Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਰਵਨੀਤ ਬਿੱਟੂ ਮੁਆਫ਼ੀ ਮੰਗੇ, ਨਹੀਂ ਤਾਂ ਲੋਕ ਸਬਕ ਸਿਖਾਉਣਗੇ : ਡਾ. ਬਲਬੀਰ ਸਿੰਘ

ਕੇਂਦਰੀ ਏਜੰਸੀਆਂ ਤੇ ਡੀਪ ਸਟੇਟ ਵੱਲੋਂ ਪੰਜਾਬ 'ਚ ਅਫ਼ਤਾ-ਤਫ਼ਰੀ ਦਾ ਮਾਹੌਲ ਬਣਾਉਣ ਦੀ ਸਾਜਿਸ਼-ਡਾ. ਬਲਬੀਰ ਸਿੰਘ

Dr Balbir Singh, AAP Punjab

5 Dariya News

5 Dariya News

5 Dariya News

ਪਟਿਆਲਾ , 20 May 2026

Last updated on: May 21, 2026, 15:49 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਬਿੱਟੂ ਨੂੰ ਮੁਆਫ਼ੀ ਮੰਗਣ ਦੀ ਨਸੀਹਤ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਬਿੱਟੂ ਸਮੇਤ ਬੀ.ਜੇ.ਪੀ ਨੂੰ ਸਬਕ ਸਿਖਾਉਣਗੇ। ਸਿਹਤ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਬਿੱਟੂ ਨੇ ਧੂਰੀ ਸਬ ਡਵੀਜਨ ਹਸਪਤਾਲ ਵਿਖੇ ਇਲਾਜ ਲਈ ਦਾਖਲ ਇੱਕ ਬੀ.ਜੇ.ਪੀ. ਆਗੂ ਦਾ ਹਾਲਚਾਲ ਜਾਣਨ ਸਮੇਂ ਬੀਤੇ ਦਿਨ ਇੱਕ ਪਾਸੇ ਹਸਪਤਾਲ ਦੇ ਇਲਾਜ ਪ੍ਰਬੰਧਾਂ ਦੀ ਤਾਰੀਫ਼ ਕੀਤੀ ਅਤੇ ਦੂਜੇ ਪਾਸੇ ਆਪਣੇ ਡਰਟੀ ਪਿਕਸ ਡਿਪਾਰਟਮੈਂਟ ਜਰੀਏ ਹਸਪਤਾਲ 'ਚ ਕੁੱਤਿਆਂ ਦੀ ਫੋਟੋ ਸੋਸ਼ਲ ਮੀਡੀਆ ਉਤੇ ਪਾਈ ਹੈ। 

ਉਨ੍ਹਾਂ ਕਿਹਾ ਕਿ ਇਸ ਹੋਛੀ ਕਾਰਵਾਈ ਨੇ ਭਾਜਪਾ ਆਗੂ ਦੀ ਸੌੜੀ ਸੋਚ ਅਤੇ ਦੋਹਰੇ ਕਿਰਦਾਰ ਨੂੰ ਨੰਗਾ ਕਰ ਦਿੱਤਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਇੱਕ ਪਾਸੇ ਐਨਜੀਓ ਸਰਵ ਭਾਰਤੀ ਸੇਵਾ ਸੰਮਤੀ ਵੱਲੋਂ ਧੂਰੀ ਹਸਪਤਾਲ ਨਾਲ ਮਿਲਕੇ ਚਲਾਏ ਜਾ ਰਹੇ ਮਰੀਜਾਂ ਲਈ ਲੰਗਰ ਪ੍ਰਬੰਧਾਂ ਦੀ ਤਾਰੀਫ਼ ਕਰਦੇ ਹੋਏ ਦੱਸ ਰਹੇ ਹਨ, ਕਿ ਇੱਥੇ 600 ਮਰੀਜਾਂ ਦੀ ਓਪੀਡੀ ਹੈ ਅਤੇ ਦੂਜੇ ਪਾਸੇ ਹਸਪਤਾਲ 'ਚ ਕੁੱਤੇ ਦਿਖਾ ਕੇ ਕਹਿ ਰਹੇ ਹਨ ਕਿ ਇਥੇ ਮਰੀਜ ਤਾਂ ਆਉਂਦੇ ਹੀ ਨਹੀਂ ਹਨ। 

ਉਨ੍ਹਾਂ ਕਿਹਾ ਇਸ ਤੋਂ ਪਤਾ ਚੱਲਦਾ ਹੈ ਕਿ ਰਵਨੀਤ ਬਿੱਟੂ ਕਹਿੰਦੇ ਕੁਝ ਅਤੇ ਕਰਦੇ ਕੁਝ ਹਨ, ਜਿਸ ਲਈ ਪੰਜਾਬੀ ਅਜਿਹੇ ਦੋਹਰੇ ਕਿਰਦਾਰ ਵਾਲੇ ਆਗੂਆਂ ਨੂੰ ਜਰੂਰ ਜਵਾਬ ਦੇਣਗੇ। ਡਾ. ਬਲਬੀਰ ਸਿੰਘ ਨੇ ਧੂਰੀ ਸਬ ਡਵੀਜਨ ਹਸਪਤਾਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਐਨਾ ਸ਼ਾਨਦਾਰ ਬਣਵਾ ਦਿੱਤਾ ਹੈ ਕਿ ਉਥੇ ਆਮ ਲੋਕਾਂ ਸਮੇਤ ਭਾਜਪਾ ਦੇ ਆਗੂ ਵੀ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ। 

ਜਦੋਂ ਕਿ ਭਾਜਪਾ ਦੀ ਸਰਕਾਰ ਵਾਲੇ ਗੁਜਰਾਤ ਤੇ ਰਾਜਸਥਾਨ ਆਦਿ ਰਾਜਾਂ ਵਿੱਚ ਵੀ ਐਨਾ ਸ਼ਾਨਦਾਰ ਸਬ ਡਵੀਜਨ ਹਸਪਤਾਲ ਨਹੀਂ ਹੈ, ਕਿਉਂਕਿ ਉਹ ਖ਼ੁਦ ਭੁੱਜ ਦਾ ਸਰਕਾਰੀ ਹਸਪਤਾਲ ਦੇਖ ਕੇ ਆਏ ਸਨ, ਜਿੱਥੇ ਮਰੀਜਾਂ ਨੂੰ ਬੁਖਾਰ ਦੀ ਗੋਲੀ ਵੀ ਨਹੀਂ ਮਿਲਦੀ ਅਤੇ ਹੋਰ ਇਲਾਜ ਤਾਂ ਦੂਰ ਦੀ ਗੱਲ ਹੈ। ਸਿਹਤ ਮੰਤਰੀ ਨੇ ਭਾਜਪਾ ਆਗੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਪਾਰਟੀ ਦੇ ਸਰਕਾਰ ਵਾਲੇ ਰਾਜਾਂ ਵਿੱਚ ਪੰਜਾਬ ਦੇ ਮੁਕਾਬਲੇ ਦੇ 10 ਹਸਪਤਾਲ ਹੀ ਦਿਖਾ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਈ.ਡੀ., ਸੀ.ਬੀ.ਆਈ. ਤੇ ਆਈ ਟੀ ਵਿੰਗ ਰਾਹੀਂ ਅਫ਼ਤਾ ਤਫ਼ਰੀ ਦਾ ਮਾਹੌਲ ਬਣਾਉਣ ਲਈ ਸਾਜਿਸ਼ ਰਚੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇੱਕ ਪਾਸੇ ਰਾਜਸਥਾਨ ਤੇ ਗੁਜਰਾਤ ਵਿੱਚ ਸਰਹੱਦਾਂ 'ਤੇ ਕੇਂਦਰ ਦੀਆਂ ਏਜੰਸੀਆਂ ਕੰਮ ਕਰ ਰਹੀਆਂ ਹਨ ਪਰੰਤੂ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਕਰਨ 'ਚ ਉਹ ਫੇਲ ਸਾਬਤ ਹੋ ਰਹੀਆਂ ਹਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਲਈ ਸਰਹੱਦ ਪਾਰੋਂ ਚਿੱਟਾ ਤੇ ਹਥਿਆਰ ਭਿਜਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਡੀਪ ਸਟੇਟ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ, ਪਰੰਤੂ ਪੰਜਾਬ ਦੇ ਲੋਕ ਭਾਜਪਾ ਦੀਆਂ ਕਾਰਵਾਈਆਂ ਦਾ ਮੂੰਹ ਤੋੜ ਜਵਾਬ ਦੇਣਗੇ।

ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਦਿੱਤਾ, ਗਰੀਬਾਂ ਦੀ ਰੋਟੀ ਖੋਹਕੇ ਮਗਨਰੇਗਾ ਬੰਦ ਕਰ ਦਿੱਤੀ ਤੇ ਪਿੰਡਾਂ ਵਿੱਚ ਗ੍ਰਾਮ ਸਭਾ ਦਾ ਹੱਕ ਖੋਹ ਲਿਆ ਹੈ। ਨੀਟ ਟੈਸਟ ਦਾ ਬੁਰਾ ਹਾਲ ਕਰ ਦਿੱਤਾ ਤੇ ਨੀਟ ਪੇਪਰ ਲੀਕੇਜ ਦਾ ਕਿੰਗਪਿੰਨ ਇਨ੍ਹਾਂ ਦਾ ਆਪਣਾ ਹੈ ਤੇ ਭਾਜਪਾ ਮਾਫ਼ੀਆ ਦੀ ਸਰਪ੍ਰਸਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਤੇ ਪੰਜਾਬ ਮਾਰੂ ਕਾਨੂੰਨ ਦੁਬਾਰਾ ਲਾਗੂ ਕਰਨਾ ਚਾਹੁੰਦੀ ਹੈ, ਭਾਖੜਾ ਤੇ ਪਾਣੀ ਪੰਜਾਬ ਤੋਂ ਖੋਹਿਆ ਜਾ ਰਿਹਾ ਹੈ ਅਤੇ ਜੇਕਰ ਇਨ੍ਹਾਂ ਦਾ ਵੱਸ ਚੱਲੇ ਤਾਂ ਇਹ ਜਨ ਗਣ ਮਨ ਰਾਸ਼ਟਰੀ ਗਾਨ 'ਚੋ ਵੀ ਪੰਜਾਬ ਕੱਢ ਦੇਣ। 

ਇਸ ਮੌਕੇ ਆਪ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਪਾਲ ਸਿੰਘ ਵਿਰਕ, ਜਸਬੀਰ ਸਿੰਘ ਗਾਂਧੀ, ਸੁਰੇਸ਼ ਰਾਏ ਤੇ ਹੋਰ ਆਗੂ ਵੀ ਮੌਜੂਦ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD