Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬੇ ਵਿੱਚ ਨਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾਵੇਗਾ

ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ - ਸ਼ਰੁਤੀ ਚੌਧਰੀ

 Shruti Choudhary, BJP Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 20 May 2026

Last updated on: May 21, 2026, 14:34 IST

ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੇ ਤਹਿਤ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਤਹਿਤ ਸੂਬੇ ਵਿੱਚ ਨਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾਵੇਗਾ, ਜਿਸ ਨਾਲ ਸਿੰਚਾਈ ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਲ ਸਰੋਤਾਂ ਦਾ ਲਗਾਤਾਰ ਪ੍ਰਬੰਧਨ ਯਕੀਨੀ ਹੋ ਸਕੇ।

ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਅੱਜ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਿੰਚਾਈ ਅਤੇ ਜਲ ਸਰੋਤ ਵਿਭਾਗ ਸ਼੍ਰੀ ਅਨੁਰਾਗ ਅਗਰਵਾਲ, ਇੰਜੀਨੀਅਰ-ਇਨ-ਚੀਫ਼ ਸ਼੍ਰੀ ਬੀਰਿੰਦਰ ਸਿੰਘ, ਸ਼੍ਰੀ ਰਾਕੇਸ਼ ਚੌਹਾਨ, ਸ਼੍ਰੀ ਸੰਦੀਪ ਬਿਸ਼ਨੋਈ, ਮੁੱਖ ਇੰਜੀਨੀਅਰ ਸ਼੍ਰੀ ਨਿਤੇਸ਼ ਜੈਨ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਪ੍ਰੋਜੈਕਟ ਦੇ ਵੱਖ-ਵੱਖ ਹਿੱਸਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਲਗਭਗ 5714.80 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਸਤਾਵਿਤ ਇਸ ਪ੍ਰੋਜੈਕਟ ਤਹਿਤ ਨਹਿਰੀ ਨੈੱਟਵਰਕ ਦਾ ਆਧੁਨਿਕੀਕਰਨ, ਜਲ ਮਾਰਗਾਂ ਦਾ ਪੁਨਰਵਾਸ,ਟ੍ਰੀਟਿਡ ਵੇਸਟ ਵਾਟਰ ਦੀ ਮੁੜ ਵਰਤੋਂ, ਫਸਲੀ ਵਿਭਿੰਨਤਾ, ਨਵੇਂ ਜਲ ਭੰਡਾਰਾਂ ਦਾ ਨਿਰਮਾਣ, ਸੂਖਮ ਸਿੰਚਾਈ ਸਮਰੱਥਾ ਨਿਰਮਾਣ ਅਤੇ ਸੂਚਨਾ, ਸਿੱਖਿਆ ਅਤੇ ਜਨ ਜਾਗਰੂਕਤਾ ਗਤੀਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਸਿੰਚਾਈ ਮੰਤਰੀ ਨੇ ਕਿਹਾ ਕਿ ਹਰਿਆਣਾ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਰਾਜ ਹੈ, ਇਸ ਲਈ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਅਤੇ ਜਲ ਸਰੰਖਣ ਦੀ ਦਿਸ਼ਾ ਵਿੱਚ ਵਿਸ਼ੇਸ਼ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਦੇ ਤਹਿਤ ਰਾਜ ਦੇ ਪ੍ਰਸਤਾਵਿਤ 15 ਕਲਸਟਰਾਂ ਵਿੱਚ ਨਵੇਂ ਜਲ ਭੰਡਾਰਾਂ ਦੇ ਨਿਰਮਾਣ ਦੀ ਯੋਜਨਾ ਤਿਆਰ ਕੀਤੀ ਜਾਵੇ। 

ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਢੁਕਵੀਂ ਪੰਚਾਇਤੀ ਅਤੇ ਸਰਕਾਰੀ ਜ਼ਮੀਨ ਦੀ ਪਛਾਣ ਯਕੀਨੀ ਬਣਾਈ ਜਾਵੇ, ਤਾਂ ਜੋ ਇਨ੍ਹਾਂ ਕਾਰਜਾਂ ਨੂੰ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਜਾ ਸਕੇ। ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਨੇ ਪ੍ਰੋਜੈਕਟ ਨਾਲ ਸਬੰਧਤ ਵੱਖ-ਵੱਖ ਪ੍ਰਵਾਨਗੀਆਂ ਦੀ ਪ੍ਰਕਿਰਿਆ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕਰਕੇ ਸਾਰੇ ਲੋੜੀਂਦੇ ਕਾਰਜ ਮਿੱਥੇ ਸਮੇਂ ਦੇ ਅੰਦਰ ਪੂਰੇ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨਾਲ ਜੁੜੇ ਸਾਰੇ ਪੈਡਿੰਗ ਕਾਰਜਾਂ ਅਤੇ ਰਸਮੀ ਕਾਰਵਾਈਆਂ ਨੂੰ ਤਰਜੀਹ ਦੇ ਆਧਾਰ 'ਤੇ ਜਲਦੀ ਪੂਰਾ ਕੀਤਾ ਜਾਵੇ, ਕਿਉਂਕਿ ਵਿਸ਼ਵ ਬੈਂਕ ਨਾਲ ਅੰਤਿਮ ਪੱਧਰ ਦੀਆਂ ਚਰਚਾਵਾਂ ਅਤੇ ਵਾਰਤਾਵਾਂ ਜੂਨ 2026 ਤੋਂ ਪਹਿਲਾਂ ਮੁਕੰਮਲ ਕੀਤੇ ਜਾਣ ਦਾ ਪ੍ਰਸਤਾਵ ਹੈ।

 

Tags: Shruti Choudhary , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD