Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ

10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

Crime News Punjab, Punjab Police, Police, Crime News, Ferozepur Police, Ferozepur

5 Dariya News

5 Dariya News

5 Dariya News

ਫਿਰੋਜ਼ਪੁਰ , 20 May 2026

Last updated on: May 21, 2026, 15:28 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਵਾਂ ਨੈੱਟਵਰਕਾਂ ਵਿੱਚ ਇੱਕ ਸੰਗਠਿਤ ਡਰੱਗ ਸਪਲਾਈ ਚੇਨ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਦੋਵਾਂ ਨੈੱਟਵਰਕਾਂ ਦੇ ਸਰੋਤਾਂ, ਡਿਲੀਵਰੀ ਦੇ ਟਿਕਾਣਿਆਂ ਅਤੇ ਹੋਰ ਮੈਂਬਰਾਂ ਦੀ ਪਛਾਣ ਲਈ ਅਗਲੇ ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ।

ਪਹਿਲੇ ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਚਾਰਜ ਸੀ.ਆਈ.ਏ. ਸਟਾਫ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਾਲੀ ਟੀਮ ਨੇ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ, ਖਾਈ ਫੇਮੇ ਕੇ ਤੋਂ ਪਿੰਡ ਹਬੀਬ ਕੇ ਰੋਡ ’ਤੇ ਇੱਕ ਇੱਟਾਂ ਦੇ ਭੱਠੇ ਨੇੜੇ ਓਮ ਉਰਫ਼ ਓਮੀ ਨੂੰ ਹਿਰਾਸਤ ਵਿਚ ਲਿਆ ਅਤੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 10.125 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ।

ਦੂਜੇ ਅਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਆਰਿਫ ਕੇ ਦੇ ਐਸ.ਐਚ.ਓ., ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਪੁਖ਼ਤਾ  ਇਤਲਾਹ ਮਿਲੀ ਸੀ ਕਿ ਅਨਿਕੇਤ ਕੁਮਾਰ ਅਤੇ ਸੁਮਿਤ ਕੁਮਾਰ ਵਜੋਂ ਪਛਾਣੇ ਗਏ ਵਿਅਕਤੀ, ਜੋ ਸਿੰਥੈਟਿਕ ਡਰੱਗਜ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਕਰਦੇ ਹਨ, ਮੋਟਰਸਾਈਕਲ ’ਤੇ ਮੱਲਾਂਵਾਲਾ ਵਾਲੇ ਪਾਸਿਓਂ ਫਿਰੋਜ਼ਪੁਰ ਸੜਕ ਵੱਲ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਆਈ.ਸੀ.ਈ. ਡਰੱਗ ਅਤੇ ਇੱਕ .30 ਬੋਰ ਤੁਰਕੀ ਦਾ ਬਣਿਆ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 183 ਮਿਤੀ 19.05.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਸਦਰ ਫਿਰੋਜ਼ਪੁਰ ਵਿਖੇ ਅਤੇ ਐਫਆਈਆਰ ਨੰਬਰ 62 ਮਿਤੀ 19.05.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਆਰਿਫ ਕੇ ਵਿਖੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD