Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੰਢੀ ਖੇਤਰ ’ਚ 20 ਕਰੋੜ ਦੀ ਲਾਗਤ ਨਾਲ ਬਣਨਗੇ ਤਿੰਨ ਪੁੱਲ : ਡਾ. ਰਾਜ ਕੁਮਾਰ ਚੱਬੇਵਾਲ

ਬੱਡਲਾ ਚੋਅ, ਮਾਂਝੀ ਚੋਅ ਅਤੇ ਭੰਗੀ ਚੋਅ ’ਤੇ ਬਣਨਗੇ 3 ਬ੍ਰਿਜ, ਪੰਜਾਬ ਸਰਕਾਰ ਨੇ ਫੰਡ ਕੀਤੇ ਜਾਰੀ

Dr Raj Kumar Chabbewal, AAP Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 20 May 2026

Last updated on: May 21, 2026, 15:21 IST

ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਵਿਚ ਬਿਹਤਰ ਆਵਾਜਾਈ ਅਤੇ ਲੋਕਾਂ ਨੂੰ ਵੱਡੀ ਸੁਵਿਧਾ ਦਿੰਦੇ ਹੋਏ ਤਿੰਨ ਵੱਡੇ ਪੁੱਲਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਲਈ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਵਲੋਂ 20 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਗਏ ਹਨ। ਪਿੰਡ ਡਾਡਾ ਵਿਚ ਹੋਏ ਵਿਸ਼ਾਲ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਤਿੰਨ ਬ੍ਰਿਜ ਬੱਡਲਾ ਚੋਅ, ਮਾਂਝੀ ਚੋਅ ਅਤੇ ਭੰਗੀ ਚੋਅ ’ਤੇ ਬਣਨਗੇ ਜਿਨ੍ਹਾਂ ਦਾ ਨਿਰਮਾਣ ਕਾਰਜ ਕੁਝ ਹੀ ਦਿਨਾਂ ਵਿਚ ਸ਼ੁਰੂ ਹੋਣ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਪੁੱਲ ਕੰਢੀ ਖੇਤਰ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ, ਕਿਉਂਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਕਿ ਉਨ੍ਹਾਂ ਨੂੰ ਇਹ ਸੁਵਿਧਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦ ਉਹ ਵਿਧਾਇਕ ਸਨ, ਉਸ ਸਮੇਂ ਤੋਂ ਇਨ੍ਹਾਂ ਪੁੱਲਾਂ ਦੀ ਮੰਗ ਚਲੀ ਆ ਰਹੀ ਸੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਕੰਮ ਨੂੰ ਅੰਤਿਮ ਰੂਪ ਦਿੰਦੇ ਹੋਏ ਸਾਰੀਆਂ ਸ਼ਰਤਾਂ ਪੂਰੀਆਂ ਕਰ ਲਈਆਂ ਹਨ।

ਕੰਢੀ ਖੇਤਰ ਵਿਚ ਮਾਨਸੂਨ ਅਤੇ ਬਾਰਸ਼ ਦੇ ਦਿਨਾਂ ਵਿਚ ਇਨ੍ਹਾਂ ਪੁੱਲਾਂ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਗੱਲ ਕਰਦੇ ਹੋਏ ਸੰਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਪੁੱਲਾਂ ਦਾ ਨਿਰਮਾਣ ਹੋਣ ਉਪਰੰਤ ਲੋਕਾਂ ਨੂੰ ਹਰ ਸਾਲ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਪੂਰਨ ਤੌਰ ’ਤੇ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਬੱਡਲਾ ਚੋਅ ’ਤੇ 6.46 ਕਰੋੜ ਦੀ ਲਾਗਤ ਨਾਲ, ਮਾਂਝੀ ਚੋਅ ’ਤੇ 5.93 ਕਰੋੜ ਦੀ ਲਾਗਤ ਨਾਲ, ਭੰਗੀ ਚੋਅ ’ਤੇ 8.11 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦਾ ਨਿਰਮਾਣ ਹੋਵੇਗਾ।

ਉਨ੍ਹਾਂ ਕਿਹਾ ਕਿ ਕੰਢੀ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸੜਕਾਂ ਦਾ ਨਵੀਨੀਕਰਨ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ ਜਿਸ ਤਹਿਤ ਜ਼ਿਆਦਾਤਰ ਸੜਕਾਂ 18 ਫੁੱਟ ਚੌੜਾਈ ਵਾਲੀਆਂ ਬਣਾਈਆਂ ਜਾ ਰਹੀਆਂ ਤਾਂ ਜੋ ਲੋਕਾਂ ਨੂੰ ਆਉਣ ਜਾਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਰ ਵਰਗ ਦੇ ਹਿੱਤ ਵਿਚ ਕੰਮ ਕੀਤਾ ਹੈ ਚਾਹੇ ਉਦਯੋਗਿਕ, ਕਿਸਾਨੀ, ਬਿਜਲੀ ਖੇਤਰ, ਸਮਾਜਿਕ ਸੁਰੱਖਿਆ, ਸਿੱਖਿਆ, ਸਿਹਤ ਜਾਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਹੋਵੇ। ਇਸ ਮੌਕੇ ਡਾ. ਜਤਿੰਦਰ ਕੁਮਾਰ, ਸਰਪੰਚ ਸੁਰਿੰਦਰ ਸਿੰਘ, ਕਸ਼ਮੀਰੀ ਲਾਲ ਅਤੇ ਹੋਰ ਪਤਵੰਤੇ ਲੋਕ ਮੌਜੂਦ ਸਨ।

 

Tags: Dr Raj Kumar Chabbewal , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD