Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ

12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

Dr Ravjot Singh, AAP Punjab

Gurpreet Singh

Gurpreet Singh

5 Dariya News

ਹੁਸ਼ਿਆਰਪੁਰ/ਸ਼ਾਮਚੁਰਾਸੀ , 20 May 2026

Last updated on: May 20, 2026, 18:33 IST

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਹੈ ਜਿਸਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਬਾਹਦ ਵਿੱਚ ਬਣਨ ਵਾਲਾ ਇਹ ਸੀਵਰੇਜ ਪ੍ਰੋਜੈਕਟ ਪਿੰਡ ਦੇ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਗੰਦਗੀ ਅਤੇ ਪਾਣੀ ਖੜ੍ਹਾ ਹੋਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ

ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਮਾਨ ਸਰਕਾਰ ਵੱਲੋਂ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਮੌਕੇ ਸਰਪੰਚ ਅਰਮਿਂਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਰਜਿੰਦਰ ਸਿੰਘ, ਰਘਬੀਰ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD