Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜੇਲ੍ਹਾਂ ਨੂੰ ਸਜ਼ਾ ਕੇਂਦਰ ਨਹੀਂ, ਸੁਧਾਰ ਕੇਂਦਰ ਬਣਾਉਣ ਦੀ ਲੋੜ : ਡਾ. ਬਲਬੀਰ ਸਿੰਘ

ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਵਿੱਚ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 20 May 2026

Last updated on: May 20, 2026, 18:25 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਆਯੋਜਿਤ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ “ਸੋਸ਼ਲ ਵਰਕ ਇੰਟਰਵੇਂਸ਼ਨ ਇੰਨ ਪ੍ਰੀਜ਼ਨਜ਼ ” ਵਿੱਚ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਸੁਧਾਰ, ਕੈਦੀਆਂ ਦੀ ਮਨੋਵਿਗਿਆਨਕ ਸਹਾਇਤਾ, ਨਸ਼ਾ ਮੁਕਤੀ ਉਪਰਾਲਿਆਂ ਅਤੇ ਸਮਾਜਿਕ ਪੁਨਰਵਾਸ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਲਗਭਗ 40 ਭਾਗੀਦਾਰਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਸਮਾਜਿਕ ਕਾਰਜ ਹਸਤਖੇਪਾਂ ਨੂੰ ਮਜ਼ਬੂਤ ਕਰਨਾ ਅਤੇ ਕੈਦੀਆਂ ਦੀ ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਭਲਾਈ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਤਿਆਰ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਵਜੋਂ ਨਹੀਂ, ਸਗੋਂ ਸੁਧਾਰ ਅਤੇ ਪੁਨਰਵਾਸ ਕੇਂਦਰਾਂ ਵਜੋਂ ਵਿਕਸਿਤ ਕਰਨਾ ਸਮੇਂ ਦੀ ਲੋੜ ਹੈ। 

ਉਨ੍ਹਾਂ ਨੇ ਕਿਹਾ ਕਿ ਕੈਦੀਆਂ ਨੂੰ ਸਹੀ ਦਿਸ਼ਾ, ਮਨੋਵਿਗਿਆਨਕ ਸਹਾਇਤਾ ਅਤੇ ਨਸ਼ਾ ਮੁਕਤੀ ਸੇਵਾਵਾਂ ਪ੍ਰਦਾਨ ਕਰਕੇ ਹੀ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਿਆ ਜਾ ਸਕਦਾ ਹੈ। ਸਿਹਤ ਮੰਤਰੀ ਨੇ ਇਹ ਵੀ ਜ਼ੋਰ ਦਿੱਤਾ ਕਿ ਜੇਲ੍ਹ ਅੰਦਰ ਗੁਣਵੱਤਾ ਵਾਲੀਆਂ ਨਸ਼ਾ ਮੁਕਤੀ ਅਤੇ ਮਨੋਵਿਗਿਆਨਕ ਭਲਾਈ ਸੇਵਾਵਾਂ ਦੀ ਸ਼ੁਰੂਆਤ ਇੱਕ ਮਹੱਤਵਪੂਰਨ ਕਦਮ ਹੈ, ਜੋ ਕੈਦੀਆਂ ਦੀ ਸਿਹਤ ਅਤੇ ਮਾਨਸਿਕ ਖੁਸ਼ਹਾਲੀ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗਾ। 

ਉਨ੍ਹਾਂ ਅਨੁਸਾਰ ਨਸ਼ਾ ਮੁਕਤੀ ਪ੍ਰੋਗਰਾਮ ਸਿਰਫ਼ ਇਲਾਜ ਨਹੀਂ, ਸਗੋਂ ਇੱਕ ਲੰਬੀ ਮਿਆਦ ਵਾਲੀ ਸਮਾਜਿਕ ਪੁਨਰਵਾਸ ਪ੍ਰਕਿਰਿਆ ਹੈ, ਜਿਸ ਵਿੱਚ ਪਰਿਵਾਰ, ਸਮਾਜ ਅਤੇ ਪ੍ਰਸ਼ਾਸਨ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਜੇਲ੍ਹ ਪ੍ਰਣਾਲੀ ਨੂੰ ਹੋਰ ਸੰਵੇਦਨਸ਼ੀਲ, ਪ੍ਰਭਾਵਸ਼ਾਲੀ ਅਤੇ ਸਮਰੱਥ ਬਣਾਉਣ ਲਈ ਵਚਨਬੱਧ ਹੈ। 

ਇਸ ਦਿਸ਼ਾ ਵਿੱਚ ਮਨੋਵਿਗਿਆਨਕ ਸੇਵਾਵਾਂ, ਕੌਂਸਲਿੰਗ ਸਿਸਟਮ, ਸਕਿਲ ਡਿਵੈਲਪਮੈਂਟ ਪ੍ਰੋਗਰਾਮ ਅਤੇ ਪੁਨਰਵਾਸ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਕੈਦੀ ਜੇਲ੍ਹ ਤੋਂ ਬਾਹਰ ਆ ਕੇ ਇੱਕ ਜ਼ਿੰਮੇਵਾਰ ਅਤੇ ਉਤਪਾਦਕ ਜੀਵਨ ਜੀ ਸਕਣ। ਡਾ ਬਲਬੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਾਜਿਕ ਕਾਰਜਕਰਤਾ ਜੇਲ੍ਹ ਸੁਧਾਰ ਪ੍ਰਕਿਰਿਆ ਦੀ ਇਕ ਮਹੱਤਵਪੂਰਨ ਕੜੀ ਹਨ ਅਤੇ ਉਨ੍ਹਾਂ ਦੀ ਭੂਮਿਕਾ ਕੈਦੀਆਂ ਦੀ ਸੋਚ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਹੈ। ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਜੇਲ੍ਹ ਪ੍ਰਣਾਲੀ ਵਿੱਚ ਨਵੀਂ ਸੋਚ ਅਤੇ ਮਾਨਵਤਾ-ਕੇਂਦਰਤ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਦੇ ਹਨ।

ਇਸ ਮੌਕੇ ਓ ਐਸ ਡੀ ਸ੍ਰੀ ਸ਼ਾਲੀਨ ਮਿੱਤਰਾ, ਸ੍ਰੀ ਹਰਚਰਨ ਗਿੱਲ, ਟਾਟਾ ਇੰਸਟੀਟਿਊਟ ਆਫ ਸੋਸ਼ਲ ਸਾਇੰਸ ਪ੍ਰੋ: ਵਿਜੇ ਰਾਗਵਾਨ, ਪ੍ਰਿੰਸੀਪਲ ਪੀ ਜੇ ਟੀ ਐਸ ਪਟਿਆਲਾ ਸ੍ਰੀ ਵਰੁਣ ਸ਼ਰਮਾ ਪੀ ਪੀ ਐਸ , ਵਾਈਸ ਪ੍ਰਿੰਸੀਪਲ ਪੀ ਜੇ ਟੀ ਐਸ ਸ੍ਰੀ ਮੁਕੇਸ਼ ਸ਼ਰਮਾ, ਚੀਫ਼ ਵੈਲਫੇਅਰ ਅਫ਼ਸਰ ਪ੍ਰਿਸਨ ਐੱਚ ਕਿਊ ਪੰਜਾਬ ਸ੍ਰੀ ਐੱਚ ਐਸ ਗਿੱਲ ਪੀ ਪੀ ਐਸ ਤੋਂ ਇਲਾਵਾ ਐਨ ਜੀ ਓਜ਼ ਦੇ ਨੁਮਾਇੰਦੇ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD