Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕੌਸ਼ਲ ਨਾਲ ਜੋੜਨਾ ਹੈ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ : ਗੌਰਵ ਗੌਤਮ

ਹਰ ਮਹੀਨੇ ਆਯੋਜਿਤ ਕੀਤੇ ਜਾਣ ਰੁਜ਼ਗਾਰ ਮੇਲੇ, ਮਿੱਥੇ ਸਮੇਂ ਦੇ ਅੰਦਰ ਪੂਰੀਆਂ ਹੋਣ ਮੁੱਖ ਮੰਤਰੀ ਦੇ ਬਜਟ ਐਲਾਨ - ਸ਼੍ਰੀ ਗੌਰਵ ਗੌਤਮ

Gaurav Gautam, BJP Haryana, Haryana

5 Dariya News

5 Dariya News

5 Dariya News

ਪੰਚਕੂਲਾ , 20 May 2026

Last updated on: May 21, 2026, 14:34 IST

ਹਰਿਆਣਾ ਦੇ ਖੇਡ, ਯੁਵਾ ਸਸ਼ਕਤੀਕਰਨ ਅਤੇ ਉਦਮਤਾ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਉਪਲਬਧ ਕਰਵਾਉਣਾ ਹੈ। ਇਸ ਦੇ ਲਈ ਉਨ੍ਹਾਂ ਨੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਨਿਯਮਿਤ ਤੌਰ 'ਤੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਣ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਕੰਮ ਮਿਲ ਸਕੇ।

ਮੰਤਰੀ ਅੱਜ ਪੰਚਕੂਲਾ ਵਿੱਚ ਕੌਸ਼ਲ ਭਵਨ ਵਿਖੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ, ਰੁਜ਼ਗਾਰ ਵਿਭਾਗ, ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਅਤੇ ਪਲਵਲ ਦੇ ਦੁਧੌਲਾ ਸਥਿਤ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੇ ਕੋਰਸ ਜਲਦੀ ਸ਼ੁਰੂ ਕੀਤੇ ਜਾਣ।

ਸਮੇਂ ਸਿਰ ਪੂਰਾ ਹੋਵੇ ਬਜਟ ਰੋਡਮੈਪ ਮੀਟਿੰਗ ਦੌਰਾਨ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਵੱਲੋਂ ਬਜਟ 2024-25, 2025-26, 2026-27 ਵਿੱਚ ਕੀਤੇ ਗਏ ਐਲਾਨਾਂ ਨੂੰ ਹਰ ਹਾਲ ਵਿੱਚ ਮਿੱਥੇ ਸਮੇਂ ਦੇ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਜਨ-ਭਲਾਈਕਾਰੀ ਯੋਜਨਾਵਾਂ ਦਾ ਤਿਮਾਹੀ ਖ਼ਰਚਾ ਸਮੇਂ ਸਿਰ ਯਕੀਨੀ ਬਣਾਇਆ ਜਾਵੇ ਤਾਂ ਜੋ ਅਲਾਟ ਹੋਇਆ ਬਜਟ ਲੈਪਸ ਨਾ ਹੋਵੇ। 

ਬਜਟ ਦੀ ਵਰਤੋਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨਵੇਂ ਸਕਿੱਲ ਸੈਂਟਰ ਖੋਲ੍ਹੇ ਜਾਣ ਅਤੇ ਯੂਥ ਕਲੱਬਾਂ ਦਾ ਗਠਨ ਕੀਤਾ ਜਾਵੇ

ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ITI) ਦੀਆਂ ਇਮਾਰਤਾਂ ਦੀ ਬਿਹਤਰ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ। ਨੌਜਵਾਨਾਂ ਨੂੰ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਆਈ.ਟੀ.ਆਈ. ਦੀਆਂ ਮਸ਼ੀਨਾਂ ਨੂੰ ਅਪਗ੍ਰੇਡ ਕੀਤਾ ਜਾਵੇ ਅਤੇ ਨਵੇਂ ਸਕਿੱਲ ਸੈਂਟਰ ਖੋਲ੍ਹੇ ਜਾਣ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਭਾਗੀਦਾਰੀ ਵਧਾਉਣ ਲਈ ਰਾਜ ਵਿੱਚ ਵੱਧ ਤੋਂ ਵੱਧ 'ਯੂਥ ਕਲੱਬ' ਬਣਾਉਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਸੰਗਠਿਤ ਕੀਤਾ ਜਾਵੇਗਾ ਤਾਂ ਜੋ ਉਹ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਨੂੰ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਸਕਣ।

ਵਿਕਾਸ ਕਾਰਜਾਂ ਦੀ ਹੋਵੇਗੀ ਦੁਬਾਰਾ ਸਮੀਖਿਆ

ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕੇਂਦਰ ਸਰਕਾਰ ਦੀ 'ਪੀ.ਐਮ. ਸੇਤੂ ਯੋਜਨਾ' ਨੂੰ ਪੂਰੀ ਲਗਨ ਅਤੇ ਗੰਭੀਰਤਾ ਨਾਲ ਜ਼ਮੀਨੀ ਪੱਧਰ 'ਤੇ ਉਤਾਰਨ ਦੀ ਗੱਲ ਕਹੀ। ਉਨ੍ਹਾਂ ਸਾਫ਼ ਕੀਤਾ ਕਿ ਸਾਰੇ ਵਿਭਾਗਾਂ ਨੂੰ ਆਪਣੀਆਂ ਯੋਜਨਾਵਾਂ ਨੂੰ ਮਿੱਥੇ ਸਮੇਂ ਦੇ ਅੰਦਰ ਹੀ ਸਿਰੇ ਚਾੜ੍ਹਨਾ ਹੋਵੇਗਾ। ਉਹ ਖ਼ੁਦ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਠੀਕ 45 ਦਿਨਾਂ ਬਾਅਦ ਮੁੜ ਸਮੀਖਿਆ ਮੀਟਿੰਗ ਕਰਨਗੇ, ਜਿਸ ਵਿੱਚ ਸਾਰੇ ਪ੍ਰੋਜੈਕਟਾਂ ਦੀ ਗਰਾਊਂਡ ਰਿਪੋਰਟ ਦੇਖੀ ਜਾਵੇਗੀ।

ਮੀਟਿੰਗ ਵਿੱਚ ਯੁਵਾ ਸਸ਼ਕਤੀਕਰਨ ਅਤੇ ਉਦਮਤਾ ਵਿਭਾਗ ਦੇ ਪ੍ਰਿੰਸੀਪਲ ਸੈਕ੍ਰੇਟਰੀ ਸ਼੍ਰੀ ਰਾਜੀਵ ਰੰਜਨ, ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜੇਸ਼ ਗੋਇਲ, ਕੌਸ਼ਲ ਨਿਗਮ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਸ਼੍ਰੀ ਸਿਤੇਂਦਰ ਦੂਹਨ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Gaurav Gautam , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD