Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਭਾਰਤ ਲਈ ਬਣੇ ਨਵੇਂ ਦਿਸਹੱਦੇ : ਹਰਜੋਤ ਸਿੰਘ ਬੈਂਸ

Harjot Singh Bains, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 20 May 2026

Last updated on: May 21, 2026, 09:46 IST

ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ।

ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜ ਦਿੱਤਾ ਹੈ ਅਤੇ ਇਹਨਾਂ ਸਾਰੇ ਸੂਬਿਆਂ ਨੂੰ ਪ੍ਰਚੇਸ਼ਟਾ- ਗ੍ਰੇਡ 2 ਵਿੱਚ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੀਜੀਆਈ 2.0 ਦਰਜਾ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਛੇ ਖੇਤਰਾਂ ਵਿੱਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ 'ਤੇ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਸਭ ਤੋਂ ਮਹੱਤਵਪੂਰਨ ਖੇਤਰ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਲਈ ਭਾਸ਼ਾ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਵਿਦਿਆਰਥੀਆਂ ਦੀ ਮੁਹਾਰਤ ਦਾ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਹ ਵਿਦਿਅਕ ਗੁਣਵੱਤਾ ਦੇ ਮੁਲਾਂਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਪਦੰਡ ਹੈ।

ਜ਼ਿਲ੍ਹਿਆਂ ਲਈ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ-ਡੀ) 2024-25 ਵਿੱਚ, ਬਰਨਾਲਾ ਨੇ 461 ਦੇ ਸਕੋਰ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਸੰਗਰੂਰ, ਤਰਨ ਤਾਰਨ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਨਾਂ ਸ਼ਾਮਲ ਹੈ।

ਇਸ ਨਾਲ ਸਾਬਤ ਹੁੰਦਾ ਹੈ ਕਿ ਸਾਰੇ ਜ਼ਿਲ੍ਹਿਆਂ ਵਿੱਚ ਕਲਾਸਰੂਮਾਂ ‘ਚ ਉੱਤਮਤਾ ਨੂੰ ਯਕੀਨੀ ਬਣਾਇਆ ਗਿਆ ਹੈ। ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ।

ਇਸ ਪ੍ਰਾਪਤੀ ਲਈ ਮਿਹਨਤੀ ਅਤੇ ਸਮਰਪਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਤੁਹਾਡੀ ਜਿੱਤ ਹੈ। ਤੁਹਾਡੇ ਸਾਂਝੇ ਯਤਨਾਂ ਸਦਕਾ ਸਿੱਖਿਆ ਕ੍ਰਾਂਤੀ ਇੱਕ ਸੋਚ ਤੋਂ ਹਕੀਕਤ ਬਣ ਗਈ ਹੈ। ਦੇਸ਼ ਭਰ ਵਿੱਚ ਸਿੱਖਣ ਦੇ ਨਤੀਜਿਆਂ ਦੇ ਖੇਤਰ ਵਿੱਚ ਸਿਖਰ 'ਤੇ ਹੋਣਾ ਦਰਸਾਉਂਦਾ ਹੈ ਕਿ ਸਿੱਖਿਆ ਨੂੰ ਰੱਟਣ ਦੀ ਬਜਾਏ ਸਮਝਣ ਨੂੰ ਦਿੱਤੀ ਜਾ ਰਹੀ ਤਰਜੀਹ ਨਾਲ ਇਹ ਨਤੀਜੇ ਹਾਸਲ ਕੀਤੇ ਗਏ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਪੁਰਾਣੀ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ। ਕੇਰਲਾ, ਦਿੱਲੀ ਅਤੇ ਮਹਾਰਾਸ਼ਟਰ ਨੂੰ ਪਛਾੜਨਾ ਹਰ ਪੰਜਾਬੀ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਲਈ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਅਸੀਂ ਸਿਰਫ਼ ਸਕੂਲ ਨਹੀਂ ਬਣਾ ਰਹੇ ਹਾਂ। ਅਸੀਂ ਅਜਿਹਾ ਪੰਜਾਬ ਸਿਰਜ ਰਹੇ ਹਾਂ ਜੋ ਭਵਿੱਖ ਲਈ ਪੂਰੀ ਤਰ੍ਹਾਂ ਤਿਆਰ ਹੈ।"

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD