Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਫ਼ ਹਵਾ ਲਈ ਇਕਜੁੱਟ ਤੇ ਸਾਂਝੇ ਯਤਨਾਂ ਦੀ ਲੋੜ : ਅਮਨਿੰਦਰ ਕੌਰ

ਜ਼ਿਲ੍ਹਾ ਪ੍ਰਸ਼ਾਸਨ ਤੇ ਲੰਗ ਕੇਅਰ ਫਾਊਂਡੇਸ਼ਨ ਵੱਲੋਂ ‘ਸਾਂਝੀ ਹਵਾ ਤੇ ਸਿਹਤ’ ਵਿਸ਼ੇ ’ਤੇ ਵਿਸ਼ੇਸ਼ ਸਮਰੱਥਾ ਨਿਰਮਾਣ ਸੈਸ਼ਨ

Punjab Admin, Jalandhar

5 Dariya News

5 Dariya News

5 Dariya News

ਜਲੰਧਰ , 20 May 2026

Last updated on: May 21, 2026, 15:42 IST

ਪੰਜਾਬ ਵਿੱਚ ਹਵਾ ਪ੍ਰਦੂਸ਼ਣ ਅਤੇ ਜਨਤਕ ਸਿਹਤ ਸਬੰਧੀ ਸਥਾਨਕ ਪੱਧਰ ਦੀਆਂ ਕਾਰਵਾਈਆਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਲੰਗ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸਾਂਝੀ ਹਵਾ ਤੇ ਸਿਹਤ’ ਸਿਰਲੇਖ ਹੇਠ ਇੱਕ ਵਿਸ਼ੇਸ਼ ਸਮਰੱਥਾ ਨਿਰਮਾਣ ਸੈਸ਼ਨ ਕਰਵਾਇਆ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਸੈਸ਼ਨ ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ.ਐਨ.ਈ.ਪੀ.) ਦੇ ਸਹਿਯੋਗ ਨਾਲ ਚੱਲ ਰਹੇ ਯਤਨਾਂ ਤਹਿਤ ਕਰਵਾਇਆ ਗਿਆ, ਜਿਸਦਾ ਉਦੇਸ਼ ਜ਼ਿਲ੍ਹਾ ਅਧਿਕਾਰੀਆਂ, ਜਨਤਕ ਸਿਹਤ ਮਾਹਰਾਂ, ਵਾਤਾਵਰਣ ਪ੍ਰੇਮੀਆਂ, ਖੋਜਕਰਤਾਵਾਂ ਅਤੇ ਭਾਈਚਾਰਕ ਭਾਈਵਾਲਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਨਾ ਸੀ, ਤਾਂ ਜੋ ਹਵਾ ਪ੍ਰਦੂਸ਼ਣ ਕਾਰਨ ਵੱਧ ਰਹੇ ਸਿਹਤ ਵਿਗਾੜ ਬਾਰੇ ਚਰਚਾ ਕੀਤੀ ਜਾ ਸਕੇ ਅਤੇ ਸਮੂਹਿਕ ਤੌਰ ’ਤੇ ਟਿਕਾਊ ਹੱਲ ਤਿਆਰ ਕੀਤੇ ਜਾ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਵਚਨਬੱਧ ਹੈ, ਜਿਸ ਤਹਿਤ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ਼ ਹਵਾ ਸਿਰਫ਼ ਇਕ ਵਾਤਾਵਰਣ ਨਾਲ ਜੁੜੀ ਚਿੰਤਾ ਨਹੀਂ ਸਗੋਂ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ, ਜਿਸ ਦੇ ਲਈ ਇਕਜੁੱਟ ਹੋ ਕੇ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰੀ ਹਵਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਜ਼ਮੀਨੀ ਪੱਧਰ ’ਤੇ ਸਹਿਯੋਗੀ ਕਾਰਵਾਈ ਦੀ ਅਹਿਮੀਅਤ ’ਤੇ ਵੀ ਜ਼ੋਰ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਲੰਗ ਕੇਅਰ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸਾਫ਼-ਸੁਥਰੀ ਹਵਾ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸੈਸ਼ਨ ਦੌਰਾਨ ਹਵਾ ਪ੍ਰਦੂਸ਼ਣ ਦੇ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਸਮਝਣਾ, ਵਾਤਾਵਰਣ ਦੇ ਵਿਗਾੜ ਨੂੰ ਜਨਤਕ ਸਿਹਤ ਚੁਣੌਤੀਆਂ ਨਾਲ ਜੋੜਨਾ, ਜਲੰਧਰ ਦੇ ਪਿੰਡਾਂ ਤੋਂ ਸਰਵੇਖਣ ਦੇ ਨਤੀਜਿਆਂ ਦੀ ਪੇਸ਼ਕਾਰੀ, ਅੰਮ੍ਰਿਤਸਰ ਵਿੱਚ ਜਾਗਰੂਕਤਾ ਅਤੇ ਸਮਰੱਥਾ-ਨਿਰਮਾਣ ਦੇ ਯਤਨਾਂ ਤੋਂ ਮਿਲੀਆਂ ਸਿੱਖਿਆਵਾਂ, ਭਾਈਚਾਰਕ ਸ਼ਮੂਲੀਅਤ ਅਤੇ ਜ਼ਮੀਨੀ ਪੱਧਰ 'ਤੇ ਹੱਲ ਤਿਆਰ ਕਰਨਾ ਆਦਿ ਵਿਸ਼ਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 

ਇਸ ਤੋਂ ਪਹਿਲਾਂ ਆਨਰੇਰੀ ਪ੍ਰਧਾਨ, ਪੰਜਾਬ (ਡੀ.ਐਫ.ਸੀ.ਏ.) ਡਾ.ਪੀ.ਐਸ. ਬਖਸ਼ੀ ਤੇ ਸੰਸਥਾਪਕ ਟਰੱਸਟੀ, ਲੰਗ ਕੇਅਰ ਫਾਊਂਡੇਸ਼ਨ ਡਾ. ਰਾਜੀਵ ਖੁਰਾਣਾ ਨੇ ਫਾਊਂਡੇਸ਼ਨ ਵੱਲੋਂ ਸਿਹਤਮੰਦ ਹਵਾ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਇਆ। ਇਸ ਮੌਕੇ ਅੰਸ਼ਿਕਾ ਕਾਂਸਲ, ਰਿਤਵਿਕਾ ਮਾਮਾਨੀਆ ਅਤੇ ਡਾ. ਸੋਨਾਲੀ ਵੋਹਰਾ ਵੱਲੋਂ  ਵਿਚਾਰ ਸਾਂਝੇ ਕੀਤੇ ਗਏ।  

ਇਸ ਦੌਰਾਨ ਪਿੰਡਾਂ ਵਿੱਚ ਕਰਵਾਈਆਂ ਗਈਆਂ ਫੀਲਡ ਸਰਵੇਖਣ ਗਤੀਵਿਧੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੌਜਵਾਨ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ਼ੁਭੀ ਆਂਗਰਾ, ਸਹਾਇਕ ਕਮਿਸ਼ਨਰ (ਜ) ਬਾਦਲਦੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

 

Tags: Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD