਆਸਟ੍ਰੇਲੀਆ ਵਿੱਚ ਬਹੁਤ ਘੱਟ ਲੋਕ ਭਾਰਤ ਬਾਰੇ ਜਾਣਦੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਵਾਰ ਆਸਟ੍ਰੇਲੀਆ ਆਉਣ ਦਾ ਮੌਕਾ ਮਿਲਿਆ। 2009-10 ਤੱਕ ਭਾਰਤ ਤੋਂ ਇੱਥੇ ਆਉਣ ਵਾਲਿਆਂ ਦੀ ਗਿਣਤੀ ਵੱਧਣੀ ਸ਼ੁਰੂ ਹੋ ਗਈ ਅਤੇ ਫਿਰ ਇਹ ਲਗਾਤਾਰ ਵਧਦੀ ਗਈ। 

ਉਨ੍ਹਾਂ ਨੂੰ ਅੱਜ ਆਸਟ੍ਰੇਲੀਆਈ ਸਰਕਾਰ ਦੇ ਕੁਝ ਅਧਿਕਾਰੀਆਂ ਨੇ ਦੱਸਿਆ ਕਿ ਆਸਟ੍ਰੇਲੀਆ ਵਿੱਚ 10 ਲੱਖ ਤੋਂ ਵੱਧ ਭਾਰਤੀ ਰਹਿ ਰਹੇ ਹਨ। ਇੱਕ ਮਿਲੀਅਨ ਲੋਕ ਇੱਥੇ ਕੰਮ ਕਰ ਰਹੇ ਹਨ ਅਤੇ ਸਥਾਈ ਤੌਰ ’ਤੇ ਵੱਸ ਚੁੱਕੇ ਹਨ। ਤਿਵਾੜੀ ਨੇ ਇਹ ਵੀ ਕਿਹਾ ਕਿ ਬਹੁਤ ਥੋੜ੍ਹੇ ਸਮੇਂ ਵਿੱਚ ਭਾਰਤੀਆਂ ਦੀ ਤੇਜ਼ੀ ਨਾਲ ਆਮਦ ਹੋਈ ਹੈ ਅਤੇ ਉਹ ਆਸਟ੍ਰੇਲੀਆਈ ਸਮਾਜ ਵਿੱਚ ਚੰਗੀ ਤਰ੍ਹਾਂ ਰਲ-ਮਿਲ ਗਏ ਹਨ ਅਤੇ ਉਥੋਂ ਦੀ ਸਭਿਆਚਾਰਕ ਪਛਾਣ ਦਾ ਹਿੱਸਾ ਬਣ ਗਏ ਹਨ। 

ਆਸਟ੍ਰੇਲੀਆ ਭਾਰਤ ਨਾਲੋਂ ਢਾਈ ਗੁਣਾ ਵੱਡਾ ਹੈ, ਪਰ ਇਸਦੀ ਆਬਾਦੀ ਭਾਰਤ ਦੀ ਕੇਵਲ 1.97 ਫੀਸਦੀ ਹੈ। ਕਿਸੇ ਵੀ ਸਮਾਜ ਵਿੱਚ ਜਦੋਂ ਬਾਹਰੋਂ ਲੋਕ ਆ ਕੇ ਵੱਸਦੇ ਹਨ ਤਾਂ ਕੁਝ ਮੁੱਢਲੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਆਉਂਦੀਆਂ ਹਨ। ਇਸਦੇ ਨਾਲ ਹੀ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤੀ ਪ੍ਰਵਾਸੀ ਸਮਾਜ ਨੂੰ ਸਮ੍ਰਿੱਧ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਹਨ।

ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ (ਆਸਟ੍ਰੇਲੀਆ) ਦੇ ਪ੍ਰਧਾਨ ਮਨੋਜ ਸ਼ਿਓਰਾਨ ਨੇ ਤਿਵਾੜੀ ਦਾ ਸਵਾਗਤ ਕੀਤਾ ਅਤੇ ਬੇਹਤਰੀਨ ਸੈਸ਼ਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਗੱਲਬਾਤ ਦੌਰਾਨ ਤਿਵਾੜੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਵਿੱਚ ਪਾਰਟੀ ਦੀ ਪਹੁੰਚ ਨੂੰ ਮਜ਼ਬੂਤ ਕਰਨ ਸਬੰਧੀ ਆਈਓਸੀ ਦੇ ਅਹੁਦੇਦਾਰਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। 

ਇਸ ਵਿਚਾਰ-ਵਟਾਂਦਰੇ ਦਾ ਮੁੱਖ ਕੇਂਦਰ ਵਿਦੇਸ਼ ਵੱਸਦੇ ਭਾਰਤੀਆਂ ਨੂੰ ਇਕੱਠਾ ਕਰਨਾ ਅਤੇ ਕਾਂਗਰਸ ਨੇਤ੍ਰਿਤਵ ਅਤੇ ਐਨਆਰਆਈ ਸਮਰਥਕਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨਾ ਰਿਹਾ। ਤਿਵਾੜੀ ਨੇ ਜ਼ੋਰ ਦਿੰਦਿਆਂ, ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਭਾਰਤੀ ਸਮਾਜ ਭਾਰਤ ਦੀਆਂ ਲੋਕਤਾਂਤਰਿਕ ਸੰਸਥਾਵਾਂ, ਅਰਥ ਵਿਵਸਥਾ ਅਤੇ ਸਮਾਜਿਕ ਸਾਂਝ ਬਾਰੇ ਵਿਸ਼ਵ ਪੱਧਰ ’ਤੇ ਰਾਏ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। 

ਉਨ੍ਹਾਂ ਨੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਮੂਲ ਦੇ ਪੇਸ਼ੇਵਰਾਂ, ਵਿਦਿਆਰਥੀਆਂ ਅਤੇ ਕਾਰੋਬਾਰੀ ਵਰਗ ਨਾਲ ਸਰਗਰਮ ਤੌਰ ’ਤੇ ਜੁੜਨ ਅਤੇ ਲੋਕਤੰਤਰ, ਸੰਘੀ ਢਾਂਚੇ, ਬੇਰੁਜ਼ਗਾਰੀ ਅਤੇ ਸਮਾਜਿਕ ਏਕਤਾ ਵਰਗੇ ਮੁੱਦਿਆਂ ’ਤੇ ਕਾਂਗਰਸ ਪਾਰਟੀ ਦਾ ਦ੍ਰਿਸ਼ਟੀਕੋਣ ਪੇਸ਼ ਕਰਨ। ਇਸ ਚਰਚਾ ਦੌਰਾਨ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਮੈਂਬਰਸ਼ਿਪ ਮੁਹਿੰਮ ਵਧਾਉਣ ਅਤੇ ਸੋਸ਼ਲ ਮੀਡੀਆ ਅਤੇ ਵਰਚੁਅਲ ਇੰਟਰਐਕਸ਼ਨਾਂ ਰਾਹੀਂ ਡਿਜ਼ਿਟਲ ਪਹੁੰਚ ਵਧਾਉਣ ’ਤੇ ਵੀ ਵਿਚਾਰ ਹੋਇਆ।

ਗੱਲਬਾਤ ਦੌਰਾਨ ਪੰਜਾਬੀ ਅਤੇ ਵਿਆਪਕ ਭਾਰਤੀ ਪ੍ਰਵਾਸੀ ਭਾਈਚਾਰੇ ਨਾਲ ਜੁੜੀਆਂ ਚਿੰਤਾਵਾਂ ਵੀ ਖਾਸ ਤੌਰ ’ਤੇ ਸਾਹਮਣੇ ਆਈਆਂ। ਤਿਵਾੜੀ ਨੇ ਵਿਦੇਸ਼ੀ ਆਗੂਆਂ ਨੂੰ ਭਾਰਤ ਵਿੱਚ ਜ਼ਮੀਨੀ ਪੱਧਰ ਦੇ ਕਾਂਗਰਸੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਵਿਸ਼ਵ ਭਰ ਦੇ ਭਾਰਤੀ ਭਾਈਚਾਰਿਆਂ ਦੇ ਨਜ਼ਰੀਏ ਸਾਂਝੇ ਕਰਕੇ ਨੀਤੀਗਤ ਸੁਝਾਅ ਦੇਣ ਲਈ ਪ੍ਰੇਰਿਤ ਕੀਤਾ।

ਮੀਟਿੰਗ ਦੌਰਾਨ ਤਿਵਾੜੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ, ਰੂਪ ਸ਼ਰਮਾ, ਗੁਰਦੀਪ ਸਿੰਘ ਵਾਲੀਆ ਤੇ ਹਰਸ਼ ਵਾਲੀਆ ਵੀ ਮੌਜੂਦ ਸਨ। ਇਸ ਸੈਸ਼ਨ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ (ਆਸਟ੍ਰੇਲੀਆ) ਦੇ ਪ੍ਰਧਾਨ ਮਨੋਜ ਸ਼ਿਓਰਾਨ, ਇੰਡੀਅਨ ਓਵਰਸੀਜ਼ ਯੂਥ ਕਾਂਗਰਸ (ਆਸਟ੍ਰੇਲੀਆ) ਦੇ ਪ੍ਰਧਾਨ ਗੁਰਜਿੰਦਰ ਸਿੰਘ ਗੈਵੀ, ਆਈਓਸੀ ਪੰਜਾਬ ਕੋਆਰਡੀਨੇਟਰ ਪ੍ਰੀਤ ਬੱਲ, ਦੀਪਕ ਰਾਜ ਗੁਪਤਾ, ਅੱਬਾਸ ਅਲਵੀ, ਹਰਿੰਦਰ ਸਿੰਘ ਭੱਟੀ ਸਮੇਤ ਪੂਰੀ ਆਈਓਸੀ ਟੀਮ ਨੇ ਸ਼ਿਰਕਤ ਕੀਤੀ। 

ਮੀਟਿੰਗ ਦਾ ਸਮਾਪਨ ਇੰਡੀਅਨ ਓਵਰਸੀਜ਼ ਯੂਥ ਕਾਂਗਰਸ (ਆਸਟ੍ਰੇਲੀਆ) ਦੇ ਪ੍ਰਧਾਨ ਗੁਰਜਿੰਦਰ ਸਿੰਘ ਗੈਵੀ ਵੱਲੋਂ ਸਾਰੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕਰਨ ਨਾਲ ਹੋਇਆ।

 

Tags: Manish Tewari , Punjab Pradesh Congress Committee , Punjab Congress , Pawan Dewan , Sydney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD